ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਡੇਰਾ ਮੁਖੀ ਰਾਮ ਰਹੀਮ ਤੋਂ ਕੀਤੀ ਜਾਵੇਗੀ ਪੁੱਛਗਿੱਛ , SIT ਪਹੁੰਚੀ ਸੁਨਾਰੀਆ ਜੇਲ੍ਹ
ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਡੇਰਾ ਮੁਖੀ ਰਾਮ ਰਹੀਮ ਤੋਂ ਕੀਤੀ ਜਾਵੇਗੀ ਪੁੱਛਗਿੱਛ , SIT ਪਹੁੰਚੀ ਸੁਨਾਰੀਆ ਜੇਲ੍ਹ:ਕੋਟਕਪੂਰਾ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਅੱਜ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛਗਿੱਛ ਕੀਤੀ ਜਾਵੇਗੀ।ਜਿਸ ਦੇ ਲਈ ਵਿਸ਼ੇਸ਼ ਜਾਂਚ ਟੀਮ (ਸਿੱਟ) ਅੱਜ ਰੋਹਤਕ ਦੀ ਸੁਨਾਰੀਆ ਜੇਲ ਵਿੱਚ ਪਹੁੰਚ ਗਈ ਹੈ।
[caption id="attachment_277437" align="aligncenter" width="300"] ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਡੇਰਾ ਮੁਖੀ ਰਾਮ ਰਹੀਮ ਤੋਂ ਕੀਤੀ ਜਾਵੇਗੀ ਪੁੱਛਗਿੱਛ , SIT ਪਹੁੰਚੀ ਸੁਨਾਰੀਆ ਜੇਲ੍ਹ[/caption]
ਇਸ ਦੌਰਾਨ ਐੱਸਆਈਟੀ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਐੱਸ.ਪੀ ਵਿਭੌਰ (DSP) ਦੀ ਅਗਵਾਈ ਵਿਚ ਚਾਰ ਮੈਂਬਰੀ ਟੀਮ ਸੁਨਾਰੀਆ ਜੇਲ੍ਹ ਪਹੁੰਚੀ ਹੈ ਅਤੇ ਡੇਰਾ ਸਿਰਸਾ ਮੁਖੀ ਰਾਮ ਰਹੀਮ ਤੋਂ ਪੁੱਛਗਿੱਛ ਕਰੇਗੀ।ਜਿਸ ਦੇ ਲਈ ਸਿੱਟ ਨੇ ਪਿਛਲੇ ਦਿਨੀਂ ਡੇਰਾ ਮੁਖੀ ਤੋਂ ਪੁੱਛਗਿੱਛ ਲਈ ਅਦਾਲਤ ਤੋਂ ਇਜਾਜ਼ਤ ਲੈ ਲਈ ਸੀ।
[caption id="attachment_277438" align="aligncenter" width="300"]
ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਡੇਰਾ ਮੁਖੀ ਰਾਮ ਰਹੀਮ ਤੋਂ ਕੀਤੀ ਜਾਵੇਗੀ ਪੁੱਛਗਿੱਛ , SIT ਪਹੁੰਚੀ ਸੁਨਾਰੀਆ ਜੇਲ੍ਹ[/caption]
ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪਹਿਲਾਂ ਹੀ ਕੁੱਝ ਡੇਰਾ ਪ੍ਰੇਮੀਆਂ ਨੂੰ ਹਿਰਾਸਤ ਵਿਚ ਲਿਆ ਜਾ ਚੁੱਕਾ ਹੈ ਅਤੇ ਦੋਵਾਂ ਗੋਲੀ ਕਾਂਡਾਂ ਵਿਚ ਵੀ ਡੇਰਾ ਸਿਰਸਾ ਦੀ ਭੂਮਿਕਾ ਨੂੰ ਸ਼ੱਕੀ ਮੰਨਿਆ ਜਾ ਰਿਹਾ ਹੈ।
-PTCNews