ਭਗਵੰਤ ਮਾਨ ਵਿਵਾਦਾਂ 'ਚ ਘਿਰੇ, ਚੋਣ ਤੇ SC ਕਮਿਸ਼ਨ ਨੇ ਮੰਗੀ ਰਿਪੋਰਟ, ਜਾਣੋ ਕੀ ਹੈ ਪੂਰਾ ਮਾਮਲਾ
ਜਲੰਧਰ: ਆਮ ਆਦਮੀ ਪਾਰਟੀ ਦੇ ਸੀਐਮ ਚਿਹਰਾ ਭਗਵੰਤ ਮਾਨ ਇਕ ਵਿਵਾਦ ਵਿੱਚ ਫਸੇ ਚੁੱਕੇ ਹਨ। ਬਾਬਾ ਸਾਹਿਬ ਡਾ. ਬੀ ਆਰ ਅੰਬੇਦਕਰ ਦੇ ਬੁੱਤ ਦੀ ਬੇਅਦਬੀ ਦੇ ਮਾਮਲੇ 'ਚ ਪੰਜਾਬ ਲੋਕ ਕਾਂਗਰਸ ਦੇ ਜਨਰਲ ਸਕੱਤਰ ਜਗਦੀਸ਼ ਕੁਮਾਰ ਜੱਸਲ ਦੀ ਸ਼ਿਕਾਇਤ 'ਤੇ ਚੋਣ ਕਮਿਸ਼ਨ ਅਤੇ ਅਨੁਸੂਚਿਤ ਜਾਤੀ ਕਮਿਸ਼ਨ ਨੇ ਕਾਰਵਾਈ ਸ਼ੁਰੂ ਕੀਤੀ ਹੈ। ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਜਗਦੀਸ਼ ਜੱਸਲ ਨਾਲ ਸੰਪਰਕ ਕਰਕੇ ਪੂਰੇ ਮਾਮਲੇ ਦੀ ਵੀਡੀਓ ਕਲਿੱਪ ਹਾਸਿਲ ਕੀਤੀ ਹੈ। ਦੱਸਦੇਈਏ ਕਿ ਇਸ ਵੀਡੀਓ ਵਿੱਚ ਭਗਵੰਤ ਮਾਨ ਦੇ ਗਲੇ ਵਿੱਚ ਹੋ ਹਾਰ ਪਾਏ ਗਏ ਸਨ ਉਹ ਹਾਰ ਉਨ੍ਹਾਂ ਨੇ ਡਾਕਟਰ ਬੀ ਆਰ ਅੰਬੇਡਕਰ ਦੇ ਬੁੱਤ ਉੱਤੇ ਪਾ ਦਿੱਤੇ ਸਨ ਜਿਸ ਨੂੰ ਲੈ ਕੇ ਦਲਿਤ ਭਾਈਚਾਰੇ ਵਿੱਚ ਰੋਸ ਪਾਇਆ ਗਿਆ ਹੈ। ਵੀਡੀਓ ਵਿੱਚ ਭਗਵੰਤ ਮਾਨ ਆਪਣੇ ਖੱਬੇ ਹੱਥ ਨਾਲ ਅੰਬੇਡਕਰ ਦੇ ਬੁੱਤ ਨੂੰ ਸਲਾਮੀ ਦੇ ਰਹੇ ਹਨ।ਇਸ ਨੂੰ ਲੈ ਕੇ ਵੀ ਲੋਕਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਬਾਰੇ ਪੰਜਾਬ ਲੋਕ ਕਾਂਗਰਸ ਦੇ ਜਨਰਲ ਸਕੱਤਰ ਜਗਦੀਸ਼ ਜੱਸਲ ਨੇ ਦੱਸਿਆ ਕਿ ਚੋਣ ਕਮਿਸ਼ਨ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਵੀਡੀਓ ਕਲਿੱਪ ਸੌਂਪ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਐਸਸੀ ਕਮਿਸ਼ਨ ਨੇ ਵੀ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਵੀ ਪੜ੍ਹੋੋ:ਜੇਕਰ ਬਿਕਰਮ ਸਿੰਘ ਮਜੀਠੀਆ ਖਿਲਾਫ਼ ਇੱਕ ਵੀ ਸਬੂਤ ਹੋਇਆ ਤਾਂ ਛੱਡ ਦੇਵਾਂਗਾ ਸਿਆਸਤ: ਸੁਖਬੀਰ ਸਿੰਘ ਬਾਦਲ -PTC News