ਭਗਵੰਤ ਮਾਨ ਦਾ ਜਿੱਤ ਤੋਂ ਬਾਅਦ ਦਿੱਲੀ ਦਾ ਪਹਿਲਾ ਦੌਰਾ
ਚੰਡੀਗੜ੍ਹ:
ਚੋਣਾਂ ਜਿੱਤਣ ਤੋਂ ਬਾਅਦ ਭਗਵੰਤ ਮਾਨ ਅੱਜ ਦਿੱਲੀ ਦਾ ਦੌਰਾ ਕਰਨਗੇ। ਉਨ੍ਹਾਂ ਵੱਲੋਂ ਅੱਜ ਦਿੱਲੀ ਦੇ ਸੁਪਰੀਮੋ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਤ ਕਰਨਗੇ। ਭਗਵੰਤ ਮਾਨ ਸੰਗਰੂਰ ਤੋਂ ਸਿੱਧਾ ਦਿੱਲੀ ਜਾਣਗੇ।ਮਿਲੀ ਜਾਣਕਾਰੀ ਮੁਤਾਬਿਕ ਭਗਵੰਤ ਮਾਨ ਭਲਕੇ ਵਿਧਾਇਕ ਦਲ ਦੀ ਪਾਰਟੀ ਸੱਦ ਸਕਦੇ ਹਨ।
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਈ ਹੈ। ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਜਿੱਤਣ ਵਾਲੇ ‘ਆਪ’ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਦਾ ਸਹੁੰ ਚੁੱਕ ਸਮਾਗਮ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਵੱਜੋਂ ਖਟਕੜ ਕਲਾਂ ਵਿਖੇ ਹੋਵੇਗਾ।
ਜਦੋਂ ਨਤੀਜਿਆ ਵਿੱਚ ਵੱਡੀ ਬਹੁਮਤ ਹਾਸਿਲ ਹੋ ਰਹੀ ਸੀ ਉਸ ਦੌਰਾਨ ਪਹਿਲੀ ਵਾਰ ਭਗਵੰਤ ਮਾਨ ਨੇ ਆਪਣੇ ਘਰ ਦੀ ਛੱਤ ਤੋਂ ਸੰਬੋਧਨ ਕਰਦਿਆਂ ਕਿਹਾ ਕਿ ਸੂਬੇ ਦੇ ਕਿਸੇ ਵੀ ਦਫ਼ਤਰ ਵਿੱਚ ਸ਼ਹੀਦ ਤੋਂ ਇਲਾਵਾ ਮੁੱਖ ਮੰਤਰੀ ਦੀ ਕੋਈ ਤਸਵੀਰ ਨਹੀਂ ਲਗਾਈ ਜਾਵੇਗੀ। ਭਗਤ ਸਿੰਘ ਅਤੇ ਡਾ. ਅੰਬੇਡਕਰ ਦੀਆਂ ਹੀ ਤਸਵੀਰਾਂ ਲਗਾਈਆਂ ਜਾਣਗੀਆਂ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ।
ਇਸ ਮੌਕੇ ਭਗਵੰਤ ਨੇ ਕਿਹਾ ਕਿ ਪਹਿਲਾਂ ਪੰਜਾਬ ਵੱਡੇ-ਵੱਡੇ ਦਰਵਾਜ਼ਿਆਂ ਅਤੇ ਦੀਵਾਰਾਂ ਨਾਲ ਮਹਿਲਾਂ, ਘਰਾਂ 'ਚੋਂ ਲੰਘਦਾ ਸੀ ਪਰ ਹੁਣ ਇਹ ਪੰਜਾਬ ਦੇ ਪਿੰਡਾਂ, ਕਸਬਿਆਂ, ਮੁਹੱਲਿਆਂ ਅਤੇ ਵਾਰਡਾਂ 'ਚੋਂ ਲੰਘੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਵੱਡੇ ਦਿੱਗਜ ਹਾਰ ਗਏ ਹਨ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਦਾ ਧੰਨਵਾਦ ਕਰਦੇ ਕਿਹਾ ਹੈ ਕਿ ਇਹ ਲੋਕਾਂ ਦੀ ਸਰਕਾਰ ਹੈ।
ਇਹ ਵੀ ਪੜ੍ਹੋ:ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਵੱਜੋਂ ਭਗਵੰਤ ਮਾਨ ਖਟਕੜ ਕਲਾਂ ਵਿਖੇ ਚੁੱਕਣਗੇ ਸਹੁੰ
-PTC News