ਲਾਰੈਂਸ ਬਿਸ਼ਨੋਈ ਵੱਲੋਂ ਵੱਡਾ ਖੁਲਾਸਾ; ਗੈਂਗਸਟਰ ਨੇ ਸਲਮਾਨ ਖਾਨ ਨੂੰ ਮਾਰਨ ਲਈ ਖਰੀਦੀ ਸੀ 4 ਲੱਖ ਦੀ ਰਾਈਫਲ
ਨਵੀਂ ਦਿੱਲੀ, 12 ਜੁਲਾਈ: ਗੈਂਗਸਟਰ ਲਾਰੈਂਸ ਬਿਸ਼ਨੋਈ ਜਿਸ ਤੋਂ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਸਬੰਧ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ, ਨੇ ਪੁੱਛਗਿੱਛ ਦੌਰਾਨ ਕਥਿਤ ਤੌਰ 'ਤੇ ਖੁਲਾਸਾ ਕੀਤਾ ਹੈ ਕਿ ਉਹ 2018 ਵਿੱਚ ਬਾਲੀਵੁੱਡ ਅਭਿਨੇਤਾ ਸਲਮਾਨ ਖਾਨ ਦੀ ਹੱਤਿਆ ਕਰਨਾ ਚਾਹੁੰਦਾ ਸੀ। ਇਹ ਵੀ ਪੜ੍ਹੋ: ਜਬਰ-ਜਨਾਹ ਮਾਮਲਾ : ਸਿਮਰਜੀਤ ਬੈਂਸ ਦੇ ਸਲਾਖਾਂ ਪਿੱਛੇ ਜਾਣ ਮਗਰੋਂ ਪੀੜਤਾ ਨੇ ਚੁੱਕਿਆ ਧਰਨਾ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਸੂਤਰਾਂ ਨੇ ਦੱਸਿਆ ਕਿ ਬਿਸ਼ਨੋਈ ਨੇ ਪੁਲਿਸ ਨੂੰ ਕਿਹਾ ਸੀ ਕਿ ਉਹ 1998 ਵਿੱਚ ਰਾਜਸਥਾਨ ਦੇ ਜੋਧਪੁਰ ਵਿੱਚ 'ਹਮ ਸਾਥ ਸਾਥ ਹੈ' ਦੀ ਸ਼ੂਟਿੰਗ ਦੌਰਾਨ ਹੋਏ ਚਿੰਕਾਰਾ ਸ਼ਿਕਾਰ ਮਾਮਲੇ ਵਿੱਚ ਸਲਮਾਨ ਖਾਨ ਨੂੰ ਮਾਰਨਾ ਚਾਹੁੰਦਾ ਸੀ। ਪਿਛਲੇ ਮਹੀਨੇ ਖਬਰ ਆਈ ਸੀ ਕਿ ਲਾਰੈਂਸ ਬਿਸ਼ਨੋਈ ਗੈਂਗ ਦੇ ਤਿੰਨ ਮੈਂਬਰਾਂ ਨੇ ਸਲਮਾਨ ਖਾਨ ਅਤੇ ਉਨ੍ਹਾਂ ਦੇ ਪਿਤਾ ਸਲੀਮ ਖਾਨ ਨੂੰ ਧਮਕੀ ਭਰੀ ਚਿੱਠੀ ਭੇਜੀ ਸੀ। ਚਿੱਠੀ ਵਿਚ ਕਥਿਤ ਤੌਰ 'ਤੇ ਧਮਕੀ ਦਿੱਤੀ ਗਈ ਸੀ ਕਿ ਸਲਮਾਨ ਖਾਨ ਅਤੇ ਉਸ ਦੇ ਪਿਤਾ ਮੂਸੇਵਾਲਾ ਦੀ ਤਰ੍ਹਾਂ ਹੀ ਮਰਣਗੇ, ਜਿਸ ਨੂੰ 29 ਮਈ ਨੂੰ ਪੰਜਾਬ ਦੇ ਮਾਨਸਾ ਵਿਚ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਪੁੱਛਗਿੱਛ 'ਚ ਬਿਸ਼ਨੋਈ ਨੇ ਕਥਿਤ ਤੌਰ 'ਤੇ ਸਲਮਾਨ ਖਾਨ ਨੂੰ ਮਾਰਨ ਲਈ ਰਾਜਗੜ੍ਹ ਦੇ ਰਹਿਣ ਵਾਲੇ ਆਪਣੇ ਸਾਥੀ ਸੰਪਤ ਨਹਿਰਾ ਨੂੰ ਮੈਸੇਜ ਭੇਜਣ ਦੀ ਗੱਲ ਕਬੂਲ ਕੀਤੀ। ਨੇਹਰਾ ਉਸ ਸਮੇਂ ਹੋਰ ਮਾਮਲਿਆਂ 'ਚ ਕਥਿਤ ਤੌਰ 'ਤੇ ਫਰਾਰ ਸੀ। ਸੂਤਰਾਂ ਨੇ ਦੱਸਿਆ ਕਿ ਲਾਰੈਂਸ ਬਿਸ਼ਨੋਈ ਨੇ ਪੁਲਿਸ ਨੂੰ ਦੱਸਿਆ ਕਿ ਸੰਪਤ ਨਹਿਰਾ ਨੂੰ ਸਲਮਾਨ ਖਾਨ ਨੂੰ ਮਾਰਨ ਲਈ ਮੁੰਬਈ ਸ਼ਿਫਟ ਕੀਤਾ ਗਿਆ ਸੀ ਅਤੇ ਉਸਨੇ ਅਭਿਨੇਤਾ ਦੇ ਘਰ ਦੀ ਰੇਕੀ ਵੀ ਕੀਤੀ ਸੀ। ਗੈਂਗਸਟਰ ਨੇ ਫਿਰ ਦਿਨੇਸ਼ ਡਾਗਰ ਵਜੋਂ ਪਛਾਣੇ ਗਏ ਵਿਅਕਤੀ ਰਾਹੀਂ ਆਰਕੇ ਸਪਰਿੰਗ ਰਾਈਫਲ ਮੰਗਵਾਈ। ਰਿਪੋਰਟਾਂ ਮੁਤਾਬਕ ਰਾਈਫਲ 4 ਲੱਖ ਰੁਪਏ ਵਿੱਚ ਖਰੀਦੀ ਗਈ ਸੀ। ਇਹ ਭੁਗਤਾਨ ਕਥਿਤ ਤੌਰ 'ਤੇ ਡਾਗਰ ਦੇ ਇੱਕ ਸਾਥੀ ਅਨਿਲ ਪਾਂਡੇ ਨੂੰ ਕੀਤਾ ਗਿਆ ਸੀ। ਇਹ ਰਾਈਫਲ ਬਾਅਦ ਵਿੱਚ 2018 ਵਿੱਚ ਡਾਗਰ ਦੇ ਕਬਜ਼ੇ ਵਿੱਚੋਂ ਬਰਾਮਦ ਕੀਤੀ ਗਈ ਸੀ। ਇਹ ਵੀ ਪੜ੍ਹੋ:ਬੱਸ ਸਰਵਿਸ ਸ਼ੁਰੂ ਹੋਣ ਦੇ 25 ਦਿਨਾਂ ਦੇ ਅੰਦਰ ਕਰੀਬ 17,500 ਸਵਾਰੀਆਂ ਨੇ ਦਿੱਲੀ ਹਵਾਈ ਅੱਡੇ ਤੱਕ ਕੀਤਾ ਸਫ਼ਰ: ਭੁੱਲਰ 6 ਜੁਲਾਈ ਨੂੰ ਕਾਲਾ ਹਿਰਨ ਸ਼ਿਕਾਰ ਮਾਮਲੇ ਵਿੱਚ ਸਲਮਾਨ ਖਾਨ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਹਸਤੀ ਮਲ ਸਾਰਸਵਤ ਨੇ ਦਾਅਵਾ ਕੀਤਾ ਕਿ ਉਸਨੂੰ ਲਾਰੈਂਸ ਬਿਸ਼ਨੋਈ ਗਿਰੋਹ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। -PTC News