ਨਸ਼ਾ ਤਸਕਰੀ 'ਚ ਔਰਤਾਂ ਵੀ ਸਰਗਰਮ, ਪੁਲਿਸ ਵੱਲੋਂ ਅਫੀਮ ਸਮੇਤ ਇੱਕ ਔਰਤ ਗ੍ਰਿਫਤਾਰ
ਨਸ਼ਾ ਤਸਕਰੀ 'ਚ ਔਰਤਾਂ ਵੀ ਸਰਗਰਮ, ਪੁਲਿਸ ਵੱਲੋਂ ਅਫੀਮ ਸਮੇਤ ਇੱਕ ਔਰਤ ਗ੍ਰਿਫਤਾਰ,ਬਠਿੰਡਾ: ਪੰਜਾਬ 'ਚ ਨਸ਼ੇ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਦੀ ਜਵਾਨੀ ਇਸ ਦਲਦਲ 'ਚ ਫਸ ਕੇ ਆਪਣੀਆਂ ਜਾਨਾ ਗਵਾ ਰਹੀ ਹੈ। ਪੰਜਾਬ 'ਚ ਕੁਝ ਸ਼ਰਾਰਤੀ ਅਨਸਰ ਇਸ ਨਸ਼ੇ ਦੀ ਤਸਕਰੀ ਕਰ ਰਹੇ ਹਨ, ਜਿਨ੍ਹਾਂ 'ਚ ਹੁਣ ਔਰਤਾਂ ਵੀ ਸ਼ਾਮਿਲ ਹੋ ਰਹੀਆਂ ਹਨ।
ਤਾਜ਼ਾ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ, ਜਿਥੇ ਬਠਿੰਡਾ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਜਸਵਿੰਦਰ ਕੌਰ ਨਾਂ ਦੀ ਇਕ ਔਰਤ ਨੂੰ 50 ਗ੍ਰ੍ਰਾਮ ਅਫੀਮ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ।
ਹੋਰ ਪੜ੍ਹੋ: ਲਾਅ ਵਿਦਿਆਰਥਣ ਨੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਨੂੰ ਪਾਇਆ ਪੁੱਠੇ ਚੱਕਰਾਂ 'ਚ
ਏ.ਐਸ.ਆਈ. ਰਾਜਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਸੀ ਇੱਕ ਔਰਤ ਅਫੀਮ ਲੈ ਕੇ ਜਾ ਰਹੀ ਹੈ।
ਸੂਚਨਾ ਦੇ ਆਧਾਰ 'ਤੇ ਪੁਲਸ ਵੱਲੋਂ ਬਾਬਾ ਦੀਪ ਸਿੰਘ ਰੇਲਵੇ ਫਾਟਕ ਨੇੜੇ ਨਾਕਾਬੰਦੀ ਕੀਤੀ ਗਈ। ਜਿਸ ਤੋਂ ਬਾਅਦ ਪੁਲਿਸ ਨੇ ਔਰਤ ਨੂੰ ਕਾਬੂ ਕਰ ਲਿਆ ਤੇ ਉਸ ਤੋਂ 50 ਗ੍ਰਾਮ ਅਫੀਮ ਬਰਾਮਦ ਹੋਈ। ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
-PTC News