Bank Strike: ਦੋ ਦਿਨ ਬੰਦ ਰਹਿਣਗੇ ਬੈਂਕ, ਲੋਨ ਸੈਕਸ਼ਨ ਤੇ ATM 'ਚ No ਕੈਸ਼ ਦੀ ਹੋ ਸਕਦੀ ਸਮੱਸਿਆ
Bank Strike: ਕੇਂਦਰੀ ਟਰੇਡ ਯੂਨੀਅਨਾਂ ਦੇ ਸਾਂਝੇ ਫੋਰਮ ਨੇ ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਦੀ ਹਮਾਇਤ ਵਿੱਚ ਕੇਂਦਰ ਸਰਕਾਰ ਦੀਆਂ ਮਜ਼ਦੂਰਾਂ, ਕਿਸਾਨਾਂ ਅਤੇ ਆਮ ਲੋਕਾਂ ਨੂੰ ਪ੍ਰਭਾਵਿਤ ਕਰਨ ਵਾਲੀਆਂ ਨੀਤੀਆਂ ਖਿਲਾਫ਼ ਅੱਜ ਯਾਨੀ 28 ਅਤੇ 29 ਮਾਰਚ ਨੂੰ ਦੇਸ਼ ਵਿਆਪੀ ਹੜਤਾਲ ਦਾ ਸੱਦਾ ਦਿੱਤਾ ਹੈ। ਇਸ ਦੇ ਕਰਕੇ ਬੈਂਕਿੰਗ ਸੇਵਾਵਾਂ ਅੱਜ ਅਤੇ ਕੱਲ ਯਾਨੀ ਸੋਮਵਾਰ ਅਤੇ ਮੰਗਲਵਾਰ ਨੂੰ ਪ੍ਰਭਾਵਿਤ ਰਹਿਣਗੀਆਂ। ਹੜਤਾਲ ਕਾਰਨ ਕਰਜ਼ਾ ਮਨਜ਼ੂਰੀ, ਚੈੱਕ ਕਲੀਅਰਿੰਗ ਵਰਗੇ ਕੰਮ ਠੱਪ ਹੋ ਸਕਦੇ ਹਨ। ਰੋਡਵੇਜ਼, ਟਰਾਂਸਪੋਰਟ, ਬਿਜਲੀ, ਟੈਲੀਕਾਮ, ਡਾਕ, ਇਨਕਮ ਟੈਕਸ ਅਤੇ ਬੀਮਾ ਸਮੇਤ ਹੋਰ ਸੈਕਟਰਾਂ ਦੇ ਕਰਮਚਾਰੀ ਵੀ ਹੜਤਾਲ ਵਿੱਚ ਸ਼ਾਮਲ ਹੋਣਗੇ। ਬੈਂਕ ਇੰਪਲਾਈਜ਼ ਯੂਨੀਅਨਾਂ ਨੇ ਟਰੇਡ ਯੂਨੀਅਨ ਵੱਲੋਂ ਦਿੱਤੇ ਦੋ ਰੋਜ਼ਾ ਦੇਸ਼ ਪੱਧਰੀ ਹੜਤਾਲ ਦੇ ਸੱਦੇ ਦਾ ਸਮਰਥਨ ਕੀਤਾ ਹੈ, ਜਿਸ ਕਾਰਨ ਸੋਮਵਾਰ ਅਤੇ ਮੰਗਲਵਾਰ ਨੂੰ ਬੈਂਕਿੰਗ ਸੇਵਾਵਾਂ ਪੂਰੀ ਤਰ੍ਹਾਂ ਪ੍ਰਭਾਵਿਤ ਰਹਿ ਸਕਦੀਆਂ ਹਨ। ਉਨ੍ਹਾਂ ਦੀਆਂ ਮੰਗਾਂ ਵਿੱਚ ਲੇਬਰ ਕੋਡ ਨੂੰ ਰੱਦ ਕਰਨ, ਕੌਮੀ ਮੁਦਰੀਕਰਨ ਨੀਤੀ (ਐੱਨਐੱਮਪੀ) ਨੂੰ ਖ਼ਤਮ ਕਰਨ, ਜਨਤਕ ਅਦਾਰਿਆਂ ਦਾ ਨਿੱਜੀਕਰਨ ਬੰਦ ਕਰਨ, ਮਗਨਰੇਗਾ ਤਹਿਤ ਦਿਹਾੜੀ ਵਧਾਉਣ ਅਤੇ ਠੇਕਾ ਕਾਮਿਆਂ ਨੂੰ ਪੱਕੇ ਕਰਨਾ ਆਦਿ ਸ਼ਾਮਲ ਹਨ। ਦੇਸ਼ ਦੇ ਸਭ ਤੋਂ ਵੱਡੇ ਬੈਂਕ ਐਸਬੀਆਈ ਸਮੇਤ ਕਈ ਸਰਕਾਰੀ ਬੈਂਕਾਂ ਨੇ ਕਿਹਾ ਹੈ ਕਿ ਹੜਤਾਲ ਕਾਰਨ ਉਨ੍ਹਾਂ ਦੀਆਂ ਸੇਵਾਵਾਂ ਕੁਝ ਹੱਦ ਤੱਕ ਪ੍ਰਭਾਵਿਤ ਹੋ ਸਕਦੀਆਂ ਹਨ। ਹਾਲਾਂਕਿ ਲੋਕਾਂ ਦੀ ਪਰੇਸ਼ਾਨੀ ਨੂੰ ਘੱਟ ਕਰਨ ਲਈ ਬੈਂਕਾਂ ਨੇ ਆਪਣੀਆਂ ਸ਼ਾਖਾਵਾਂ ਅਤੇ ਦਫਤਰਾਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਹਨ। ਹੜਤਾਲ ਦੌਰਾਨ ਆਨਲਾਈਨ ਬੈਂਕਿੰਗ ਵੀ ਚੱਲੇਗੀ। ਇਸ ਨਾਲ ਤੁਸੀਂ ਪੈਸੇ ਦਾ ਲੈਣ-ਦੇਣ ਆਨਲਾਈਨ ਕਰ ਸਕੋਗੇ। ਹਾਲਾਂਕਿ ATM 'ਚ ਨਕਦੀ ਦੀ ਕਮੀ ਹੋ ਸਕਦੀ ਹੈ। ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ (ਏ.ਆਈ.ਬੀ.ਈ.ਏ.) ਦੇ ਜਨਰਲ ਸਕੱਤਰ ਸੀ.ਐੱਚ. ਵੈਂਕਟਚਲਮ ਨੇ ਬੈਂਕ ਕੇਂਦਰ ਸਰਕਾਰ ਤੋਂ ਜਨਤਕ ਖੇਤਰ ਦੇ ਬੈਂਕਾਂ ਦੇ ਨਿੱਜੀਕਰਨ ਨੂੰ ਰੋਕਣ ਅਤੇ ਉਨ੍ਹਾਂ ਨੂੰ ਮਜ਼ਬੂਤ ਕਰਨ, ਖਰਾਬ ਕਰਜ਼ਿਆਂ ਦੀ ਤੇਜ਼ੀ ਨਾਲ ਰਿਕਵਰੀ, ਉੱਚ ਜਮ੍ਹਾ ਦਰਾਂ, ਗਾਹਕਾਂ 'ਤੇ ਘੱਟ ਸਰਵਿਸ ਚਾਰਜ ਸਮੇਤ ਹੋਰ ਮੰਗਾਂ ਮੰਗੀਆਂ ਹਨ। ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ। ਇਸ ਹੜਤਾਲ ਵਿੱਚ ਨਿੱਜੀ ਬੈਂਕਾਂ, ਵਿਦੇਸ਼ੀ ਬੈਂਕਾਂ, ਸਹਿਕਾਰੀ ਬੈਂਕਾਂ ਅਤੇ ਖੇਤਰੀ ਪੇਂਡੂ ਬੈਂਕਾਂ ਵੀ ਸ਼ਾਮਲ ਹਨ। ਵੱਖ-ਵੱਖ ਟਰੇਡ ਯੂਨੀਅਨਾਂ ਵੱਲੋਂ 28 ਅਤੇ 29 ਮਾਰਚ ਨੂੰ 48 ਘੰਟੇ ਦੀ ਦੇਸ਼ ਵਿਆਪੀ ਹੜਤਾਲ/ਬੰਦ ਦੇ ਦਿੱਤੇ ਗਏ ਸੱਦੇ ਦੇ ਮੱਦੇਨਜ਼ਰ, ਸੂਬੇ ਦੇ ਸਾਰੇ ਸਰਕਾਰੀ ਦਫ਼ਤਰ ਖੁੱਲ੍ਹੇ ਰਹਿਣਗੇ ਅਤੇ ਕਰਮਚਾਰੀ ਉਨ੍ਹਾਂ ਦਿਨਾਂ ਵਿੱਚ ਡਿਊਟੀ ਲਈ ਰਿਪੋਰਟ ਕਰਨਗੇ। -PTC News