ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਵੱਲੋਂ ਵੱਡਾ ਐਲਾਨ, ਹਸਪਤਾਲਾਂ 'ਚ ਨਹੀਂ ਦੇਖੇ ਜਾਣਗੇ ਆਯੂਸ਼ਮਾਨ ਕਾਰਡ ਵਾਲੇ ਮਰੀਜ਼
ਜਲੰਧਰ: ਇੰਡੀਅਨ ਮੈਡੀਕਲ ਐਸੋਸੀਏਸ਼ਨ ਪੰਜਾਬ ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਇੰਡੀਅਨ ਮੈਡੀਕਲ ਐਸੋਸੀਏਸ਼ਨ
ਦੇ ਪ੍ਰਧਾਨ ਡਾਕਟਰ ਪਰਮਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਸੋਮਵਾਰ ਤੋਂ ਪੰਜਾਬ ਦੇ ਹਸਪਤਾਲਾਂ 'ਚ ਆਯੂਸ਼ਮਾਨ ਕਾਰਡ ਵਾਲੇ ਮਰੀਜ਼ ਚੈੱਕ ਨਹੀਂ ਕੀਤੇ ਜਾਣਗੇ । ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਨਿੱਜੀ ਹਸਪਤਾਲਾਂ ਦਾ ਪੰਜਾਬ ਸਰਕਾਰ ਵੱਲ 200 ਕਰੋੜ ਦਾ ਬਕਾਇਆ ਖੜ੍ਹਾ ਹੈ। ਇਸ ਤੋਂ ਇਲਾਵਾ ਐਸੋਸੀਏਸ਼ਨ ਦੇ ਪ੍ਰਧਾਨ ਡਾਕਟਰ ਪਰਮਜੀਤ ਸਿੰਘ ਮਾਨ ਨੇ ਆਯੂਸ਼ਮਾਨ ਸਕੀਮ ਉੱਤੇ ਪੰਜਾਬ ਸਰਕਾਰ ਦੀ ਸੰਜੀਦਗੀ ਉੱਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਸੋਚਣਾ ਚਾਹੀਦਾ ਹੈ ਕਿ ਇਸ ਸਕੀਮ ਤਹਿਤ ਲੋੜਵੰਦ ਲੋਕ ਹੀ ਇਲਾਜ਼ ਕਰਵਾਉਂਦੇ ਹਨ ਉਨ੍ਹਾਂ ਦੀ ਸਿਹਤ ਸਹੂਲਤਾਂ ਨੂੰ ਜਾਰੀ ਰੱਖਣਾ ਲਾਜ਼ਮੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ 200 ਕਰੋੜ ਰੁਪਏ ਦਾ ਬਕਾਇਆ ਜਾਰੀ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ:ਪੰਜਾਬ ਸਰਕਾਰ ਨੇ ਬੱਗਾ ਮਾਮਲੇ 'ਚ ਕੇਂਦਰ ਨੂੰ ਧਿਰ ਬਣਾਉਣ ਲਈ ਹਾਈ ਕੋਰਟ ’ਚ ਲਾਈ ਅਰਜ਼ੀ
-PTC News