ਟੈਂਡਰ ਘੁਟਾਲੇ ਮਾਮਲੇ 'ਚ ਭਾਰਤ ਭੂਸ਼ਣ ਆਸ਼ੂ ਨੂੰ ਨਹੀਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਹੋਈ ਰੱਦ
ਲੁਧਿਆਣਾ: ਲੁਧਿਆਣਾ ਕੋਰਟ ਨੇ ਟੈਂਡਰ ਘੁਟਾਲੇ ਮਾਮਲੇ ਵਿੱਚ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ ਹੈ। ਦੱਸ ਦੇਈਏ ਕਿ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਜ਼ਮਾਨਤ ਲਈ ਕੋਰਟ ਵਿੱਚ ਅਰਜ਼ੀ ਲਗਾਈ ਸੀ ਪਰ ਕੋਰਟ ਨੇ ਕੋਈ ਰਾਹਤ ਨਹੀਂ ਦਿੱਤੀ। ਇਸ ਦੀ ਪੁਸ਼ਟੀ ਸ਼ਿਕਾਇਤਕਰਤਾ ਦੇ ਵਕੀਲ ਬਿਕਰਮ ਸਿੱਧੂ ਨੇ ਕੀਤੀ ਹੈ। ਆਸ਼ੂ ਪਟਿਆਲਾ ਜੇਲ੍ਹ ਵਿੱਚ ਬੰਦ ਹਨ। ਡਰ ਘੁਟਾਲੇ ਵਿੱਚ ਸਾਬਕਾ ਮੰਤਰੀ ਆਸ਼ੂ ਨੂੰ ਵਿਜੀਲੈਂਸ ਨੇ ਸੈਲੂਨ ਤੋਂ ਗ੍ਰਿਫ਼ਤਾਰ ਕੀਤਾ ਸੀ। ਆਸ਼ੂ ਨੂੰ 8 ਦਿਨ ਰਿਮਾਂਡ ਉੱਤੇ ਰੱਖਿਆ ਗਿਆ ਅਤੇ ਵਿਜੀਲੈਂਸ ਵੱਲੋਂ ਪੁੱਛਗਿੱਛ ਕੀਤੀ ਗਈ। ਇਸ ਤੋਂ ਬਆਦ ਆਸ਼ੂ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਸੀ। ਆਸ਼ੂ ਨੂੰ ਪਹਿਲਾਂ ਲੁਧਿਆਣਾ ਜੇਲ੍ਹ ਲਿਜਾਇਆ ਜਾ ਰਿਹਾ ਸੀ ਪਰ ਸੁਰੱਖਿਆ ਕਾਰਨਾਂ ਕਰਕੇ ਆਸ਼ੂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਵਿਜੀਲੈਂਸ ਵੱਲੋਂ ਇਸ ਮਾਮਲੇ ਵਿੱਚ 16 ਅਗਸਤ 2022 ਨੂੰ ਐਫਆਈਆਰ ਨੰਬਰ 11 ਦਰਜ ਕੀਤੀ ਗਈ ਸੀ। ਆਸ਼ੂ 'ਤੇ 2 ਹਜ਼ਾਰ ਕਰੋੜ ਦੇ ਟੈਂਡਰ ਘੁਟਾਲੇ ਦਾ ਇਲਜ਼ਾਮ ਹੈ। ਆਸ਼ੂ 'ਤੇ ਛੋਟੇ ਠੇਕੇਦਾਰਾਂ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਲੇਬਰ ਅਤੇ ਟਰਾਂਸਪੋਰਟੇਸ਼ਨ ਟੈਂਡਰਾਂ ਵਿੱਚ ਦੁਰਵਿਵਹਾਰ ਕਰਨ ਦੇ ਦੋਸ਼ ਲਾਏ ਗਏ ਸਨ। ਇਹ ਵੀ ਪੜ੍ਹੋ:ਮੱਧ ਪ੍ਰਦੇਸ਼ ਤੋਂ ਕਾਬੂ ਕੀਤੇ ਤਿੰਨ ਮੁਲਜ਼ਮਾਂ ਨੇ ਕੀਤੇ ਵੱਡੇ ਖੁਲਾਸੇ -PTC News