ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਬੈਂਕ ਮੈਨੇਜਰ ਦੀ ਹੱਤਿਆ, ਅੱਤਵਾਦੀਆਂ ਨੇ ਮਾਰੀ ਗੋਲੀ
Bank manager dead: ਜੰਮੂ-ਕਸ਼ਮੀਰ 'ਚ ਟਾਰਗੇਟ ਕਿਲਿੰਗ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਅੱਤਵਾਦੀ ਇੱਥੇ ਹਿੰਦੂਆਂ ਨੂੰ ਲਗਾਤਾਰ ਨਿਸ਼ਾਨਾ ਬਣਾ ਰਹੇ ਹਨ। ਵੀਰਵਾਰ ਨੂੰ ਕੁਲਗਾਮ 'ਚ ਅੱਤਵਾਦੀਆਂ ਨੇ ਇਕ ਬੈਂਕ ਮੈਨੇਜਰ 'ਤੇ ਗੋਲੀਬਾਰੀ ਕੀਤੀ। ਇਸ ਹਮਲੇ ਵਿੱਚ ਬੈਂਕ ਮੈਨੇਜਰ ਵਿਜੇ ਕੁਮਾਰ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਵਿਜੇ ਕੁਮਾਰ ਰਾਜਸਥਾਨ ਦਾ ਰਹਿਣ ਵਾਲਾ ਸੀ। ਇਸ ਤੋਂ ਪਹਿਲਾਂ ਕੁਲਗਾਮ ਵਿੱਚ ਹੀ ਅੱਤਵਾਦੀਆਂ ਨੇ ਇੱਕ ਹਿੰਦੂ ਮਹਿਲਾ ਟੀਚਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਦੱਸਿਆ ਜਾ ਰਿਹਾ ਹੈ ਕਿ ਵਿਜੇ ਕੁਮਾਰ ਕੁਲਗਾਮ ਦੇ ਮੋਹਨਪੋਰਾ 'ਚ ਸਥਾਨਕ ਪਿੰਡ ਬੈਂਕ 'ਚ ਤਾਇਨਾਤ ਸੀ। ਅੱਤਵਾਦੀਆਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਉਹ ਰਾਜਸਥਾਨ ਦੇ ਹਨੂੰਮਾਨਗੜ੍ਹ ਦਾ ਰਹਿਣ ਵਾਲਾ ਸੀ। ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਕਸ਼ਮੀਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਟਾਰਗੇਟ ਕਿਲਿੰਗ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਜੰਮੂ ਡਿਵੀਜ਼ਨ ਦੇ ਸਾਂਬਾ ਜ਼ਿਲ੍ਹੇ ਦੀ ਰਹਿਣ ਵਾਲੀ ਰਜਨੀ ਬਾਲਾ ਨੂੰ ਬੀਤੇ ਮੰਗਲਵਾਰ ਕੁਲਗਾਮ ਦੇ ਇੱਕ ਸਰਕਾਰੀ ਸਕੂਲ ਵਿੱਚ ਅੱਤਵਾਦੀਆਂ ਨੇ ਗੋਲੀ ਮਾਰ ਕੇ ਮਾਰ ਦਿੱਤਾ ਸੀ। ਉਨ੍ਹਾਂ ਤੋਂ ਪਹਿਲਾਂ, ਕਲਰਕ ਰਾਹੁਲ ਭੱਟ ਦੀ 12 ਮਈ ਨੂੰ ਬਡਗਾਮ ਜ਼ਿਲ੍ਹੇ ਦੇ ਤਹਿਸੀਲਦਾਰ ਚਦੂਰਾ ਦੇ ਦਫ਼ਤਰ ਵਿੱਚ ਦਾਖਲ ਹੋਣ ਤੋਂ ਬਾਅਦ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਹ ਵੀ ਪੜ੍ਹੋ: ਅਮਰੀਕਾ: ਸਕੂਲ ਦੇ ਬਾਹਰ ਇੱਕ ਵਾਰ ਫਿਰ ਹੋਈ ਅੰਨ੍ਹੇਵਾਹ ਗੋਲੀਬਾਰੀ, 1 ਔਰਤ ਦੀ ਮੌਤ, 2 ਜ਼ਖਮੀ 18 ਮਈ ਨੂੰ, ਅੱਤਵਾਦੀਆਂ ਨੇ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਵਿੱਚ ਇੱਕ ਸ਼ਰਾਬ ਦੀ ਦੁਕਾਨ ਵਿੱਚ ਦਾਖਲ ਹੋ ਕੇ ਇੱਕ ਗ੍ਰਨੇਡ ਸੁੱਟਿਆ, ਜਿਸ ਵਿੱਚ ਜੰਮੂ ਖੇਤਰ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। -PTC News