ਕਾਂਗਰਸ ਦੇ CM ਚਿਹਰੇ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਦਾ ਵੱਡਾ ਬਿਆਨ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਗਰਮਾਈ ਹੋਈ ਹੈ ਅਤੇ ਹਰ ਸਿਆਸੀ ਪਾਰਟੀ ਵੱਲੋਂ ਆਪਣੀ ਪਾਰਟੀ ਦਾ ਸੀਐਮ ਚਿਹਰੇ ਦਾ ਐਲਾਨ ਕੀਤਾ ਜਾ ਚੁੱਕਾ ਹੈ ਉੱਥੇ ਹੀ ਕਾਂਗਰਸ ਵਿੱਚ ਸੀਐਮ ਚਿਹਰੇ ਦਾ ਐਲਾਨ ਕਰਨਾ ਬਾਕੀ ਹੈ। ਕਾਂਗਰਸ ਦੇ ਸੀਐਮ ਚਿਹਰੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਵਿੱਚ 60 ਵਿਧਾਇਕ ਵਾਲੇ ਨੂੰ ਹੀ ਸੀਐਮ ਚਿਹਰਾ ਚੁਣਿਆ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ 60 ਵਿਧਾਇਕਾਂ ਵਾਲੀ ਗੱਲ ਕੋਈ ਨਹੀ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਬਣਾਉਣ ਦੇ ਰੋਡਮੈਪ ਦੀ ਵੀ ਕੋਈ ਗੱਲ ਨਹੀਂ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸੀਐਮ ਚਿਹਰਾ ਇਵੇਂ ਦਾ ਹੋਣਾ ਚਾਹੀਦਾ ਹੈ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਦਲਣ ਵਾਲਾ ਹੋਵੇ। ਉਨ੍ਹਾਂ ਨੇ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਨੇ ਹਰ ਖੇਤਰ ਵਿੱਚ ਗਿਰਾਵਟ ਲਿਆਂਦੀ ਹੈ ਅਤੇ ਪੰਜਾਬ ਨੂੰ ਮਾਫ਼ੀਆ ਰਾਜ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਵੱਲੋਂ ਕੀਤੇ ਵਾਅਦੇ ਪੂਰੇ ਨਾ ਕੀਤੇ ਗਏ ਤਾਂ ਉਹ ਰਾਜਨੀਤੀ ਛੱਡ ਦੇਣਗੇ। ਉਨ੍ਹਾਂ ਕਿਹਾ ਕਿ ਸਿੱਧੂ ਜੇਕਰ ਕੈਪਟਨ ਅਮਰਿੰਦਰ ਸਿਘ ਨੂੰ ਉਤਾਰ ਸਕਦਾ ਹੈ, ਰੇਤ 'ਤੇ ਵੀ ਲੜ ਸਕਦਾ ਹੈ ਤਾਂ ਉਹ ਅੰਮ੍ਰਿਤਸਰ ਹਲਕਾ ਪੂਰਬੀ ਦੇ ਵਾਸੀਆਂ ਲਈ ਮਾਫ਼ੀਆ ਨਾਲ ਵੀ ਟੱਕਰ ਲੈ ਸਕਦਾ ਹੈ। ਇਹ ਵੀ ਪੜ੍ਹੋ:ਰਾਮਪੁਰ 'ਚ ਵਾਪਰਿਆ ਭਿਆਨਕ ਹਾਦਸਾ, ਕਾਰ ਪਲਟਣ ਨਾਲ 5 ਦੀ ਮੌਤ -PTC News