ਬਠਿੰਡਾ ਤੋਂ "ਆਪ" ਉਮੀਦਵਾਰ ਬਲਜਿੰਦਰ ਕੌਰ ਦੀ ਨਾਮਜ਼ਦਗੀ ਨੂੰ ਹਾਈ ਕੋਰਟ 'ਚ ਚੁਣੌਤੀ
ਬਠਿੰਡਾ ਤੋਂ "ਆਪ" ਉਮੀਦਵਾਰ ਬਲਜਿੰਦਰ ਕੌਰ ਦੀ ਨਾਮਜ਼ਦਗੀ ਨੂੰ ਹਾਈ ਕੋਰਟ 'ਚ ਚੁਣੌਤੀ,ਚੰਡੀਗੜ੍ਹ: ਬਠਿੰਡਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਬਲਜਿੰਦਰ ਕੌਰ ਦੀ ਨਾਮਜ਼ਦਗੀ ਨੂੰ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਹੈ। ਦਰਅਸਲ, ਹਰਮਿਲਾਪ ਸਿੰਘ ਗਰੇਵਾਲ ਨਾਮੀ ਇੱਕ ਵਿਅਕਤੀ ਨੇ ਬਲਜਿੰਦਰ ਕੌਰ ਖਿਲਾਫ ਪਟੀਸ਼ਨ ਦਾਇਰ ਕੀਤੀ ਹੈ।
[caption id="attachment_291839" align="aligncenter" width="300"] ਬਠਿੰਡਾ ਤੋਂ "ਆਪ" ਉਮੀਦਵਾਰ ਬਲਜਿੰਦਰ ਕੌਰ ਦੀ ਨਾਮਜ਼ਦਗੀ ਨੂੰ ਹਾਈ ਕੋਰਟ 'ਚ ਚੁਣੌਤੀ[/caption]
ਜਿਸ 'ਚ ਕੋਰਟ ਨੂੰ ਦੱਸਿਆ ਗਿਆ ਹੈ ਕਿ ਬਲਜਿੰਦਰ ਕੌਰ ਨੂੰ ਅਮਰਜੀਤ ਸਿੰਘ ਨੇ ਕਾਨੂੰਨੀ ਤੌਰ 'ਤੇ ਗੋਦ ਲਿਆ ਸੀ, ਪਰ ਬਲਜਿੰਦਰ ਕੌਰ ਨੇ ਨਾਮਜ਼ਦਗੀ ਪੱਤਰ 'ਚ ਪਿਤਾ ਦਾ ਨਾਮ ਦਰਸ਼ਨ ਸਿੰਘ ਭਰਿਆ ਹੈ। ਜਿਸ ਨੂੰ ਲੈ ਕੇ ਇਸ ਵਿਅਕਤੀ ਨੇ ਹਾਈਕੋਰਟ ਦਾ ਰੁਖ ਕੀਤਾ ਹੈ।
ਹੋਰ ਪੜ੍ਹੋ:ਮਾਰਚ ਦੇ ਦੂਜੇ ਹਫ਼ਤੇ ਬਠਿੰਡਾ ਤੋਂ ਚਲੇਗੀ ਇਲੈਕਟ੍ਰੀਕਲ ਟ੍ਰੇਨ,ਇਹ ਰਹੇਗਾ ਰੂਟ
[caption id="attachment_291838" align="aligncenter" width="300"]
ਬਠਿੰਡਾ ਤੋਂ "ਆਪ" ਉਮੀਦਵਾਰ ਬਲਜਿੰਦਰ ਕੌਰ ਦੀ ਨਾਮਜ਼ਦਗੀ ਨੂੰ ਹਾਈ ਕੋਰਟ 'ਚ ਚੁਣੌਤੀ[/caption]
ਤੁਹਾਨੂੰ ਦੱਸ ਦੇਈਏ ਕਿ ਲੋਕ ਸਭਾ ਚੋਣਾਂ ਦੇ 7ਵੇਂ ਅਤੇ ਆਖਰੀ ਪੜਾਅ 'ਚ ਪੰਜਾਬ 'ਚ 19 ਮਈ ਨੂੰ 13 ਸੀਟਾਂ 'ਤੇ ਵੋਟਿੰਗ ਹੋਵੇਗੀ, ਜਿਨ੍ਹਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ।
-PTC News