ਕੱਲ੍ਹ ਭਗਵੰਤ ਮਾਨ ਲੋਕ ਸਭਾ ਅਹੁੱਦੇ ਤੋਂ ਦੇਣਗੇ ਅਸਤੀਫ਼ਾ
ਚੰਡੀਗੜ੍ਹ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਮਗਰੋਂ AAP ਨੂੰ ਵੱਡੀ ਜਿੱਤ ਮਿਲੀ ਹੈ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਨਵੇਂ ਚੁਣੇ ਗਏ ਸੀਐਮ ਭਗਵੰਤ ਮਾਨ ਅੱਜ ਅੰਮ੍ਰਿਤਸਰ ਰੋਡ ਸ਼ੋਅ ਤੋਂ ਪਹਿਲਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਹਨ। ਆਮ ਆਦਮੀ ਪਾਰਟੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਇਤਿਹਾਸਕ ਜਿੱਤ ਹਾਸਲ ਕੀਤੀ ਹੈ। ਇਸ ਜਿੱਤ ਦੀ ਖੁਸ਼ੀ ਵਿੱਚ ਅੱਜ ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਵਿਖੇ ਧੰਨਵਾਦ ਮਾਰਚ ਕੱਢਿਆ ਗਿਆ। ਇਸ ਮੌਕੇ ਲੋਕ ਵੱਡੀ ਗਿਣਤੀ ਵਿੱਚ ਹਾਜ਼ਰ ਹਨ। ਇਸ ਦੌਰਾਨ 16 ਮਾਰਚ ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਮਾਨ ਆਪਣਾ ਅਸਤੀਫਾ ਸੌਂਪ ਦੇਣਗੇ। ਇਸ ਦੌਰਾਨ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਅਗਲੇ ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਪਹਿਲਾਂ ਭਗਵੰਤ ਮਾਨ ਦਿੱਲੀ ਵਿੱਚ ਸੰਸਦ ਮੈਂਬਰ ਦੇ ਅਹੁਦੇ ਤੋਂ 14 ਮਾਰਚ ਯਾਨੀ ਕੱਲ੍ਹ ਨੂੰ ਅਸਤੀਫਾ ਦੇਣਗੇ। ਉਹ ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਨ। ਪੰਜਾਬ ਦੀ ਨਵੀਂ ਕੈਬਨਿਟ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਲੈ ਕੇ ਵੀ ਭਲਕੇ ਵਿਚਾਰ-ਵਟਾਂਦਰਾ ਹੋਣਾ ਹੈ। ਖਟਕੜ ਕਲਾਂ ਵਿਖੇ ਸਹੁੰ ਚੁੱਕ ਸਮਾਗਮ ਤੋਂ ਇਕ ਦਿਨ ਬਾਅਦ 17 ਮਾਰਚ ਨੂੰ ਵਿਧਾਨ ਸਭਾ ਦਾ ਪਹਿਲਾ ਸੈਸ਼ਨ ਬੁਲਾਏ ਜਾਣ ਦੀ ਸੰਭਾਵਨਾ ਹੈ।
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕੀਤਾ ਗਿਆ। ਰੋਡ ਸ਼ੋਅ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ, ਦੁਰਗਿਆਣਾ ਮੰਦਿਰ, ਰਾਮ ਤੀਰਥ ਵਿੱਚ ਨਤਮਸਤਕ ਹੋਏ। ਜਲ੍ਹਿਆਵਾਲੇ ਬਾਗ ਵਿੱਚ ਸ਼ਹੀਦਾ ਨੂੰ ਨਮਨ ਹੋਏ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਲੋਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਅਰਵਿੰਦਰ ਕੇਜਰੀਵਾਲ ਨੇ ਲੋਕਾਂ ਦਾ ਧੰਨਵਾਦ ਕੀਤਾ ਹੈ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਸ਼ਹੀਦਾ ਨੂੰ ਨਮਨ ਕਰਦੇ ਹਾ ਅਤੇ ਕਿਹਾ ਹੈ ਕਿ ਪੰਜਾਬ ਵਾਸੀਆ ਨੇ ਕਮਾਲ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਇਨਕਲਾਬ ਪੰਜਾਬ ਦੇ ਲੋਕ ਹੀ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਤੁਸੀ ਝਾੜੂ ਚਲਾ ਦਿੱਤਾ। ਬਹੁਤ ਸਾਲਾ ਬਾਅਦ ਇਕ ਇਮਾਨਦਾਰ ਮੁੱਖ ਮੰਤਰੀ ਮਿਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਾਡਾ ਕੋਈ ਵਿਧਾਇਕ ਵੀ ਕੁਝ ਹੇਰਾਫੇਰੀ ਕਰਾਂਗੇ ਅਤੇ ਉਸ ਨੂੰ ਅੰਦਰ ਕਰ ਦੇਵਾਗਾ। ਉਨ੍ਹਾਂ ਨੇ ਕਿਹਾ ਹੈ ਕਿ ਤੁਹਾਡਾ ਰੁਪਇਆ ਤੁਹਾਡੇ ਉੱਤੇ ਲਗਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਸਾਰੀਆ ਗਾਰੰਟੀਆ ਪੂਰੀਆ ਕੀਤੀਆ ਜਾਣਗੀਆ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦਾ ਹਰ ਵਿਅਕਤੀ ਮੁੱਖ ਮੰਤਰੀ ਹੈ। ਉਨ੍ਹਾਂ ਨੇ ਕਿਹਾ ਹੈ ਕਿ 16 ਨੂੰ ਸਾਰੇ ਲੋਕ ਖਟਕੜ ਕਲਾ ਵਿਖੇ ਪਹੁੰਚੋ। -PTC NewsPunjab CM designate Bhagwant Mann to tender his resignation from MP post tomorrow (March 14) in Delhi. He is a Member of Parliament from the Sangrur Lok Sabha constituency. (File pic) pic.twitter.com/I28CPLmp65 — ANI (@ANI) March 13, 2022