ਭਗਵੰਤ ਮਾਨ ਨੇ ਰਾਜਪਾਲ ਨੂੰ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ
ਚੰਡੀਗੜ੍ਹ, 11 ਮਾਰਚ: ਪੰਜਾਬ ਦੇ ਲੋਕਾਂ ਵੱਲੋਂ ਮੁੱਖ ਮੰਤਰੀ ਚਿਹਰਾ ਚੁਣੇ ਗਏ ਭਗਵੰਤ ਮਾਨ ਨੇ ਪੂਰੇ ਪੰਜਾਬ ਦੀ ਅਵਾਮ ਨੂੰ ਆਪਣੇ ਸਹੁੰ ਚੁੱਕ ਸਮਾਗਮ 'ਚ ਸੱਦਾ ਦਿੱਤਾ ਹੈ। ਇਸਤੋਂ ਪਹਿਲਾਂ ਅੱਜ ਕਰੀਬ 10.30 ਵੱਜੇ ਉਹ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਮਿਲੇ ਅਤੇ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਦੋ ਤਿਹਾਈ ਬਹੁਮਤ ਨਾਲ ਜਿੱਤ ਤੋਂ ਮਗਰੋਂ ਸੂਬੇ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ।
ਇਹ ਵੀ ਪੜ੍ਹੋ: ਦੋ ਸਾਲ ਬਾਅਦ ਮਾਂ ਹੀਰਾਬੇਨ ਨੂੰ ਮਿਲੇ PM ਮੋਦੀ, ਪੈਰ ਛੂਹ ਕੇ ਲਿਆ ਆਸ਼ੀਰਵਾਦ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ 16 ਮਾਰਚ ਨੂੰ ਪੰਜਾਬ ਦੇ ਅਗਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸਤੋਂ ਪਹਿਲਾਂ ਮੀਡੀਆ ਕਰਮੀਆਂ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਆਪਣੇ ਸਹੁੰ ਚੁੱਕ ਸਮਾਗਮ ਵਿਚ ਖੁੱਲ੍ਹ ਸੱਦਾ ਦਿੱਤਾ। ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਮਾਨ ਨੇ ਦੱਸਿਆ ਕਿ ਸਹੁੰ ਚੁੱਕ ਸਮਾਗਮ ਰਾਜ ਭਵਨ ਵਿੱਚ ਨਹੀਂ ਸਗੋਂ ਨਵਾਂਸ਼ਹਿਰ ਜ਼ਿਲ੍ਹੇ ਦੇ ਖਟਕੜਕਲਾਂ ਵਿੱਚ ਦੁਪਹਿਰ 12.30 ਵਜੇ ਹੋਵੇਗਾ, ਜੋ ਆਜ਼ਾਦੀ ਘੁਲਾਟੀਏ ਭਗਤ ਸਿੰਘ ਦਾ ਜੱਦੀ ਪਿੰਡ ਹੈ।