ਬਿਕਰਮ ਸਿੰਘ ਮਜੀਠੀਆ ਨੇ ਸਿੱਧੂ ਨੂੰ ਲੈ ਕੇ ਕੀਤੇ ਵੱਡੇ ਖੁਲਾਸੇ
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨ ਲਈ ਨਾਮਜ਼ਦਗੀ ਦਾਖ਼ਲ ਕੀਤੀ ਹੈ।ਇਸ ਮੌਕੇ ਕਾਂਗਰਸੀ ਕੌਂਸਲਰ ਲਾਡੋ ਭਲਵਾਨ ਵਾਰਡ ਨੰਬਰ 22 ਤੋਂ ਹਨ ਉਹ ਵਰਕਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ ਹਨ ਤੇ ਰਣਜੀਤ ਸਿੰਘ ਗੋਲਡੀ ਭਾਜਪਾ ਆਗੂ ਵੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ। ਇਸ ਤੋਂ ਇਲਾਵਾ ਆਪ ਆਗੂ ਉਪਕਾਰ ਸਿੰਘ ਸੰਧੂ ਵੀ ਅਕਾਲੀ ਦਲ ਵਿੱਚ ਸ਼ਾਮਿਲ ਹੋਏ ਹਨ। ਦੱਸਦੇਈਏ ਕਿ ਉਪਕਾਰ ਸੰਧੂ 2019 ਵਿੱਚ ਲੋਕ ਸਭਾ ਚੋਣ ਲੜੇ ਸਨ। ਸਮਾਜ ਸੇਵੀ ਅੰਮ੍ਰਿਤਪਾਲ ਸਿੰਘ ਬਬਲੂ ਨੇ ਵੀ ਬਿਕਰਮ ਸਿੰਘ ਮਜੀਠੀਆ ਦੀ ਮੌਜੂਦਗੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ ਹੈ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਪ੍ਰੈਸ ਵਾਰਤਾ ਕੀਤੀ ਹੈ। ਉਨ੍ਹਾਂ ਨੇ ਕਾਂਗਰਸੀ ਕੌਂਸਲਰ ਲਾਡੋ ਭਲਵਾਨ ਅਤੇ ਰਣਜੀਤ ਸਿੰਘ ਗੋਲਡੀ ਅਤੇ ਉਪਕਾਰ ਸਿੰਘ ਸੰਧੂ ਨੂੰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਕਰਵਾਇਆ ਅਤੇ ਧੰਨਵਾਦ ਕੀਤਾ। ਬਿਕਰਮ ਸਿੰਘ ਮਜੀਠੀਆ ਨੇ ਨਵਜੋਤ ਸਿੰਘ ਸਿੱਧੂ ਉੱਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਹੈ ਕਿ ਜੋ ਆਪਣੀ ਮਾਤਾ ਦਾ ਨਹੀਂ ਹੋ ਸਕਿਆ ਉਹ ਲੋਕਾਂ ਦਾ ਕਿਵੇਂ ਹੋ ਸਕਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿੱਧੂ ਨੇ ਆਪਣੇ ਪਰਿਵਾਰ ਦੀ ਤਰਸਯੋਗ ਹਾਲਤ ਕੀਤੀ ਹੈ ਅਤੇ ਉਸ ਨੂੰ ਆਪਣੀ ਮਾਂ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਨਵਜੋਤ ਸਿੱਧੂ ਦਾ ਆਪਣਾ ਮਾਡਲ ਵਿਗੜਿਆ ਹੋਇਆ ਹੈ ਉਹ ਪੰਜਾਬ ਮਾਡਲ ਦਾ ਕੀ ਕਰਨਗੇ। ਉਨ੍ਹਾਂ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਦੇ ਪੂਰਬੀ ਹਲਕੇ ਦਾ ਕੋਈ ਵਿਕਾਸ ਨਹੀਂ ਹੋਇਆਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਲੋਕ ਡੰਪ ਮੰਗਦੇ ਹਨ, ਸਾਫ਼ ਪੀਣ ਵਾਲਾ ਪਾਣੀ , ਬਿਜਲੀ ਅਤੇ ਹੋਰ ਕਈ ਬੇਸਿਕ ਸਹੂਲਤਾਂ ਦੀ ਮੰਗ ਕਰਦੇ ਹਨ ਪਰ ਕਾਂਗਰਸ ਸਰਕਾਰ ਨੇ ਕੁਝ ਨਹੀਂ ਕੀਤਾ ਹੈ।ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਹੁਣ ਲੋਕ ਦੀ ਕਚਹਿਰੀ ਵਿੱਚ ਹੀ ਫੈਸਲਾ ਹੋਵੇਗਾ। ਬਿਕਰਮ ਸਿੰਘ ਮਜੀਠੀਆ ਨੇ ਚਟੋਪਾਧਿਆਏ ਉੱਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਹੈ ਕਿ ਤੁਹਾਡੇ ਸਾਹਮਣੇ ਇਕ ਟੇਪ ਆਈ ਹੈ ਜਿਸ ਵਿੱਚ ਡੀਜੀਪੀ ਸਾਹਿਬ ਗੈਂਗਸਟਰਾਂ ਨਾਲ ਗੱਲ ਕਰ ਰਿਹਾ ਹੈ।ਉੱਥੇ ਹੀ ਉਨ੍ਹਾਂ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ ਜਿਸ ਦਾ ਮੈਂ ਧੰਨਵਾਦ ਕੀਤਾ।ਕਾਂਗਰਸ ਦੇ ਸੀਐਮ ਚਿਹਰੇ ਨੂੰ ਲੈ ਕੇ ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਨੇ ਪੰਜਾਬ ਦੀ ਟੀਮ ਨੂੰ ਵੇਖ ਲਿਆ ਹੈ ਇਸ ਕਰਕੇ ਸੀਐਮ ਚਿਹਰੇ ਦਾ ਐਲਾਨ ਨਹੀਂ ਕੀਤਾ ਹੈ। ਉਨ੍ਹਾਂ ਨੇ ਕੇਜਰੀਵਾਲ ਉੱਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਹੈ ਕਿ ਇਹ ਪੰਜਾਬ ਨਾਲ ਧੋਖਾ ਕਰਨ ਵਾਲਾ ਵਿਅਕਤੀ ਹੈ।ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਪਾਣੀ ਉੱਤੇ ਇਸ ਦੀ ਨਜ਼ਰ ਹੈ।ਉੱਥੇ ਹੀ ਬਿਕਰਮ ਸਿੰਘ ਮਜੀਠੀਆ ਨੇ ਕੇਜਰੀਵਾਲ ਨੂੰ ਨਸੀਹਤ ਦਿੱਤੀ ਹੈ ਕਿ ਉਹ ਪੰਜਾਬ ਬਾਰੇ ਨਾ ਸੋਚਣ। ਇਹ ਵੀ ਪੜ੍ਹੋ:ਸੁਖਪਾਲ ਸਿੰਘ ਖਹਿਰਾ ਜੇਲ੍ਹ 'ਚੋ ਹੋਏ ਰਿਹਾਅ -PTC News