ਭਗਵੰਤ ਮਾਨ ਨੇ ਸਿਰਜਿਆ ਇਤਿਹਾਸ, ਸ਼ਹੀਦ ਭਗਤ ਸਿੰਘ ਦੇ ਪਿੰਡ 'ਚ ਚੁੱਕੀ ਮੁੱਖ ਮੰਤਰੀ ਵਜੋਂ ਸਹੁੰ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਭਗਵੰਤ ਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਪੰਜਾਬ ਨੂੰ 17 ਵੇਂ ਮੁੱਖ ਮੰਤਰੀ ਮਿਲੇ ਹਨ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਕਿ ਸੱਤਾਧਾਰੀ ਪਾਰਟੀ ਦੇ ਮੁੱਖ ਮੰਤਰੀ ਪਹਿਲੀ ਵਾਰ ਰਾਜਧਾਨੀ ਚੰਡੀਗੜ੍ਹ ਦੇ ਗਵਰਨਰ ਹਾਊਸ ਨਹੀਂ ਬਲਕਿ ਇਕ ਪਿੰਡ 'ਚ ਸਹੁੰ ਚੁੱਕੀ ਹੈ। ਭਗਵੰਤ ਮਾਨ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੀ ਯਾਦਗਾਰ 'ਤੇ ਸਹੁੰ ਚੁੱਕੀ ਹੈ। ਜ਼ਿਕਰਯੋਗ ਹੈ ਕਿ 2014 MP ਚੋਣਾਂ ਜਿੱਤਣ ਤੋਂ ਬਾਅਦ ਵੀ ਭਗਵੰਤ ਸਿੰਘ ਮਾਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਯਾਦਗਾਰ ਉਤੇ ਨਤਮਸਤਕ ਹੋਏ ਸਨ।
ਪੰਜਾਬ ਦੇ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਨੇ ਸਹੁੰ ਚੁੱਕੀ।ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਭਗਵੰਤ ਮਾਨ ਬਣੇ ਹਨ।Bhagwant Mann takes oath as the Chief Minister of Punjab in Khatkar Kalan. pic.twitter.com/LRJjwUVT8S — ANI (@ANI) March 16, 2022
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮੈਨੂੰ ਲੋਕਾਂ ਦਾ ਸਾਥ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ ਜਨਤਾ ਵਰਗੇ ਹਨ ਅਤੇ ਜਨਤਾ ਵਰਗੇ ਹੀ ਰਹਿਣਗੇ।ਮੁੱਖ ਮੰਤਰੀ ਪੰਜਾਬ ਮਾਣਯੋਗ ਸ. ਭਗਵੰਤ ਸਿੰਘ ਮਾਨ ਦਾ ਸ਼ਹੀਦ ਭਗਤ ਸਿੰਘ ਜੀ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ LIVE https://t.co/IGvFFm3rzF
— AAP Punjab (@AAPPunjab) March 16, 2022
ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਮੈਂ ਆਮ ਜਨਤਾ ਵਰਗਾ ਹੀ ਹਾਂ ਇਸ ਲਈ ਮੈਨੂੰ ਲੋਕਾਂ ਦਾ ਸਾਥ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਸਾਰੇ ਲੋਕਾਂ ਦਾ ਮੁੱਖ ਮੰਤਰੀ ਹਾਂ ਅਤੇ ਪੰਜਾਬ ਦੇ ਲਈ ਤਨਦੇਹੀ ਨਾਲ ਕੰਮ ਕਰਾਂਗਾ। ਇਹ ਵੀ ਪੜ੍ਹੋ:ਇਨ੍ਹਾਂ ਪਹਿਲੂਆਂ ਕਾਰਨ ਖ਼ਾਸ ਰਹੇਗਾ ਭਗਵੰਤ ਮਾਨ ਦਾ ਸਹੁੰ ਚੁੱਕ ਸਮਾਗਮ ! -PTC NewsBhagwant Mann sworn-in as the Chief Minister of Punjab, in Khatkar Kalan. pic.twitter.com/mrRVRNX9ab — ANI (@ANI) March 16, 2022