ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ ਟੈਬਲੇਟ
ਚੰਡੀਗੜ੍ਹ: ਹਰਿਆਣਾ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਪੜ੍ਹਾਈ ਲਈ ਜਲਦੀ ਹੀ ਮੁਫਤ ਟੈਬਲੇਟ ਵੰਡੇ ਜਾਣਗੇ। ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇਸ ਦੀ ਪੁਸ਼ਟੀ ਕੀਤੀ ਹੈ। ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਟੈਬਲੈੱਟ ਦੇ ਨਾਲ-ਨਾਲ ਮੁਫ਼ਤ ਇੰਟਰਨੈੱਟ ਡਾਟਾ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਹਰਿਆਣਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ 10 ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨੂੰ ਟੈਬਲੇਟ ਦਿੱਤੇ ਜਾਣਗੇ। ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਟੈਬਲੇਟ ਵੰਡਣ ਲਈ ਸਮਾਗਮ ਕਰਵਾਇਆ ਜਾ ਰਿਹਾ ਹੈ। 5 ਲੱਖ ਵਿਦਿਆਰਥੀਆਂ ਨੂੰ ਟੈਬਲੇਟ ਵੰਡੇ ਜਾਣਗੇ ਅਤੇ ਇਹ 5 ਮਈ ਨੂੰ ਹਰ ਜਿਲ੍ਹੇ ਪੱਧਰ ਉੱਤੇ ਟੈਬਲੇਟ ਵੰਡੇ ਜਾਣਗੇ। ਇਹ ਵੀ ਪੜ੍ਹੋ:ਡਾ.ਦਲਜੀਤ ਚੀਮਾ ਦਾ ਕੇਜਰੀਵਾਲ ਨੂੰ ਲੈ ਕੇ ਵੱਡਾ ਬਿਆਨ -PTC News