ਲੋਕ ਸਭਾ ਚੋਣਾਂ 2019 : ਸੰਗਰੂਰ ਲੋਕ ਸਭਾ ਸੀਟ 'ਤੇ 2 ਮਾਨ ਹੋਣਗੇ ਆਹਮੋ - ਸਾਹਮਣੇ , ਭਰਿਆ ਨਾਮਜ਼ਦਗੀ ਪੱਤਰ
ਲੋਕ ਸਭਾ ਚੋਣਾਂ 2019 : ਸੰਗਰੂਰ ਲੋਕ ਸਭਾ ਸੀਟ 'ਤੇ 2 ਮਾਨ ਹੋਣਗੇ ਆਹਮੋ - ਸਾਹਮਣੇ , ਭਰਿਆ ਨਾਮਜ਼ਦਗੀ ਪੱਤਰ:ਸੰਗਰੂਰ : ਪੰਜਾਬ 'ਚ ਗਰਮੀ ਵੱਧਣ ਦੇ ਨਾਲ-ਨਾਲ ਸਿਆਸਤ ਵੀ ਗਰਮ ਹੁੰਦੀ ਨਜ਼ਰ ਆਉਣ ਲੱਗ ਪਈ ਹੈ।ਪੰਜਾਬ ਰਾਜ ਅੰਦਰ ਪੈਣ ਵਾਲ਼ੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਜਿਉਂ - ਜਿਉਂ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ ਉਮੀਦਵਾਰ ਲੋਕਾਂ ਦੇ ਦਰਵਾਜ਼ਿਆਂ ਅੱਗੇ ਜਾ ਕੇ ਉਨ੍ਹਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਅਪੀਲ ਕਰ ਰਹੇ ਹਨ।ਹੁਣ ਇਸ ਵੇਲੇ ਪੰਜਾਬ 'ਚ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਆਪਣੇ ਆਪਣੇ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਵਾ ਰਹੇ ਹਨ।
[caption id="attachment_287977" align="aligncenter" width="300"]Bhagwant Mann And Simranjit Singh Mann files nomination from Sangrur" width="300" height="156" /> ਲੋਕ ਸਭਾ ਚੋਣਾਂ 2019 : ਸੰਗਰੂਰ ਲੋਕ ਸਭਾ ਸੀਟ 'ਤੇ 2 ਮਾਨ ਹੋਣਗੇ ਆਹਮੋ - ਸਾਹਮਣੇ , ਭਰਿਆ ਨਾਮਜ਼ਦਗੀ ਪੱਤਰ[/caption]
ਇਸ ਤਰ੍ਹਾਂ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ ਅਤੇ ਸੰਗਰੂਰ ਤੋਂ ਮੌਜੂਦਾ ਸੰਸਦ ਮੈਂਬਰ ਭਗਵੰਤ ਮਾਨ ਵਲੋਂ ਅੱਜ ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਘਨਸ਼ਾਮ ਥੋਰੀ ਕੋਲ ਆਪਣਾ ਨਾਮਜ਼ਦਗੀ ਕਾਗ਼ਜ਼ ਦਾਖਲ ਕਰਾਇਆ ਹੈ।ਇਸ ਮੌਕੇ ਭਗਵੰਤ ਮਾਨ ਨਾਲ ਉਨ੍ਹਾਂ ਦੀ ਮਾਤਾ ਮਾਤਾ ਹਰਪਾਲ ਕੌਰ, ਪੰਜਾਬ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ, ਵਿਧਾਇਕ ਅਮਨ ਅਰੋੜਾ, ਵਿਧਾਇਕ ਮੀਤ ਹੇਅਰ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਆਦਿ ਵੀ ਮੌਜੂਦ ਸਨ।ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼ਹਿਰ ਅੰਦਰ ਰੋਡ ਸ਼ੋਅ ਕਰਨ ਉਪਰੰਤ ਆਪਣੇ ਸਮਰਥਕਾਂ ਸਮੇਤ ਨਾਮਜ਼ਦਗੀ ਪੱਤਰ ਦਾਖਲ ਕਰਵਾਇਆ ਹੈ।
[caption id="attachment_287976" align="aligncenter" width="300"]
ਲੋਕ ਸਭਾ ਚੋਣਾਂ 2019 : ਸੰਗਰੂਰ ਲੋਕ ਸਭਾ ਸੀਟ 'ਤੇ 2 ਮਾਨ ਹੋਣਗੇ ਆਹਮੋ - ਸਾਹਮਣੇ , ਭਰਿਆ ਨਾਮਜ਼ਦਗੀ ਪੱਤਰ[/caption]
ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਲੋਕ ਸਭਾ ਚੋਣਾਂ 2019 : ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੇ ਫ਼ਰੀਦਕੋਟ ਲੋਕ ਸਭਾ ਸੀਟ ਤੋਂ ਭਰਿਆ ਨਾਮਜ਼ਦਗੀ ਪੱਤਰ
ਦੱਸ ਦੇਈਏ ਕਿ ਸੰਗਰੂਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਰਮਿੰਦਰ ਸਿੰਘ ਢੀਂਡਸਾ , ਕਾਂਗਰਸ ਵੱਲੋਂ ਕੇਵਲ ਸਿੰਘ ਢਿੱਲੋਂ , ਆਮ ਆਦਮੀ ਪਾਰਟੀ ਵੱਲੋਂ ਮੌਜੂਦਾ ਸੰਸਦ ਮੈਂਬਰ ਭਗਵੰਤ ਮਾਨ ,ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ ) ਵੱਲੋਂ ਸਿਮਰਨਜੀਤ ਸਿੰਘ ਮਾਨ, ਪੰਜਾਬ ਜਮਹੂਰੀ ਗੱਠਜੋੜ ਵਲੋਂ ਜੱਸੀ ਜਸਰਾਜ ਅਤੇ ਅਕਾਲੀ ਦਲ ਟਕਸਾਲੀ ਵਲੋਂ ਰਾਜਦੇਵ ਸਿੰਘ ਖਾਲਸਾ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਹਨ।ਇਸ ਹਲਕੇ ਤੋਂ ‘ਆਪ’, ਅਕਾਲੀ ਦਲ ਅਤੇ ਕਾਂਗਰਸ ਵਿਚਕਾਰ ਤਿਕੋਨੇ ਮੁਕਾਬਲੇ ਦੇ ਆਸਾਰ ਬਣਦੇ ਨਜ਼ਰ ਆ ਰਹੇ ਹਨ।
-PTCNews