ਕੋਟਕਪੂਰਾ ਗੋਲੀਕਾਂਡ ਨਾਲ ਜੁੜੀ ਵੱਡੀ ਖ਼ਬਰ : SIT ਅੱਗੇ ਪੇਸ਼ ਹੋਣਗੇ ਪ੍ਰਕਾਸ਼ ਸਿੰਘ ਬਾਦਲ
ਕੋਟਕਪੂਰਾ ਗੋਲੀਕਾਂਡ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਥੇ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹਿ ਚੁੱਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ 22 ਜੂਨ ਨੂੰ ਸਵੇਰੇ ਸਾਢੇ ਦਸ ਵਜੇ ਚੰਡੀਗੜ੍ਹ ਦੇ ਸੈਕਟਰ 4 'ਚ ਸਥਿਤ ਆਪਣੇ ਸਰਕਾਰੀ ਐਮਐਲਏ ਫਲੈਟ ਤੇ ਐਸਆਈਟੀ ਸਾਹਮਣੇ ਪੇਸ਼ ਹੋਣਗੇ।
Read more : ਟੋਕੀਓ ਓਲੰਪਿਕ ਖੇਡਾਂ ‘ਚ ਪੰਜਾਬ ਦੀ ਇਕਲੌਤੀ ਮਹਿਲਾ ਖਿਡਾਰੀ ਗੁਰਜੀਤ ਕੌਰ ਵਿਖਾਏਗੀ ਆਪਣੇ ਜੌਹਰ
ਬੇਸ਼ੱਕ ਉਨ੍ਹਾਂ ਦੀ ਸਿਹਤ ਅਜੇ ਠੀਕ ਨਹੀਂ ਪਰ ਉਹ ਦੇਸ਼ ਦੇ ਨਾਗਰਿਕ ਵਜੋਂ ਆਪਣੇ ਕਾਨੂੰਨੀ ਤੇ ਸੰਵਿਧਾਨਕ ਫਰਜ਼ ਨਿਭਾਉਣ ਦੇ ਚਾਹਵਾਨ ਹਨ।ਹਾਲਾਂਕਿ ਇਸ ਤੋਂ ਪਹਿਲਾਂ ਜਦੋਂ ਐਸਆਈਟੀ ਵੱਲੋਂ ਸਾਬਕਾ ਮੁੱਖ ਮੰਤਰੀ ਨੂੰ ਬੁਲਾਇਆ ਗਿਆ ਸੀ ਤਾਂ ਉਨ੍ਹਾਂ ਆਪਣੀ ਖਰਾਬ ਸਿਹਤ ਦਾ ਹਵਾਲਾ ਦਿੰਦਿਆਂ ਕੋਈ ਹੋਰ ਤਰੀਕ ਦੇਣ ਦੀ ਅਪੀਲ ਕੀਤੀ ਸੀ। ਬਾਦਲ ਨੂੰ ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਐਸਆਈਟੀ ਵੱਲੋਂ ਬੁਲਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਤਬੀਅਤ ਨਾਸਾਜ਼ ਹੋਣ ਦੇ ਬਾਵਜੂਦ ਵੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਐਸ ਆਈ ਟੀ ਅੱਗੇ ਪੇਸ਼ ਹੋਣ ਲਈ ਤਿਆਰ ਹਨ , ਇਸ ਮੌਕੇ ਉਹਨਾਂ ਕੁਹਾ ਕਿ ਦੇਸ਼ ਦੇ ਕਾਨੂੰਨ ਨੂੰ ਮਨਣਾ ਵਾਲੇ ਨਾਗਰਿਕ ਵੱਜੋਂ ਉਹ ਆਪਣਾ ਫਰਜ਼ ਨਿਭਾਉਣਗੇ ਅਤੇ ਉਹ ਐਸ ਆਈ ਟੀ ਅੱਗੇ ਜਰੂਰ ਪੇਸ਼ ਹੋਣਗੇ