Mon, May 5, 2025
Whatsapp

ਗੁ: ਸ੍ਰੀ ਗੁਰੂ ਨਾਨਕ ਸ਼ੀਤਲ ਕੁੰਡ ਵਿਖੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਹੋਏ ਨਤਮਸਤਕ

Reported by:  PTC News Desk  Edited by:  Jashan A -- December 29th 2019 02:04 PM
ਗੁ: ਸ੍ਰੀ ਗੁਰੂ ਨਾਨਕ ਸ਼ੀਤਲ ਕੁੰਡ ਵਿਖੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਹੋਏ ਨਤਮਸਤਕ

ਗੁ: ਸ੍ਰੀ ਗੁਰੂ ਨਾਨਕ ਸ਼ੀਤਲ ਕੁੰਡ ਵਿਖੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਹੋਏ ਨਤਮਸਤਕ

ਗੁ: ਸ੍ਰੀ ਗੁਰੂ ਨਾਨਕ ਸ਼ੀਤਲ ਕੁੰਡ ਵਿਖੇ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਹੋਏ ਨਤਮਸਤਕ,ਸ੍ਰੀ ਪਟਨਾ ਸਾਹਿਬ: ਬਿਹਾਰ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਸ਼ੀਤਲ ਕੁੰਡ (ਰਾਜਗੀਰ) ਵਿਖੇ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਜਿਥੇ ਵੱਡੀ ਗਿਣਤੀ 'ਚ ਸੰਗਤਾਂ ਗੁਰੂ ਘਰ 'ਚ ਨਤਮਸਤਕ ਹੋ ਕੇ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ, ਉਥੇ ਹੀ ਸੂਬੇ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਵੀ ਗੁਰਦੁਆਰਾ ਸਾਹਿਬ 'ਚ ਨਤਮਸਤਕ ਹੋਏ ਤੇ ਗੁਰੂ ਦੀ ਹਜ਼ੂਰੀ 'ਚ ਹਾਜ਼ਰੀ ਲਗਵਾ ਕੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਹੋਰ ਪੜ੍ਹੋ: ਬਰਮਿੰਘਮ ਏਅਰਪੋਰਟ 'ਤੇ ਲੱਗੀਆਂ ਬਾਬੇ ਨਾਨਕ ਦੀਆ ਅਲੌਕਿਕ ਤਸਵੀਰਾਂ, ਯਾਤਰੂਆਂ ਲਈ ਬਣੀਆਂ ਖਿੱਚ ਦਾ ਕੇਂਦਰ ਇਸ ਮੌਕੇ ਉਹਨਾਂ ਨਾਲ ਸਿੰਘ ਸਾਹਿਬ ਗਿਆਨੀ ਰਣਜੀਤ ਸਿੰਘ ਗੌਹਰ, ਭਾਈ ਮੋਹਿੰਦਰ ਸਿੰਘ ਯੂ. ਕੇ., ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਪ੍ਰਧਾਨ ਅਵਤਾਰ ਸਿੰਘ ਹਿੱਤ ਆਦਿ ਹਾਜ਼ਰ ਸਨ। ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਾਹਿਬ 'ਚ ਕੀਰਤਨ ਚੱਲ ਰਿਹਾ ਹੈ, ਜਿਸ 'ਚ ਦੇਸ਼-ਵਿਦੇਸ਼ ਤੋਂ ਸੰਗਤਾਂ ਹਾਜ਼ਰੀ ਭਰ ਰਹੀਆਂ ਹਨ। -PTC News


Top News view more...

Latest News view more...

PTC NETWORK