ਕੱਲ ਪੰਜਾਬ 'ਚ ਜਨਜੀਵਨ ਰਹੇਗਾ ਠੱਪ, ਇੰਟਰਨੈੱਟ ਸਮੇਤ ਇਹ ਸਭ ਚੀਜ਼ਾਂ ਰਹਿਣਗੀਆਂ ਬੰਦ
Bharat Bandh Call April 2: Punjab to shutdown completely: ਐਸ.ਸੀ./ਐਸ.ਟੀ. ਐਕਟ ਤਹਿਤ ਨਿਰਧਾਰਤ ਸ਼ਰਤਾਂ ਨੂੰ ਨਰਮ ਕਰਨ ਵਿਰੁੱਧ 2 ਅਪਰੈਲ ਨੂੰ ਦਿੱਤੇ ਬੰਦ ਦੇ ਸੱਦੇ ਦੇ ਮੱਦੇਨਜ਼ਰ ਪੰਜਾਬ 'ਚ ਕੱਲ ਪੰਜਾਬ 'ਚ ਇੰਟਰਨੈੱਟ ਸੇਵਾਵਾਂ ਠੱਪ ਰਹਿਣਗੀਆਂ।
ਇਸ ਤੋਂ ਇਲਾਵਾ ਸਰਕਾਰ ਵੱਲੋਂ ਕੱਲ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰੱਖੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਸੁਰੱਖਿਆ ਦੇ ਮੱਦੇਨਜ਼ਰ ਬੈਂਕ ਵੀ ਬੰਦ ਰੱਖੇ ਜਾਣ ਦਾ ਫੈਸਲਾ ਸਰਕਾਰ ਵੱਲੋਂ ਲਿਆ ਗਿਆ ਹੈ।
Bharat Bandh Call April 2: Punjab to shutdown completely: ਭਾਈ ਲੌਂਗੋਂਵਾਲ ਨੇ ਵੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਵਿੱਦਿਅਕ ਅਦਾਰੇ 2 ਅਪ੍ਰੈਲ ਨੂੰ ਬੰਦ ਰਹਿਣਗੇ।
ਇਸੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੋਮਵਾਰ ਨੂੰ ਰਾਜ ਭਰ ਵਿਚ ਜਨਤਕ ਆਵਾਜਾਈ ਦੀਆਂ ਸੇਵਾਵਾਂ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ ਹੈ, ਜਿਸ ਕਾਰਨ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼ ਅਤੇ ਪਨਬੱਸ ਬੱਸਾਂ ਸੜਕ 'ਤੇ ਨਹੀਂ ਚੱਲਣਗੀਆਂ ਅਤੇ ਇਨ੍ਹਾਂ ਬੱਸਾਂ ਦੀਆਂ ਸੇਵਾਵਾਂ ਮੁਅੱਤਲ ਰਹਿਣਗੀਆਂ।
ਦੱਸ ਦੇਈਏ ਕਿ ਐੱਸ.ਸੀ.ਐੱਸ.ਟੀ ਮੁੱਦੇ ਤੇ ਬੰਦ ਦੀ ਕਾਲ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਖਾਸ ਕਰਕੇ ਅਨੁਸੂਚਿਤ ਜਾਤੀਆਂ ਦੇ ਭਾਈਚਾਰੇ ਨੂੰ ਵਡੇਰੇ ਜਨਤਕ ਹਿੱਤਾਂ ਵਿੱਚ ਸੰਜਮ ਵਰਤਣ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
—PTC News