ਭਾਈ ਗੋਬਿੰਦ ਲੌਂਗੋਵਾਲ ਨੇ ਅਫ਼ਗਾਨਿਸਤਾਨ 'ਚ ਸਿੱਖਾਂ 'ਤੇ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿਖੇਧੀ
ਭਾਈ ਗੋਬਿੰਦ ਲੌਂਗੋਵਾਲ ਨੇ ਅਫ਼ਗਾਨਿਸਤਾਨ 'ਚ ਸਿੱਖਾਂ 'ਤੇ ਹੋਏ ਅੱਤਵਾਦੀ ਹਮਲੇ ਦੀ ਕੀਤੀ ਨਿਖੇਧੀ:ਅਫ਼ਗਾਨਿਸਤਾਨ 'ਚ ਕੱਲ੍ਹ ਹੋਏ ਸਿੱਖਾਂ 'ਤੇ ਅੱਤਵਾਦੀ ਹਮਲੇ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਨਿਖੇਧੀ ਕਰਦਿਆਂ ਕਿਹਾ ਕਿ ਇਹ ਹਮਲਾ ਜਾਣ-ਬੁੱਝ ਕੇ ਕੀਤਾ ਗਿਆ ਸੀ।ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸੰਬੰਧਤ ਸਰਕਾਰ ਦਾ ਫਰਜ਼ ਹੈ।ਲੋਗੋਂਵਾਲ ਨੇ ਸਰਕਾਰ ਅੱਗੇ ਇਹ ਅਪੀਲ ਕੀਤੀ ਹੈ ਕਿ ਉਹ ਅਫ਼ਗਾਨਿਸਤਾਨ ਸਰਕਾਰ ਨਾਲ ਇਸ ਸੰਬੰਧੀ ਗੱਲ ਕਰੇ।ਉਨ੍ਹਾਂ ਦਾ ਕਹਿਣਾ ਹੈ ਕਿ ਹਮਲੇ ਲਈ ਜ਼ਿੰਮੇਵਾਰ ਲੋਕਾਂ ਨੂੰ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਹੈ।
ਕਾਬੁਲ ਵਿੱਚ ਸਿੱਖ ਭਾਈਚਾਰੇ ਦੇ ਲੋਕਾਂ ਦੀ ਮੌਤ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਗ ਵਜੋਂ ਅੱਜ ਸ਼੍ਰੋਮਣੀ ਕਮੇਟੀ ਦਾ ਦਫ਼ਤਰ ਨੂੰ ਬੰਦ ਕਰ ਦਿੱਤਾ ਹੈ।ਸ਼੍ਰੋਮਣੀ ਕਮੇਟੀ ਵਲੋਂ ਪੀੜਿਤ ਪਰਿਵਾਰਾਂ ਦੀ ਹਰ ਸੰਭਵ ਮਦਦ ਦਾ ਐਲਾਨ ਕੀਤਾ ਹੈ।
ਅਫਗਾਨਿਸਤਾਨ ਵਿਚ ਆਤਮ ਘਾਤੀ ਹਮਲੇ ਵਿਚ ਮਾਰੇ ਗਏ ਸਿਖਾਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੋਮਣੀ ਕਮੇਟੀ ਵਲੋਂ ਸ਼ਰਧਾਂਜਲੀ ਸਮਾਗਮ ਕੀਤਾ ਜਾਵੇਗਾ ਅਤੇ 5 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।
-PTCNews