Sat, Mar 29, 2025
Whatsapp

ਬੈਂਕ ਮੈਨੇਜਰ ਨਿਕਲਿਆ ਕੋਰੋਨਾ ਪਾਜ਼ੀਟਿਵ, ਅਧਿਕਾਰੀ ਕੀਤੇ ਇਕਾਂਤਵਾਸ

Reported by:  PTC News Desk  Edited by:  Shanker Badra -- August 04th 2020 09:22 PM
ਬੈਂਕ ਮੈਨੇਜਰ ਨਿਕਲਿਆ ਕੋਰੋਨਾ ਪਾਜ਼ੀਟਿਵ, ਅਧਿਕਾਰੀ ਕੀਤੇ ਇਕਾਂਤਵਾਸ

ਬੈਂਕ ਮੈਨੇਜਰ ਨਿਕਲਿਆ ਕੋਰੋਨਾ ਪਾਜ਼ੀਟਿਵ, ਅਧਿਕਾਰੀ ਕੀਤੇ ਇਕਾਂਤਵਾਸ

ਬੈਂਕ ਮੈਨੇਜਰ ਨਿਕਲਿਆ ਕੋਰੋਨਾ ਪਾਜ਼ੀਟਿਵ, ਅਧਿਕਾਰੀ ਕੀਤੇ ਇਕਾਂਤਵਾਸ:ਨਾਭਾ : ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਪੰਜਾਬ ਦੇ ਕਈ ਸ਼ਹਿਰਾਂ ਤੋਂ ਰੋਜ਼ਾਨਾ ਅਨੇਕਾਂ ਮਾਮਲੇ ਸਾਹਮਣੇ ਆਉਂਦੇ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਨਾਭਾ ਜ਼ਿਲ੍ਹੇ ਤੋਂ, ਜਿਥੇ ਪੰਜਾਬ ਨੈਸ਼ਨਲ ਬੈਂਕ ਦਾ ਮੈਨੇਜਰ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਮੈਨੇਜਰ ਦੀ ਰਿਪੋਰਟਪਾਜ਼ੀਟਿਵਆਉਣ ਤੋਂ ਬਾਅਦ ਬੈਂਕ ਨੂੰ ਬੰਦ ਕਰ ਦਿੱਤਾ ਗਿਆ ਹੈ  ਅਤੇ ਮੁਲਾਜ਼ਮਾਂ ਦੇ ਵੀ ਕੋਰੋਨਾ ਟੈਸਟ ਲਏ ਜਾਣਗੇ। [caption id="attachment_422370" align="aligncenter" width="300"] ਬੈਂਕ ਮੈਨੇਜਰ ਨਿਕਲਿਆ ਕੋਰੋਨਾ ਪਾਜ਼ੀਟਿਵ, ਅਧਿਕਾਰੀ ਕੀਤੇ ਇਕਾਂਤਵਾਸ[/caption] ਫਿਲਹਾਲ ਬੈਂਕ ਦੇ ਮੁਲਾਜ਼ਮਾਂ ਨੂੰ ਘਰਾਂ ਵਿੱਚ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਨਾਭਾ ਦੇ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਖੱਟੜਾ ਨੇ ਵੱਖ-ਵੱਖ ਬੈਂਕਾਂ ਦਾ ਦੌਰਾ ਕੀਤਾ ਹੈ।  ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਹੜੀਆਂ ਬੈਂਕਾਂ ਵਿੱਚ ਜ਼ਿਆਦਾ ਭੀੜ ਹੈ, ਜੋ ਬੈਂਕ ਦੇ ਅਧਿਕਾਰੀ ਸਮਾਜਿਕ ਦੂਰੀ ਦੀ ਪਾਲਣਾ ਨਹੀਂ ਕਰ ਰਹੇ, ਉਨ੍ਹਾਂ ਨੂੰ ਵਾਰਨਿੰਗ ਦਿੱਤੀ ਜਾ ਰਹੀ ਹੈ, ਉਹ ਸਮਾਜਿਕ ਦੂਰੀ ਦੀ ਪਾਲਣਾ ਨਹੀਂ ਕਰਦੇ ਤਾਂ ਬੈਂਕ ਨੂੰ ਬੰਦ ਕਰ ਦਿੱਤਾ ਜਾਵੇਗਾ। [caption id="attachment_422372" align="aligncenter" width="300"] ਬੈਂਕ ਮੈਨੇਜਰ ਨਿਕਲਿਆ ਕੋਰੋਨਾ ਪਾਜ਼ੀਟਿਵ, ਅਧਿਕਾਰੀ ਕੀਤੇ ਇਕਾਂਤਵਾਸ[/caption] ਉਨ੍ਹਾਂ ਕਿਹਾ ਕਿ ਮੋਦੀ ਮਿੱਲ ਕਾਲੋਨੀ ਨੂੰ ਕੰਨਟੇਨਮੈਂਟ ਜ਼ੋਨ ਘੋਸ਼ਿਤ ਕੀਤਾ ਗਿਆ ਹੈ ਅਤੇ ਉਹ ਬਿਲਕੁਲ ਬੰਦ ਹੈ। ਉਨ੍ਹਾਂ ਨੇ ਕਿਹਾ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਇਸ ਮਹਾਮਾਰੀ ਤੋਂ ਬਚਣ ਲਈ ਅਹਿਤਿਆਤ ਰੱਖਣ, ਕਿਉਂਕਿ ਇਹ ਮਹਾਮਾਰੀ ਦਿਨੋ ਦਿਨ ਵਧਦੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਨਾਭਾ 'ਚ ਕੋਰੋਨਾ ਪਾਜ਼ੀਟਿਵ  ਮਰੀਜ਼ਾਂ ਦੀ ਗਿਣਤੀ ਹੁਣ 113 ਹੋ ਗਈ ਹੈ ਅਤੇ ਲੋਕਾਂ ਨੂੰ ਕੋਰੋਨਾ ਤੋਂ ਮੁਕਤ ਕਰਨ ਲਈ ਹਿਦਾਇਤਾਂ ਦਿਤੀਆਂ ਜਾ ਰਹੀਆਂ ਹਨ। -PTCNews


Top News view more...

Latest News view more...

PTC NETWORK