ਕੇਂਦਰੀ ਜੇਲ੍ਹ 'ਚ ਬੰਦ ਭੋਲਾ ਸ਼ੂਟਰ ਦੀ ਹੋਈ ਮੌਤ
ਫਿਰੋਜ਼ਪੁਰ: ਕੇਂਦਰੀ ਜੇਲ੍ਹ 'ਚ ਬੰਦ ਇੱਕ ਕੈਦੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ 12 ਵਜੇ ਭੋਲਾ ਸ਼ੂਟਰ ਦੀ ਤਬੀਅਤ ਵਿਗੜ ਗਈ। ਇਸ ਤੋਂ ਬਾਅਦ 3 ਵਜੇ ਦੇ ਕਰੀਬ ਉਸ ਨੂੰ ਪੂਰੀ ਪੁਲਿਸ ਚੌਂਕੀ ਦੇ ਸਿਵਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਜਿਸ ਦੀ ਸਵੇਰੇ 5.30 ਵਜੇ ਦੇ ਕਰੀਬ ਮੌਤ ਹੋ ਗਈ। ਭੋਲਾ ਸ਼ੂਟਰ ਫਰੀਦਕੋਟ ਦੇ ਕੋਟਕਪੂਰਾ ਦਾ ਰਹਿਣ ਵਾਲਾ ਹੈ ਅਤੇ ਉਸ ਖਿਲਾਫ਼ ਕਈ ਵੱਡੇ ਅਪਰਾਧਿਕ ਮਾਮਲੇ ਦਰਜ ਹਨ। ਉਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਦੀ ਲਾਸ਼ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਜਾਵੇਗੀ। ਜਾਣਕਾਰੀ ਅਨੁਸਾਰ ਬੀਤੀ ਰਾਤ ਕੇਂਦਰੀ ਜੇਲ੍ਹ ਵਿੱਚ ਬੰਦ ਕੈਦੀ ਭੋਲਾ ਸ਼ੂਟਰ ਦੀ ਅਚਾਨਕ ਤਬੀਅਤ ਖ਼ਰਾਬ ਹੋ ਗਈ। ਇਸ ਤੋਂ ਬਾਅਦ ਪੁਲਿਸ ਮੁਲਾਜ਼ਮ ਉਸ ਨੂੰ ਹਸਪਤਾਲ ਲੈ ਗਏ। ਸਵੇਰੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਭੋਲਾ ਸ਼ੂਟਰ ਕਈ ਅਪਰਾਧਿਕ ਸਰਗਰਮੀਆਂ ਕਾਰਨ ਜੇਲ੍ਹ ਵਿੱਚ ਬੰਦ ਸਨ ਅਤੇ ਉਸ ਖ਼ਿਲਾਫ਼ ਕਈ ਮਾਮਲੇ ਦਰਜ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਤੋਂ ਬਾਅਦ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ। ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੂੰ ਲਾਸ਼ ਸੌਂਪ ਦਿੱਤੀ ਜਾਵੇਗੀ। ਇਹ ਵੀ ਪੜ੍ਹੋ : ਯੂਕਰੇਨ 'ਚ ਭਾਰਤੀ ਵਿਦਿਆਰਥੀਆਂ ਨੂੰ ਬੰਧਕ ਬਣਾਏ ਜਾਣ ਦੀ ਕੋਈ ਖ਼ਬਰ ਨਹੀਂ : ਭਾਰਤ