ਚੰਡੀਗੜ੍ਹ: ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਹੋਰ ਵੱਡਾ ਫੈਸਲਾ ਕੀਤਾ ਗਿਆ ਹੈ। ਭਗਵੰਤ ਮਾਨ ਨੇ ਫੇਸਬੁੱਕ ਉੱਤੇ ਪੋਸਟ ਪਾ ਕੇ ਕਿਹਾ ਗਿਆ ਹੈ ਕਿ ਲੋਕਾਂ ਨੂੰ ਚੰਗਾ ਤੇ ਸਸਤਾ ਇਲਾਜ ਦੇਣ ਦੇ ਆਪਣੇ ਵਾਅਦੇ 'ਤੇ ਤੁਹਾਡੀ ਸਰਕਾਰ ਲਗਾਤਾਰ ਅੱਗੇ ਵੱਧ ਰਹੀ ਹੈ।ਉਨ੍ਹਾਂ ਨੇ ਲਿਖਿਆ ਹੈ ਕਿ ਸੰਗਰੂਰ ਦੇ ਲੋਕਾਂ ਨੂੰ ਜਲਦ ਇੱਕ ਮੈਡੀਕਲ ਕਾਲਜ ਮਿਲੇਗਾ, ਜਿਸਦਾ ਲਾਭ ਸੰਗਰੂਰ, ਬਰਨਾਲਾ, ਮਲੇਰਕੋਟਲਾ ਅਤੇ ਮਾਨਸਾ ਜ਼ਿਲ੍ਹਿਆਂ ਨੂੰ ਮਿਲੇਗਾ, ਜਿਸਨੂੰ ਲੈ ਕੇ ਅਫ਼ਸਰਾਂ ਨਾਲ਼ ਚਰਚਾ ਕੀਤੀ ।
ਪੰਜਾਬ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਨੂੰ ਇਕ ਵੱਡਾ ਤੋਹਫਾ ਦਿੱਤਾ ਹੈ। ਪੰਜਾਬ ਸਰਕਾਰ ਨੇ ਪੁਲਿਸ ਵਿੱਚ ਨਵੀਂ ਪੁਲਿਸ ਭਰਤੀ ਸਮੇਂ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਨੂੰ 2 ਫੀਸਦੀ ਕੋਟਾ ਦੇਣ ਦਾ ਫੈਸਲਾ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਪੁਲਿਸ ਵਿੱਚ ਇਹ ਨਿਯਮ ਪਹਿਲਾਂ ਲਾਗੂ ਸੀ, ਪਰ 1996 ਵਿੱਚ ਸਰਕਾਰ ਵੱਲੋਂ ਬੰਦ ਕਰ ਦਿੱਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪੁਲਿਸ ਮੁਲਾਜ਼ਮਾਂ ਦੇ ਬੱਚਿਆ ਨੂੰ ਭਰਤੀ ਵਿੱਚ ਰਾਖਵਾਕਰਨ ਦੇ ਕੇ ਵੱਡਾ ਤੋਹਫਾ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਤੋਂ ਪਹਿਲਾ
ਹਰ ਵਿਧਾਨ ਸਭਾ ਹਲਕੇ ਵਿਚ ਇਕ ਮੁਹੱਲਾ ਕਲੀਨਿਕ ਖੋਲ੍ਹਿਆ ਜਾਵੇਗਾ ਤਾਂ ਕਿ ਲੋਕ ਆਪਣਾ ਇਲਾਜ ਕਰਵਾ ਸਕਣ।
ਇਸ ਸਬੰਧੀ ਨੈਸ਼ਨਲ ਹੈਲਥ ਮਿਸ਼ਨ ਦੇ ਡਾਇਰੈਕਟਰ ਵੱਲੋਂ ਸਮੂਹ ਸਿਵਲ ਸਰਜਨਾਂ ਨੂੰ ਲਿਖੀ ਚਿੱਠੀ ਵਿਚ ਕਿਹਾ ਗਿਆ ਹੈ ਕਿ ਸਬੰਧਿਤ ਵਿਧਾਇਕਾਂ ਨਾਲ ਰਾਬਤਾ ਕਰਕੇ ਮੁਹੱਲਾ ਕਲੀਨਿਕ ਦੇ ਸਥਾਨ ਦੀ ਚੋਣ ਕਰ ਲਈ ਜਾਵੇ।ਪੰਜਾਬ ਸਰਕਾਰ ਵੱਲੋਂ ਦਿੱਲੀ ਮਾਡਲ ਦੇ ਤਹਿਤ ਇਕ ਨਵਾਂ ਕਦਮ ਚੁੱਕਿਆ ਗਿਆ।
ਇਹ ਵੀ ਪੜ੍ਹੋ:ਪੰਜਾਬ ਸਰਕਾਰ ਨੇ ਮੁਲਾਜ਼ਮਾਂ ਲਈ ਕੀਤਾ ਵੱਡਾ ਐਲਾਨ, 26 ਸਾਲਾਂ ਬਾਅਦ ਮੁੜ ਲਾਗੂ ਕੀਤੀ ਪਾਲਿਸੀ
-PTC News