ਟਿਊਬਵੈਲਾਂ ਦੇ ਲੋਡ ਵਧਾਉਣ ਤੋਂ ਵਾਂਝੇ ਰਹਿ ਗਏ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ
ਚੰਡੀਗੜ੍ਹ : ਪੰਜਾਬ ਦੇ ਕਿਸਾਨਾਂ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੱਡਾ ਐਲਾਨ ਕਰਦਿਆਂ ਟਿਊਬਵੈਲਾਂ ਦਾ ਲੋਡ ਵਧਾਉਣ ਲਈ ਉਨ੍ਹਾਂ ਰਾਹਤ ਦਿੱਤੀ ਹੈ। ਸਰਕਾਰ ਨੇ ਟਿਊਬਵੈਲਾਂ ਦਾ ਲੋਡ ਵਧਾਉਣ ਤੋਂ ਵਾਂਝੇ ਰਹਿ ਗਏ ਕਿਸਾਨਾਂ ਲਈ ਮਿਆਦ ਵਧਾ ਕੇ 15 ਸਤੰਬਰ ਤੱਕ ਕਰ ਦਿੱਤੀ ਹੈ। ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਫ਼ਾਇਦਾ ਲੈਣ।
ਇਸ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕਰ ਕੇ ਗਿਆ ਹੈ ਕਿ ਟਿਊਬਵੈਲਾਂ ਦਾ ਲੋਡ ਵਧਾਉਣ ਦੇ ਖ਼ਰਚੇ ਵਿੱਚ ਵੀ ਕਟੌਤੀ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਖੁਸ਼ੀ ਹੋ ਰਹੀਹੈ ਕਿ ਹੁਣ ਤੱਕ 1.28 ਲੱਖ ਕਿਸਾਨ ਇਸ ਯੋਜਨਾ ਦਾ ਲਾਭ ਲੈ ਚੁੱਕੇ ਹਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਸ ਨਾਲ 123 ਕਰੋੜ ਰੁਪਏ ਦੀ ਬਚਤ ਹੋਈ ਹੈ।
ਉਨ੍ਹਾਂ ਕਿਹਾ ਸੀ ਕਿ ਹਜ਼ਾਰਾਂ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਸੀ ਕਿ ਅਸੀਂ ਖੇਤੀ ਨੂੰ ਮਜਬੂਰੀ ਦਾ ਨਹੀਂ ਸਗੋਂ ਲਾਹੇਵੰਦ ਧੰਦਾ ਬਣਾਉਣਾ ਚਾਹੁੰਦੇ ਹਾਂ। ਸੀਐਮ ਨੇ ਦੱਸਿਆ ਸੀ ਕਿ ਉੱਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ ਉਨ੍ਹਾਂ ਵੱਲੋਂ ਇਹ ਫੈਸਲੇ ਲਿਆ ਗਿਆ ਹੈ।
ਜ਼ਿਕਰਯੋਗ ਹੈ ਕਿ ਜੂਨ ਮਹੀਨੇ ਵਿੱਚ ਪੰਜਾਬ ਵਿੱਚ ਟਿਊਬਵੈਲ ਦਾ ਲੋਡ ਵਧਾਉਣ ਦੇ ਖਰਚੇ ਵਿੱਚ ਕਟੌਤੀ ਕੀਤੀ ਗਈ ਸੀ ਅਤੇ ਕਿਸਾਨਾਂ ਨੂੰ ਇਸ ਸਕੀਮ ਦਾ ਲਾਹਾ ਲੈਣ ਦੀ ਅਪੀਲ ਕੀਤੀ ਗਈ ਸੀ। ਇਸ ਗੱਲ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਹੁਣ ਇੱਕ ਹਾਰਸ ਪਾਵਰ (ਐਚਪੀ) ਲੋਡ ਵਧਾਉਣ ਦੀ ਕੀਮਤ ਸਿਰਫ਼ 2500 ਰੁਪਏ ਹੋਵੇਗੀ। ਪਹਿਲਾਂ ਇਹ ਦਰ 4750 ਰੁਪਏ ਸੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖੇਤੀਬਾੜੀ ਟਿਊਬਵੈਲਾਂ ਦਾ ਬਿਜਲੀ ਲੋਡ ਵਧਾਉਣ ਲਈ ਵਸੂਲੀ ਜਾਂਦੀ ਫੀਸ ’ਚ ਪ੍ਰਤੀ ਹਾਰਸ ਪਾਵਰ ਲਗਭਗ 50 ਫ਼ੀਸਦੀ ਦੇ ਕਟੌਤੀ ਕਰਨ ਦਾ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਵਾਗਤ ਕੀਤਾ ਸੀ।
ਇਹ ਵੀ ਪੜ੍ਹੋ : 'ਭਾਬੀ ਜੀ ਘਰ ਪਰ ਹੈਂ' ਫੇਮ ਦੀਪੇਸ਼ ਭਾਨ ਦਾ ਦੇਹਾਂਤ, ਕ੍ਰਿਕਟ ਖੇਡਣ ਸਮੇਂ ਵਾਪਰਿਆ ਹਾਦਸਾ