ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਵੱਡਾ ਝਟਕਾ, CNG-PNG ਦੀਆਂ ਕੀਮਤਾਂ 'ਚ ਵਾਧਾ
ਨਵੀਂ ਦਿੱਲੀ: ਤਿਉਹਾਰੀ ਸੀਜ਼ਨ ਤੋਂ ਪਹਿਲਾਂ ਆਮ ਆਦਮੀ ਨੂੰ ਮਹਿੰਗਾਈ ਦਾ ਵੱਡਾ ਝਟਕਾ ਲੱਗਾ ਹੈ। ਦਿੱਲੀ-ਐਨਸੀਆਰ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਸੀਐਨਜੀ ਦੀ ਕੀਮਤ ਵਿੱਚ 3 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋਇਆ ਹੈ। ਸੀਐਨਜੀ ਹੁਣ ਦਿੱਲੀ ਵਿੱਚ 75 ਰੁਪਏ 61 ਪੈਸੇ ਦੀ ਥਾਂ 78 ਰੁਪਏ 61 ਪੈਸੇ ਪ੍ਰਤੀ ਕਿਲੋਗ੍ਰਾਮ ਮਿਲੇਗੀ। ਨੋਇਡਾ 'ਚ ਸੀਐਨਜੀ ਦੀ ਕੀਮਤ 78 ਰੁਪਏ 17 ਪੈਸੇ ਪ੍ਰਤੀ ਕਿਲੋਗ੍ਰਾਮ ਸੀ, ਜੋ ਹੁਣ ਵਧ ਕੇ 81 ਰੁਪਏ 17 ਪੈਸੇ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਗੁਰੂਗ੍ਰਾਮ ਦੀ ਗੱਲ ਕਰੀਏ ਤਾਂ ਪਹਿਲਾਂ 83 ਰੁਪਏ 94 ਪੈਸੇ ਪ੍ਰਤੀ ਕਿਲੋ ਦੀ ਕੀਮਤ ਸੀ, ਜੋ ਹੁਣ 89 ਰੁਪਏ 7 ਪੈਸੇ ਪ੍ਰਤੀ ਕਿਲੋਗ੍ਰਾਮ ਹੋ ਗਈ ਹੈ। ਇਸ ਤੋਂ ਇਲਾਵਾ ਪੀਐਨਜੀ ਦੀਆਂ ਕੀਮਤਾਂ ਵਿੱਚ ਵੀ ਤਿੰਨ ਰੁਪਏ ਦਾ ਵਾਧਾ ਹੋਇਆ ਹੈ। ਦਿੱਲੀ, ਨੋਇਡਾ, ਗ੍ਰੇਟਰ ਨੋਇਡਾ, ਗਾਜ਼ੀਆਬਾਦ ਅਤੇ ਗੁਰੂਗ੍ਰਾਮ ਵਿੱਚ ਪੀਐਨਜੀ ਦੇ ਭਾਅ ਵਿਚ ਤਿੰਨ ਰੁਪਏ ਵਾਧਾ ਕੀਤਾ ਗਿਆ ਹੈ। ਸੀਐਨਜੀ-ਪੀਐਨਜੀ ਦੀਆਂ ਵਧੀਆਂ ਕੀਮਤਾਂ ਅੱਜ (8 ਅਕਤੂਬਰ) ਸਵੇਰੇ 6 ਵਜੇ ਤੋਂ ਲਾਗੂ ਹੋ ਗਈਆਂ ਹਨ। CNG-PNG ਦੀ ਕੀਮਤ ਨੂੰ ਕੰਟਰੋਲ ਕਰਨ ਵਾਲੀ ਇੰਦਰਪ੍ਰਸਥ ਗੈਸ ਲਿਮਟਿਡ ਮੁਤਾਬਕ ਮੁਜ਼ੱਫਰਨਗਰ, ਮੇਰਠ ਅਤੇ ਸ਼ਾਮਲੀ 'ਚ CNG ਹੁਣ 85.84 ਰੁਪਏ ਪ੍ਰਤੀ ਕਿਲੋਗ੍ਰਾਮ, ਗੁਰੂਗ੍ਰਾਮ 'ਚ 86.94 ਰੁਪਏ, ਰੇਵਾੜੀ 'ਚ 89.07 ਰੁਪਏ, ਕਰਨਾਲ 'ਚ 87.27 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਉਪਲਬਧ ਹੋਵੇਗੀ। ਕੈਥਲ। ਕਾਨਪੁਰ, ਹਮੀਰਪੁਰ ਅਤੇ ਫਤਿਹਪੁਰ ਵਿੱਚ ਸਭ ਤੋਂ ਵੱਧ ਕੀਮਤ 89.81 ਰੁਪਏ ਪ੍ਰਤੀ ਕਿਲੋਗ੍ਰਾਮ ਹੋਵੇਗੀ, ਜਦੋਂ ਕਿ ਅਜਮੇਰ, ਪਾਲੀ ਅਤੇ ਰਾਜਸਮੰਦ ਵਿੱਚ ਇਹ 88.88 ਰੁਪਏ ਪ੍ਰਤੀ ਕਿਲੋਗ੍ਰਾਮ ਹੋਵੇਗੀ। ਮਹਿੰਗਾਈ ਦੀ ਮਾਰ ਆਮ ਆਦਮੀ ਦੀਆਂ ਜੇਬਾਂ 'ਤੇ ਪੈ ਰਹੀ ਹੈ। ਪੈਟਰੋਲ, ਡੀਜ਼ਲ, ਰਸੋਈ ਗੈਸ ਦੀਆਂ ਕੀਮਤਾਂ ਪਹਿਲਾਂ ਹੀ ਆਮ ਆਦਮੀ ਦੀਆਂ ਜੇਬਾਂ 'ਤੇ ਡਾਕਾ ਮਾਰ ਰਹੀਆਂ ਹਨ। ਅਜਿਹੇ ਵਿੱਚ ਹੁਣ ਤਿਉਹਾਰੀ ਸੀਜ਼ਨ ਵਿੱਚ ਸੀਐਨਜੀ ਦੀਆਂ ਕੀਮਤਾਂ ਵਿੱਚ ਵੀ ਤਿੰਨ ਰੁਪਏ ਦਾ ਵਾਧਾ ਹੋਇਆ ਹੈ। ਕੁਝ ਦਿਨ ਪਹਿਲਾਂ ਪੈਟਰੋਲੀਅਮ ਮੰਤਰਾਲੇ ਨੇ ਕੁਦਰਤੀ ਗੈਸ ਦੀਆਂ ਕੀਮਤਾਂ 'ਚ 40 ਫੀਸਦੀ ਤੱਕ ਦਾ ਵਾਧਾ ਕੀਤਾ ਸੀ। ਉਦੋਂ ਤੋਂ ਹੀ ਇਹ ਖਦਸ਼ਾ ਸੀ ਕਿ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਸੀਐਨਜੀ ਦੀਆਂ ਕੀਮਤਾਂ ਵੀ ਵਧਣਗੀਆਂ। ਜਦੋਂ ਕੁਦਰਤੀ ਗੈਸ ਮਹਿੰਗੀ ਹੁੰਦੀ ਹੈ ਤਾਂ ਸੀਐਨਜੀ ਬਣਾਉਣ ਵਾਲੀਆਂ ਕੰਪਨੀਆਂ ਕੀਮਤਾਂ ਵਧਾਉਣ ਦਾ ਦਬਾਅ ਬਣਾਉਂਦੀਆਂ ਹਨ। -PTC News ਇਹ ਵੀ ਪੜ੍ਹੋ : ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ ਰਾਜਨਾਥ ਸਿੰਘ ਚੰਡੀਗੜ੍ਹ ਵਿਚ ਕਰਵਾਏ ਜਾ ਰਹੇ ਏਅਰ ਸ਼ੋਅ 'ਚ ਕਰਨਗੇ ਸ਼ਿਰਕਤ