ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਤੋਂ ਮਿਲਣ ਦਾ ਮੰਗਿਆ ਸਮਾਂ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਮੁਲਾਕਾਤ ਲਈ ਸਮਾਂ ਮੰਗਿਆ ਹੈ। ਮੁੱਖ ਮੰਤਰੀ ਭਗਵੰਤ ਦਾ ਕਹਿਣਾ ਹੈ ਕਿ ਉਹ ਕੇਂਦਰ ਸਰਕਾਰ ਦੇ ਨਾਲ ਕਈ ਅਹਿਮ ਮੁੱਦਿਆਂ ਨੂੰ ਲੈ ਕੇ ਚਰਚਾ ਕਰਨਾ ਚਾਹੁੰਦੇ ਹਨ ਅਤੇ ਇਸ ਕਰਕੇ ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮਿਲਣ ਦਾ ਸਮਾਂ ਮੰਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਸਮੇਂ ਦੀ ਮੰਗ ਕੀਤੀ ਹੈ ਅਤੇ ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੈਂ ਰਸਮੀ ਮੁਲਾਕਾਤ ਅਤੇ ਪੰਜਾਬ ਦੇ ਮੁੱਦਿਆਂ 'ਤੇ ਚਰਚਾ ਕਰਨ ਲਈ ਮਾਣਯੋਗ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਸਮਾਂ ਮੰਗਿਆ ਹੈ।
ਤੁਹਾਨੂੰ ਦੱਸ ਦੇਈਏ ਕਿ ਅੱਜ ਪੰਜਾਬ ਸਿਵਲ ਸਕੱਤਰੇਤ ਵਿੱਚ ਦਫ਼ਤਰ ਵੀ ਅਲਾਟ ਕਰ ਦਿੱਤੇ ਗਏ ਹਨ। ਸਾਰੇ ਮੰਤਰੀਆਂ ਨੂੰ ਉਨ੍ਹਾਂ ਦੇ ਦਫ਼ਤਰੀ ਕੰਮਾਂ ਲਈ ਸਟਾਫ਼ ਵੀ ਉਪਲਬਧ ਕਰਵਾਇਆ ਗਿਆ ਹੈ। ਪੰਜਾਬ ਸਰਕਾਰ ਵਿੱਚ ਇਸ ਵਾਰ ਸਾਰੇ 10 ਵਿਧਾਇਕ ਪਹਿਲੀ ਵਾਰ ਮੰਤਰੀ ਬਣੇ ਹਨ। ਇਸ ਦੇ ਨਾਲ ਹੀ 8 ਅਜਿਹੇ ਮੰਤਰੀ ਹਨ, ਜੋ ਪਹਿਲੀ ਵਾਰ ਵਿਧਾਇਕ ਚੁਣ ਕੇ ਆਏ ਹਨ। ਜ਼ਿਕਰਯੋਗ ਹੈ ਕਿ ਵਿਧਾਨ ਸਭ ਦੇ ਪਹਿਲੇ ਸੈਸ਼ਨ ਦਾ ਅੱਜ ਆਖ਼ਰੀ ਦਿਨ ਹੈ। ਸੈਸ਼ਨ ਦੀ ਸ਼ੁਰੂਆਤ ਦੌਰਾਨ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ 23 ਮਾਰਚ ਨੂੰ ਪੂਰੇ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਹ ਛੁੱਟੀ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਕੀਤੀ ਗਈ ਹੈ। ਇਹ ਵੀ ਪੜ੍ਹੋ:ਵਿਧਾਨ ਸਭਾ ਸੈਸ਼ਨ 'ਚ ਸ਼ਹੀਦ ਭਗਤ ਸਿੰਘ ਦੇ ਸਵਾਲ 'ਤੇ ਫਸੇ ਰਾਜਾ ਵੜਿੰਗ -PTC Newsਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਮੈਂ ਰਸਮੀ ਮੁਲਾਕਾਤ ਅਤੇ ਪੰਜਾਬ ਦੇ ਮੁੱਦਿਆਂ 'ਤੇ ਚਰਚਾ ਕਰਨ ਲਈ ਮਾਣਯੋਗ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਤੋਂ ਸਮਾਂ ਮੰਗਿਆ ਹੈ। — Bhagwant Mann (@BhagwantMann) March 22, 2022