ਭਗਵੰਤ ਮਾਨ ਸਰਕਾਰ ਨੇ ਨਵੇਂ ਮੰਤਰੀਆਂ ਨੂੰ ਮਹਿਕਮੇ ਵੰਡੇ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਜ਼ਾਰਤ ਦੇ ਵਿਸਥਾਰ ਮਗਰੋਂ ਅੱਜ ਨਵੇਂ ਸ਼ਾਮਲ ਕੀਤੇ ਗਏ ਮੰਤਰੀਆਂ ਨੂੰ ਮਹਿਕਮਿਆਂ ਦੀ ਵੰਡ ਕੀਤੀ ਗਈ। ਇਨ੍ਹਾਂ ਸਾਰੇ ਮੰਤਰੀਆਂ ਨੂੰ ਅੱਜ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ। ਜਲਦ ਹੀ ਇਹ ਸਾਰੇ ਮੰਤਰੀ ਆਪਣੇ-ਆਪਣੇ ਅਹੁਦੇ ਸੰਭਾਲਣਗੇ। ਨਵੇਂ ਮੰਤਰੀਆਂ ਨੂੰ ਮਹਿਕਮੇ ਵੰਡੇ ਜਾਣ ਉਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਤਰੀਆਂ ਨੂੰ ਮੁਬਾਰਕਾਂ ਦਿੱਤੀ। ਟਵੀਟ ਕਰ ਕੇ ਉਨ੍ਹਾਂ ਨੇ ਲਿਖਿਆ ਕਿ ਵਜ਼ਾਰਤ ਵਿੱਚ ਵਿਸਥਾਰ ਤੋਂ ਬਾਅਦ ਨਵੇਂ ਤੇ ਪੁਰਾਣੇ ਸਾਥੀਆਂ ਨੂੰ ਵਿਭਾਗਾਂ ਦੀ ਵੰਡ ਦੀ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ। ਮੈਨੂੰ ਪੂਰਨ ਆਸ ਹੈ ਕੀ ਇਹ ਟੀਮ ਪੂਰੀ ਇਮਾਨਦਾਰੀ ਦੇ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰੇਗੀ ਅਤੇ ਰੰਗਲਾ ਪੰਜਾਬ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ। ਸਾਰਿਆਂ ਨੂੰ ਮੇਰੇ ਵੱਲੋਂ ਸ਼ੁਭਕਾਮਨਾਵਾਂ।
ਜਾਣਕਾਰੀ ਮੁਤਾਬਕ ਮਾਨ ਸਰਕਾਰ ਨੇ ਸੁਨਾਮ ਵਿਧਾਨ ਸਭਾ ਹਲਕੇ ਤੋਂ ਲਗਾਤਾਰ ਦੋ ਵਾਰ ਬਣੇ ਵਿਧਾਇਕ ਅਮਨ ਅਰੋੜਾ ਨੂੰ ਪਬਲਿਕ ਰਿਲੇਸ਼ਨ ਤੇ ਅਰਬਨ ਹਾਊਸਿੰਗ ਵਿਭਾਗ ਦਿੱਤਾ ਗਿਆ ਹੈ।ਮੰਤਰੀ ਮੰਡਲ ਵਿਸਥਾਰ ਤੋਂ ਬਾਅਦ ਨਵੇਂ ਅਤੇ ਪੁਰਾਣੇ ਸਾਥੀਆਂ ਨੂੰ ਵਿਭਾਗਾਂ ਦੀ ਵੰਡ ਦੀ ਜਾਣਕਾਰੀ ਤੁਹਾਡੇ ਨਾਲ ਸਾਂਝੀ ਕਰ ਰਿਹਾ ਹਾਂ… ਮੈਨੂੰ ਪੂਰਨ ਆਸ ਹੈ ਕੀ ਇਹ ਟੀਮ ਪੂਰੀ ਇਮਾਨਦਾਰੀ ਦੇ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰੇਗੀ ਅਤੇ ਰੰਗਲਾ ਪੰਜਾਬ ਬਨਾਉਣ ‘ਚ ਅਹਿਮ ਭੂਮਿਕਾ ਨਿਭਾਏਗੀ… ਸਾਰਿਆਂ ਨੂੰ ਮੇਰੇ ਵੱਲੋਂ ਸ਼ੁਭਕਾਮਨਾਵਾਂ pic.twitter.com/Wa6Q2R4mEN — Bhagwant Mann (@BhagwantMann) July 5, 2022