ਬਿਕਰਮ ਸਿੰਘ ਮਜੀਠੀਆ ਨੇ ਕੈਗ ਦੇ ਖੁਲ੍ਹਾਸਿਆਂ ਨਾਲ ਸੁਨੀਲ ਜਾਖੜ ਨੂੰ ਕੀਤਾ ਬੇਨਕਾਬ
ਚੰਡੀਗੜ੍ਹ : ਸਾਬਕਾ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਕਾਂਗਰਸ ਸਰਕਾਰ ਦੇ ਨਾਲ ਨਾਲ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਵੀ ਉਦੋਂ ਬੇਨਕਾਬ ਕਰ ਦਿੱਤਾ ਜਦੋਂ ਉਹਨਾਂ ਦੱਸਿਆ ਕਿ ਕਿਵੇਂ ਕੈਗ (ਕੰਪਟਰੋਲਰ ਐਂਡ ਆਡੀਟਰ ਜਨਰਲ) ਦੀ ਤਾਜ਼ਾ ਰਿਪੋਰਟ ਵਿਚ ਸਪਸ਼ਟ ਕਿਹਾ ਗਿਆ ਹੈ ਕਿ ਪੰਜਾਬ ਦਾ ਕਰਜ਼ਾ 3 ਲੱਖ ਕਰੋੜ ਤੋਂ ਟੱਪ ਜਾਵੇਗਾ।
[caption id="" align="aligncenter" width="632"] Majithia on sunil jakhad[/caption]
ਇਥੇ ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੈਗ ਦੀ ਰਿਪੋਰਟ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਉਸ ਝੂਠ ਨੂੰ ਵੀ ਬੇਨਕਾਬ ਕਰ ਦਿੱਤਾ ਹੈ ਜਿਸ ਵਿਚ ਉਹਨਾਂ ਦਾਅਵਾ ਕੀਤਾ ਸੀ ਕਿ 8 ਮਾਰਚ ਨੂੰ ਪੇਸ਼ ਕੀਤਾ ਜਾ ਰਿਹਾ ਬਜਟ ਬਿਨਾਂ ਕਿਸੇ ਘਾਟੇ ਵਾਲਾ ਬਜਟ ਹੋਵੇਗਾ। ਉਹਨਾਂ ਕਿਹਾ ਕਿ ਕੈਗ ਦੀ ਰਿਪੋਰਟ ਝੂਠ ਨਹੀਂ ਬੋਲਦੀ। ਉਹਨਾਂ ਕਿਹਾ ਕਿ ਪੰਜਾਰਬ ਕਾਂਗਰਸ ਪ੍ਰਧਾਨ ਨੂੰ ਆਪਣੀ ਸਰਕਾਰ ਦੀਆਂ ਅਸਫਲਤਾਵਾਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਧੋਖੇ ਭਰੇ ਝੁਠ ਬੋਲਣ ਦੀ ਆਦਤ ਹੈ।
Read more : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਈ ਕੋਰੋਨਾ ਵੈਕਸੀਨ ਦੀ ਪਹਿਲੀ ਖ਼ੁਰਾਕ
ਮਜੀਠੀਆ ਨੇ ਕਿਹਾ ਕਿ ਕੈਗ ਦੀ ਰਿਪੋਰਟ ਕਾਂਗਰਸ ਸਰਕਾਰ ਦੇ ਮਾੜੇ ਵਿੱਤੀ ਪ੍ਰਬੰਧਨ ਦਾ ਖੁਲ੍ਹਾਸਾ ਕਰ ਰਹੀ ਹੈ। ਉਹਨਾਂ ਕਿਹਾ ਕਿ ਹੋਰ ਨਿਰਪੱਖ ਏਜੰਸੀਆਂ ਦੇ ਅੰਕੜੇ ਵੀ ਮੇਲ ਖਾਂਦੇ ਹਨ। ਇਹ ਸਪਸ਼ਟ ਹੋ ਗਿਆ ਹੈ ਕਿ ਪੰਜਾਬ ਦੀ ਪ੍ਰਤੀ ਵਿਅਕਤੀ ਆਮਦਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਕੌਮੀ ਔਸਤ ਨਾਲੋਂ ਵੀ ਹੇਠਾਂ ਆ ਗਈ ਹੈ ਕਿਉਂਕਿ ਬੁਨਿਆਦੀ ਢਾਂਚੇ ਦੇ ਕੰਮਾਂ ਲਈ ਕੋਈ ਯਤਨ ਨਹੀਂ ਕੀਤਾ ਗਿਆ।
Also Read | It’s a Boy! Singer Harshdeep Kaur welcomes baby, says ‘our Junior Singh has arrived’