Mon, Oct 7, 2024
Whatsapp

ਭਾਜਪਾ ਨੂੰ ਵੱਡਾ ਝਟਕਾ, ਮਨਜਿੰਦਰ ਸਿੰਘ ਚੱਠਾ ਹੋਏ ਅਕਾਲੀ ਦਲ 'ਚ ਸ਼ਾਮਿਲ

Reported by:  PTC News Desk  Edited by:  Pardeep Singh -- January 18th 2022 04:28 PM
ਭਾਜਪਾ ਨੂੰ ਵੱਡਾ ਝਟਕਾ, ਮਨਜਿੰਦਰ ਸਿੰਘ ਚੱਠਾ ਹੋਏ ਅਕਾਲੀ ਦਲ 'ਚ ਸ਼ਾਮਿਲ

ਭਾਜਪਾ ਨੂੰ ਵੱਡਾ ਝਟਕਾ, ਮਨਜਿੰਦਰ ਸਿੰਘ ਚੱਠਾ ਹੋਏ ਅਕਾਲੀ ਦਲ 'ਚ ਸ਼ਾਮਿਲ

ਜਲੰਧਰ: ਭਾਜਪਾ ਦੇ ਸੀਨੀਅਰ ਲੀਡਰ ਮਨਜਿੰਦਰ ਸਿੰਘ ਚੱਠਾ ਸ਼੍ਰੋਮਣੀ ਅਕਾਲੀ ਦਲ ਵਿੱਚ ਸਾਮਿਲ ਹੋ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਮਨਜਿੰਦਰ ਸਿੰਘ ਚੱਠਾ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਜਿੰਦਰ ਸਿੰਘ ਚੱਠਾ ਨੂੰ ਪਾਰਟੀ ਦਾ ਵਾਈਸ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ ਹੈ। ਮਿਲੀ ਜਾਣਕਾਰੀ ਮੁਤਾਬਿਕ ਮਨਜਿੰਦਰ ਸਿੰਘ ਚੱਠਾ ਪੰਜ ਵਾਰ ਕੌਂਸਲਰ ਦੀ ਚੋਣ ਜਿੱਤੇ ਸਨ। ਉਨ੍ਹਾਂ ਨੇ ਭਾਜਪਾ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ੍ਹ ਲਿਆ ਹੈ। ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਪੰਜਾਬ ਵਿੱਚ ਸਿਆਸਤ ਗਰਮਾਈ ਹੋਈ ਹੈ। ਇਸ ਦੌਰਾਨ ਕਈ ਸੀਨੀਅਰ ਆਗੂ ਇੱਕ ਪਾਰਟੀ ਛੱਡ ਕੇ ਦੂਜੀ ਪਾਰਟੀ ਵਿੱਚ ਜਾ ਰਹੇ ਹਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪਾਰਟੀ ਦੇ ਸਾਰੇ ਵਰਕਰ ਪੰਜਾਬ ਵਿਧਾਨ ਸਭਾ ਚੋਣਾਂ  2022 ਨੂੰ ਲੈ ਕੇ ਮਿਹਨਤ ਕਰ ਰਹੇ ਹਨ। ਦੱਸ ਦੇਈਏ ਕਿ ਪਿਛਲੇ ਦਿਨਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਰ ਰਹੇ ਹਨ।   ਇਹ ਵੀ ਪੜ੍ਹੋ:ਵਿਦੇਸ਼ ਜਾਣ ਵਾਲਿਆਂ ਲਈ ਵੱਡਾ ਮੌਕਾ, ਕੈਨੇਡਾ ਸਰਕਾਰ ਨੇ ਦਿੱਤੀ ਇਹ ਵੱਡੀ ਰਾਹਤ -PTC News


Top News view more...

Latest News view more...

PTC NETWORK