Wed, Nov 13, 2024
Whatsapp

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੂੰ ਸੰਗਰੂਰ ਜ਼ਿਮਨੀ ਚੋਣ ਲੜਾਉਣ ਦਾ ਫ਼ੈਸਲਾ

Reported by:  PTC News Desk  Edited by:  Ravinder Singh -- June 02nd 2022 04:29 PM
ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੂੰ ਸੰਗਰੂਰ ਜ਼ਿਮਨੀ ਚੋਣ ਲੜਾਉਣ ਦਾ ਫ਼ੈਸਲਾ

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੂੰ ਸੰਗਰੂਰ ਜ਼ਿਮਨੀ ਚੋਣ ਲੜਾਉਣ ਦਾ ਫ਼ੈਸਲਾ

ਚੰਡੀਗੜ੍ਹ : ਸੰਗਰੂਰ ਜ਼ਿਮਨੀ ਚੋਣਾਂ ਲਈ ਸਮੂਹ ਪੰਥਕ ਜੱਥੇਬੰਦੀਆਂ ਨੇ ਇੱਕ ਮੰਚ 'ਤੇ ਇਕੱਠੇ ਹੋ ਕੇ ਫ਼ੈਸਲਾ ਕੀਤਾ ਹੈ। ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਸੰਗਰੂਰ ਜ਼ਿਮਨੀ ਚੋਣ ਮੈਦਾਨ ਵਿੱਚ ਖੜ੍ਹਾ ਕਰਨ ਦਾ ਐਲਾਨ ਕੀਤਾ ਹੈ। ਅਕਾਲੀ ਦਲ ਮਾਨ ਅਤੇ ਬਾਦਲ ਦਲ ਨੂੰ ਵੀ ਬੰਦੀ ਸਿੰਘ ਪਰਿਵਾਰਾਂ ਦਾ ਸਾਥ ਦੇਣਾ ਚਾਹੀਦਾ ਹੈ। ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੂੰ ਸੰਗਰੂਰ ਜ਼ਿਮਨੀ ਚੋਣ ਲੜਾਉਣ ਦਾ ਫ਼ੈਸਲਾਪੰਥਕ ਸਿੱਖ ਜਥੇਬੰਦੀਆਂ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੂੰ ਸਾਂਝਾ ਉਮੀਦਵਾਰ ਐਲਾਨਿਆ। ਪੰਥਕ ਸਿੱਖ ਜੱਥੇਬੰਦੀਆਂ ਨੇ ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੂੰ ਸਾਂਝਾ ਉਮੀਦਵਾਰ ਐਲਾਨ ਦਿੱਤਾ ਹੈ। ਹਾਲਾਂਕਿ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਪੁੱਛਣ ਉਤੇ ਹੀ ਇਸ ਬਾਰੇ ਫ਼ੈਸਲਾ ਲੈਣ ਦੀ ਗੱਲ ਕਹੀ ਹੈ। ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੂੰ ਸੰਗਰੂਰ ਜ਼ਿਮਨੀ ਚੋਣ ਲੜਾਉਣ ਦਾ ਫ਼ੈਸਲਾਇਹ ਐਲਾਨ ਵੱਖ-ਵੱਖ ਪੰਥਕ ਸਿੱਖ ਜੱਥੇਬੰਦੀਆਂ ਨੇ ਲੁਧਿਆਣਾ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਕੀਤਾ। ਜਿਨ੍ਹਾਂ ਨੇ ਦੱਸਿਆ ਕਿ ਸਮੂਹ ਸਿੱਖ ਜਥੇਬੰਦੀਆਂ ਜ਼ਿਮਨੀ ਚੋਣ ਵਿੱਚ ਬੰਦੀ ਸਿੱਖਾਂ ਦੇ ਪਰਿਵਾਰ ਦੇ ਕਿਸੇ ਮੈਂਬਰ ਨੂੰ ਟਿਕਟ ਦੇਣਾ ਚਾਹੁੰਦੀਆਂ ਹਨ ਤੇ ਰਾਜੋਆਣਾ ਦੀ ਭੈਣ ਨੂੰ ਸਾਂਝਾ ਉਮੀਦਵਾਰ ਐਲਾਨਿਆ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਵੀ ਆਪਣਾ ਉਮੀਦਵਾਰ ਬਣਾਇਆ ਜਾਵੇਗਾ। ਜਦਕਿ ਕਮਲਦੀਪ ਕੌਰ ਨੇ ਸੰਸਥਾਵਾਂ ਦਾ ਧੰਨਵਾਦ ਕੀਤਾ। ਉਨ੍ਹਾਂ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਪੁੱਛਣ ਉਤੇ ਹੀ ਇਸ ਬਾਰੇ ਫ਼ੈਸਲਾ ਲੈਣ ਦੀ ਗੱਲ ਕਹੀ। ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੂੰ ਸੰਗਰੂਰ ਜ਼ਿਮਨੀ ਚੋਣ ਲੜਾਉਣ ਦਾ ਫ਼ੈਸਲਾਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਖਿੱਚੀਆਂ ਜਾ ਰਹੀਆਂ ਹਨ। ਸਾਰੀਆਂ ਪਾਰਟੀਆਂ ਇਸ ਚੋਣ ਲਈ ਕਮਰਕੱਸ ਬੈਠੀਆਂ ਹਨ। ਸੱਤਾ ਧਿਰ ਪਾਰਟੀ ਵੱਲੋਂ ਅਜੇ ਤੱਕ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਹ ਵੀ ਪੜ੍ਹੋ : ਹਾਈ ਕੋਰਟ ਨੇ ਲਾਰੈਂਸ ਬਿਸ਼ਨੋਈ ਨੂੰ ਦਿੱਤਾ ਵੱਡਾ ਝਟਕਾ, ਸੁਰੱਖਿਆ ਵਧਾਉਣ ਵਾਲੀ ਪਟੀਸ਼ਨ ਖਾਰਜ


Top News view more...

Latest News view more...

PTC NETWORK