Mon, Jan 13, 2025
Whatsapp

ਗਾਇਕਾ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ ਨਾਲ ਕੰਬਿਆ ਪਟਨਾ ਸ਼ਹਿਰ

Reported by:  PTC News Desk  Edited by:  Jasmeet Singh -- May 08th 2022 09:01 AM
ਗਾਇਕਾ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ ਨਾਲ ਕੰਬਿਆ ਪਟਨਾ ਸ਼ਹਿਰ

ਗਾਇਕਾ ਨਾਲ ਸਮੂਹਿਕ ਜਬਰ ਜਨਾਹ ਦੇ ਮਾਮਲੇ ਨਾਲ ਕੰਬਿਆ ਪਟਨਾ ਸ਼ਹਿਰ

ਪਟਨਾ, 8 ਮਈ (ਏਜੰਸੀ): ਬਿਹਾਰ ਦੇ ਪਟਨਾ ਦੇ ਰਾਮਕ੍ਰਿਸ਼ਨ ਨਗਰ ਵਿੱਚ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਤਿੰਨ ਵਿਅਕਤੀਆਂ ਨੇ ਜਹਾਨਾਬਾਦ ਜ਼ਿਲ੍ਹੇ ਦੀ ਇੱਕ ਗਾਇਕਾ ਨਾਲ ਕਥਿਤ ਤੌਰ 'ਤੇ ਸਮੂਹਿਕ ਬਲਾਤਕਾਰ ਕੀਤਾ। Home guard raped woman in Gharaunda police station of Karnal ਇਹ ਵੀ ਪੜ੍ਹੋ: ਬੀਐਸਐਫ ਵੱਲੋਂ ਜੰਮੂ ਖੇਤਰ 'ਚ ਕੌਮਾਂਤਰੀ ਸਰਹੱਦ ਨੇੜੇ ਪਾਕਿਸਤਾਨੀ ਡਰੋਨ 'ਤੇ ਗੋਲੀਬਾਰੀ ਔਰਤ ਨੂੰ ਪਟਨਾ ਦੇ ਰਾਮਕ੍ਰਿਸ਼ਨ ਨਗਰ ਥਾਣੇ ਦੇ ਅਧੀਨ ਜੋਤੀ ਬਾਬਾ ਮਾਰਗ 'ਤੇ ਇੱਕ ਵਿਆਹ ਸਮਾਰੋਹ 'ਚ ਪਰਫਾਰਮ ਕਰਨ ਲਈ ਬੁਲਾਇਆ ਗਿਆ ਸੀ। ਪੁਲਿਸ ਮੁਤਾਬਿਕ ਤਿੰਨੋ ਔਰਤ ਨੂੰ ਇੱਕ ਵੱਖਰੇ ਕਮਰੇ 'ਚ ਲੈ ਗਏ ਅਤੇ ਕਥਿਤ ਤੌਰ 'ਤੇ ਉਸ ਨਾਲ ਗੈਂਗਰੇਪ ਕੀਤਾ। Man-gets-death-for-rape-3 ਗਾਇਕ ਕਿਸੇ ਤਰਾਂ ਮੁਲਜ਼ਮਾਂ ਦੇ ਚੁੰਗਲ ਵਿੱਚੋਂ ਬਚ ਕੇ ਦੂਜੇ ਕਮਰੇ ਵਿੱਚ ਪਹੁੰਚ ਗਈ ਅਤੇ ਅੰਦਰੋਂ ਦਰਵਾਜ਼ਾ ਬੰਦ ਕਰ ਲਿਆ ਅਤੇ ਬਾਅਦ ਵਿੱਚ ਪੁਲਿਸ ਨੂੰ ਫ਼ੋਨ ਕੀਤਾ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਤਿੰਨੋਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਮੁਲਜ਼ਮਾਂ ਕੋਲੋਂ ਇੱਕ ਬੰਦੂਕ ਵੀ ਬਰਾਮਦ ਕੀਤੀ। ਇਹ ਵੀ ਪੜ੍ਹੋ: ਪਟਿਆਲਾ ਦੇ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਖਿਲਾਫ਼ ਮਾਮਲਾ ਦਰਜ, ਪੜ੍ਹੋ ਪੂਰਾ ਮਾਮਲਾ Posters welcoming rape accused enrages SC ਪਟਨਾ ਦੇ ਸੀਨੀਅਰ ਪੁਲਿਸ ਕਪਤਾਨ ਮਾਨਵਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਸਭਿਆਚਾਰਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਆਈ ਗਾਇਕਾ ਨਾਲ ਤਿੰਨ ਵਿਅਕਤੀਆਂ ਨੇ ਸਮੂਹਿਕ ਬਲਾਤਕਾਰ ਕੀਤਾ। ਔਰਤ ਪਿਛਲੇ ਸਮੇਂ ਤੋਂ ਮੁਲਜ਼ਮਾਂ ਨਾਲ ਜਾਣੂ ਸੀ। ਤਿੰਨੋਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। -PTC News


Top News view more...

Latest News view more...

PTC NETWORK