ਦੇਸ਼ ਦੇ ਪ੍ਰਾਈਵੇਟ ਸਕੂਲਾਂ ਨੂੰ ਦਿੱਤੇ ਜਾਣਗੇ ਬੈਸਟ ਨੈਸ਼ਨਲ ਸਕੂਲ ਐਵਾਰਡ, ਪੋਸਟਰ ਜਾਰੀ
ਚੰਡੀਗੜ੍ਹ; ਸਕੂਲ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ ਨਿੱਜੀ ਸਕੂਲਾਂ ਨੂੰ ਵੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਇਸ ਸਾਲ ਕੌਮੀ ਪੱਧਰ 'ਤੇ ਨੈਸ਼ਨਲ ਸਕੂਲ ਐਵਾਰਡ-2022 ਦੇਣ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਐਵਾਰਡਾਂ ਲਈ ਵੱਖ-ਵੱਖ ਸ਼੍ਰੇਣੀਆਂ ਅਧੀਨ ਦੇਸ਼ ਭਰ ਦੇ ਪ੍ਰਾਈਵੇਟ ਸਕੂਲਾਂ ਵਿਚੋਂ ਬੈਸਟ (BEST) ਸਕੂਲ, ਬੈਸਟ ਪ੍ਰਿੰਸੀਪਲ, ਬੈਸਟ ਅਧਿਆਪਕ ਅਤੇ ਬੈਸਟ ਸਟੂਡੈਂਟ ਦੀ ਚੋਣ ਕੀਤੀ ਜਾਵੇਗੀ। ਇਸ ਦੇ ਨਾਲ ਹੀ ਇਸ ਵਰ੍ਹੇ ਅਕਾਦਮਿਕ ਅਤੇ ਖੇਡਾਂ ਸਮੇਤ ਹੋਰਨਾਂ ਖੇਤਰਾਂ 'ਚ ਸੂਬੇ ਦਾ ਨਾਮ ਰੋਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ 'ਪਾਈਡ ਆਫ਼ ਪੰਜਾਬ' ਐਵਾਰਡ ਦੇਣ ਦੀ ਵਿਵਸਥਾ ਵੀ ਕੀਤੀ ਗਈ ਹੈ। ਮਿਆਰੀ ਸਕੂਲ ਵਿਦਿਆ ਦੇ ਖੇਤਰ 'ਚ ਨਿੱਜੀ ਸਕੂਲਾਂ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਪੌਪ ਵੱਲੋਂ ਵੱਖ-ਵੱਖ ਮਾਪਦੰਡਾਂ ਦੇ ਆਧਾਰ 'ਤੇ ਦੇਸ਼ ਭਰ ਦੇ ਪ੍ਰਾਈਵੇਟ ਸਕੂਲਾਂ ਨੂੰ ਇਹ ਵਭਾਗ ਐਵਾਰਡ ਦਿੱਤੇ ਜਾਣਗੇ ਐਵਾਰਡਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਫੈਡਰੇਸ਼ਨ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਨੇ ਕਿਹਾ ਕਿ ਸਕੂਲੀ ਵਿੱਦਿਆ ਦੇ ਮਿਆਰ ਨੂੰ ਉੱਚਾ ਚੁੱਕਣ ਕਈ ਸੈਲਫ ਫਾਈਨਾਂਸਡ ਸਕੂਲਾਂ ਦੀ ਅਹਿਮ ਭੂਮਿਕਾ ਰਹੀ ਹੈ। ਉਨ੍ਹਾਂ ਕਿਹਾ ਕਿ ਨਾ ਕੇਵਲ ਸੂਬਾ ਪੱਧਰ ਤੇ ਬਲਕਿ ਕੌਮੀ ਪੱਧਰ 'ਤੇ ਪ੍ਰਾਈਵਟ ਸਕੂਲਾਂ ਨੇ ਇੱਕ ਸੁਚੱਜਾ ਵਿਦਿਅਕ ਮਾਡਲ ਅਪਣਾਉਂਦਿਆ ਇੱਕ ਵਿਸ਼ਵ ਪੱਧਰੀ ਵਿਦਿਅਕ ਪ੍ਰਣਾਲੀ ਸਥਾਪਿਤ ਕੀਤੀ ਹੈ। ਧੂਰੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ 'ਚ ਨਿੱਜੀ ਸਕੂਲਾਂ ਦੀ ਭੂਮਿਕਾ, ਅਧਿਆਪਕਾਂ ਅਤੇ ਪ੍ਰਿੰਸੀਪਲਾਂ ਅਤੇ ਹੋਣਹਾਰ ਵਿਦਿਆਰਥੀਆਂ ਦੇ ਪਤੀਆਂ ਨੂੰ ਸਨਮਾਨ ਦੇਣ ਦੇ ਉਦੇਸ਼ ਨਾਲ ਫੈਡਰੇਸ਼ਨ ਵੱਲੋਂ ਨੈਸ਼ਨਲ ਸਕੂਲ ਐਵਾਰਡ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਬੈਸਟ ਸਕੂਲ ਨੈਸ਼ਨਲ ਵਾਰਡ ਅਤੇ ਬੈਸਟ ਪ੍ਰਿੰਸਪਲ ਨੈਸ਼ਨਲ ਐਵਾਰਡ 29 ਅਤੇ 30 ਅਕਤੂਬਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਵਿਸ਼ੇਸ਼ ਸਮਾਗਮ ਹੋਵੇਗਾ ਅਤੇ ਉਥੇ ਹੀ ਐਵਾਰਡ ਦਿੱਤੇ ਜਾਣਗੇ। ਐਵਾਰਡਾਂ ਲਈ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 30 ਸਤੰਬਰ ਹੋਵੇਗੀ। ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ, ਯੋਗਤਾ ਅਤੇ ਮਾਪਦੰਡਾਂ ਸਬੰਧੀ ਉਮੀਦਵਾਰ ਵਿਸਥਾਰਿਤ ਬਿਊਰਾ ਵੈਬਸਾਈਟ www.fapawards.in ਤੋਂ ਪ੍ਰਾਪਤ ਕਰ ਸਕਦੇ ਹਨ। ਰਿਪੋਰਟ-ਅੰਕੁਸ਼ ਮਹਾਜਨ ਇਹ ਵੀ ਪੜ੍ਹੋ:ਸਰਹੱਦੀ ਇਲਾਕੇ 'ਚ ਨਾਜਾਇਜ਼ ਮਾਈਨਿੰਗ ਦਾ ਮਾਮਲਾ, ਬੀਐਸਐਫ ਵੱਲੋਂ ਹਾਈ ਕੋਰਟ 'ਚ ਦਾਖ਼ਲ ਜਵਾਬ -PTC News