ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਉਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਵੱਡਾ ਫੈਸਲਾ
ਚੰਡੀਗੜ੍ਹ: ਪੰਜਾਬ ਵਿੱਚ ਭਗਵੰਤ ਮਾਨ ਵੱਲੋਂ ਸੱਤਾ ਸੰਭਾਲ ਦੇ ਹੀ ਵੱਡੇ ਐਲਾਨ ਕਰਨੇ ਸ਼ੁਰੂ ਕੀਤੇ ਹਨ। ਹੁਣ ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੇ ਲਈ ਐਕਸ਼ਨ ਮੂਡ ਵਿੱਚ ਵਿਖਾਈ ਦੇ ਰਹੀ ਹੈ। ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਪੰਚਾਇਤੀ ਜ਼ਮੀਨਾਂ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ।
ਟਵੀਟ ਵਿੱਚ ਲਿਖਿਆ ਹੈ ਕਿ 'ਆਪ' ਸਰਕਾਰ ਦਾ ਵੱਡਾ ਫ਼ੈਸਲਾ - ਪਹਿਲੇ ਪੜਾਅ ਤਹਿਤ 31 ਮਈ, 2022 ਤੱਕ 5000 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ - ਖੇਤੀਯੋਗ ਪੰਚਾਇਤੀ ਜ਼ਮੀਨ ਦੀ ਵੀਡੀਓਗ੍ਰਾਫ਼ੀ ਰਾਹੀਂ ਖੁੱਲ੍ਹੀ ਬੋਲੀ ਹੋਵੇਗੀ - ਬੋਲੀ ਦੌਰਾਨ ਕਿਸੇ ਵੀ ਤਰ੍ਹਾਂ ਮੁਲਜ਼ਮ ਪਾਏ ਗਏ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਇਹ ਵੀ ਪੜ੍ਹੋ:PM ਮੋਦੀ ਨੇ ਮੁੱਖ ਮੰਤਰੀਆਂ ਨਾਲ ਕੋਵਿਡ ਸਥਿਤੀ ਦੀ ਸਮੀਖਿਆ ਕੀਤੀ, ਕਿਹਾ- ਚੁਣੌਤੀ ਅਜੇ ਪੂਰੀ ਤਰ੍ਹਾਂ ਖਤਮ ਨਹੀਂ ਹੋਈ'ਆਪ' ਸਰਕਾਰ ਦਾ ਵੱਡਾ ਫ਼ੈਸਲਾ - ਪਹਿਲੇ ਪੜਾਅ ਤਹਿਤ 31 ਮਈ, 2022 ਤੱਕ 5000 ਏਕੜ ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ੇ ਹਟਾਏ ਜਾਣਗੇ - ਖੇਤੀਯੋਗ ਪੰਚਾਇਤੀ ਜ਼ਮੀਨ ਦੀ ਵੀਡੀਓਗ੍ਰਾਫ਼ੀ ਰਾਹੀਂ ਖੁੱਲ੍ਹੀ ਬੋਲੀ ਹੋਵੇਗੀ - ਬੋਲੀ ਦੌਰਾਨ ਕਿਸੇ ਵੀ ਤਰ੍ਹਾਂ ਦੋਸ਼ੀ ਪਾਏ ਗਏ ਅਧਿਕਾਰੀ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ pic.twitter.com/12LwIRNcnR — AAP Punjab (@AAPPunjab) April 27, 2022