ਬਠਿੰਡਾ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਚੱਲੀ ਗੋਲੀ ,ਇੱਕ ਵਿਅਕਤੀ ਗੰਭੀਰ ਜ਼ਖ਼ਮੀ
ਬਠਿੰਡਾ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਚੱਲੀ ਗੋਲੀ ,ਇੱਕ ਵਿਅਕਤੀ ਗੰਭੀਰ ਜ਼ਖ਼ਮੀ:ਬਠਿੰਡਾ : ਬਠਿੰਡਾ ਦੇ ਪਿੰਡ ਬੁਰਜ ਮਹਿਮਾ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਦੌਰਾਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਹੈ।
[caption id="attachment_232711" align="aligncenter" width="300"] ਬਠਿੰਡਾ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਚੱਲੀ ਗੋਲੀ ,ਇੱਕ ਵਿਅਕਤੀ ਗੰਭੀਰ ਜ਼ਖ਼ਮੀ[/caption]
ਜਾਣਕਾਰੀ ਅਨੁਸਾਰ ਤਰਸੇਮ ਸਿੰਘ ਨਾਂਅ ਦੇ ਵਿਅਕਤੀ ਦੀ ਬਲਵਿੰਦਰ ਸਿੰਘ ਨਾਲ ਪੰਚਾਇਤੀ ਚੋਣਾਂ ਨੂੰ ਲੈ ਕੇ ਲੜਾਈ ਹੋ ਗਈ।ਇਸ ਦੌਰਾਨ ਦੋਹਾਂ ਵਿਚਾਲੇ ਲੜਾਈ ਇੰਨੀ ਵੱਧ ਗਈ ਕਿ ਤਰਸੇਮ ਨੇ ਬਲਵਿੰਦਰ ਨੂੰ ਗੋਲੀ ਮਾਰ ਦਿੱਤੀ।
[caption id="attachment_232712" align="aligncenter" width="300"]
ਬਠਿੰਡਾ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਚੱਲੀ ਗੋਲੀ ,ਇੱਕ ਵਿਅਕਤੀ ਗੰਭੀਰ ਜ਼ਖ਼ਮੀ[/caption]
ਜਿਸ ਨਾਲ ਬਲਵਿੰਦਰ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ।ਇਸ ਮੌਕੇ ਤੋਂ ਮਿਲੀ ਜਾਣਕਾਰੀ ਮੁਤਾਬਕ ਇਹ ਦੋਵੇਂ ਸ਼ਰਾਬ ਦੇ ਨਸ਼ੇ ਵਿੱਚ ਸਨ।
-PTCNews