ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ 'ਚ ਚੁੱਕਿਆ ਕਿਸਾਨ ਖੁਦਕੁਸ਼ੀਆਂ ਦਾ ਮਾਮਲਾ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜ਼ਟ ਸੈਸ਼ਨ (Punjab Assembly session) ਦੇ ਦੂਜੇ ਦਿਨ ਦੀ ਕਾਰਵਾਈ ਅੱਜ ਸਵੇਰੇ 10 ਵਜੇ ਪ੍ਰਸ਼ਨ ਕਾਲ ਨਾਲ ਸ਼ੁਰੂ ਹੋਈ ਹੈ। ਇਹ ਮੌਜੂਦਾ ਕੈਪਟਨ ਸਰਕਾਰ ਦੇ ਕਾਰਜਕਾਲ ਦਾ ਆਖਰੀ ਬਜਟ ਸੈਸ਼ਨ ਹੋਣ ਕਰਕੇ ਇਸਨੂੰ ਕਾਫੀ ਅਹਿਮ ਮੰਨਿਆ ਜਾਂਦਾ ਹੈ ਕਿਉਂਕਿ ਅਗਲੇ ਸਾਲ ਵਿਚ 2022 ਵਿਚ ਵਿਧਾਨ ਸਭਾ ਦੀਆਂ ਚੋਣਾਂ ਹੋਣੀਆਂ ਹਨ। ਪੜ੍ਹੋ ਹੋਰ ਖ਼ਬਰਾਂ : ਮਰਹੂਮ ਪੰਜਾਬੀ ਗਾਇਕ ਸਰਦੂਲ ਸਿਕੰਦਰ ਦੇ ਵਿਛੋੜੇ ਤੋਂ ਬਾਅਦ ਪਤਨੀ ਅਮਰ ਨੂਰੀ ਦਾ ਰੋ-ਰੋ ਬੁਰਾ ਹਾਲ [caption id="attachment_478753" align="aligncenter" width="1280"] ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ 'ਚ ਚੁੱਕਿਆ ਕਿਸਾਨ ਖੁਦਕੁਸ਼ੀਆਂ ਦਾ ਮਾਮਲਾ[/caption] ਇਸ ਦੌਰਾਨ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਸਾਨ ਖੁਦਕੁਸ਼ੀਆਂ ਦਾ ਮੁੱਦਾ ਵਿਧਾਨ ਸਭਾ 'ਚ ਚੁੱਕਿਆ ਹੈ। ਇਸ ਦੌਰਾਨ ਬਿਕਰਮ ਸਿੰਘ ਮਜੀਠੀਆ ਨੇ ਸਦਨ 'ਚਸੁਸਾਈਡ ਨੋਟ ਦਿਖਾਇਆ ਹੈ। ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਕਿਸਾਨਾਂ ਨਾਲ ਝੂਠੇ ਵਾਅਦੇ ਕਰਨ 'ਤੇ ਕਾਰਵਾਈ ਦੀ ਮੰਗ ਕੀਤੀ ਸੀ। [caption id="attachment_478754" align="aligncenter" width="1280"] ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ 'ਚ ਚੁੱਕਿਆ ਕਿਸਾਨ ਖੁਦਕੁਸ਼ੀਆਂ ਦਾ ਮਾਮਲਾ[/caption] ਦੱਸਣਯੋਗ ਹੈ ਕਿ ਬੀਤੇ ਦਿਨੀਂ ਹੁਸ਼ਿਆਰਪੁਰ ਦੇ ਪਿੰਡ ਮਹਿੰਦੀਪੁਰ 'ਚ ਕਿਸਾਨ ਪਿਤਾ ਅਤੇ ਪੁੱਤਰ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕੀਤੀ ਸੀ। ਮ੍ਰਿਤਕ ਪਿਤਾ ਅਤੇ ਪੁੱਤਰ ਨੇ ਕਰਜ਼ ਮੁਆਫ਼ੀ ਦਾ ਵਾਅਦਾ ਨਾ ਪੂਰਾ ਹੋਣ 'ਤੇ ਖੇਤੀ ਕਾਨੂੰਨਾਂ ਤੋਂ ਪ੍ਰੇਸ਼ਾਨ ਹੋ ਕੇ ਜਾਨ ਦਿੱਤੀ ਸੀ। ਉਸ ਸਮੇਂ ਮੁੱਖ ਮੰਤਰੀਕੈਪਟਨ ਅਮਰਿੰਦਰ ਸਿੰਘਨੇ ਪੀੜਤ ਪਰਿਵਾਰ ਨੂੰ 10 ਲੱਖ ਮੁਆਵਜ਼ਾ ਅਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ। [caption id="attachment_478752" align="aligncenter" width="275"] ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵਿਧਾਨ ਸਭਾ 'ਚ ਚੁੱਕਿਆ ਕਿਸਾਨ ਖੁਦਕੁਸ਼ੀਆਂ ਦਾ ਮਾਮਲਾ[/caption] ਦੱਸਣਯੋਗ ਹੈ ਕਿ ਬੀਤੇ ਦਿਨੀ ਕੈਪਟਨ ਸਰਕਾਰ ਦੇ ਆਖ਼ਰੀ ਬਜਟ ਸੈਸ਼ਨ ਦੀ ਸ਼ੁਰੂਆਤ ਭਾਰੀ ਹੰਗਾਮੇ ਨਾਲ ਹੋਈ ਸੀ। ਵਿਰੋਧੀ ਧਿਰਾਂ ਵੱਲੋਂ ਰਾਜਪਾਲ ਵੀ.ਪੀ. ਸਿੰਘ ਬਦਨੌਰ ਦੇ ਭਾਸ਼ਨ ਸਮੇਂ ਉਨ੍ਹਾਂ ਦਾ ਕੇਂਦਰੀ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ਕੇ ਜ਼ੋਰਦਾਰ ਵਿਰੋਧ ਕੀਤਾ ਗਿਆ ਸੀ। ਵਿਰੋਧੀ ਪਾਰਟੀਆਂ ਵੱਲੋਂ ਕਾਂਗਰਸ ਵੱਲੋਂ ਕੀਤੇ ਚੋਣ ਵਾਅਦੇ ਮੁਕੰਮਲ ਕਰਜ਼ਾ ਮੁਆਫ਼ੀ , ਘਰ -ਘਰ ਰੋਜ਼ਗਾਰ, ਪੈਨਸ਼ਨਾਂ ਵਿੱਚ ਵਾਧੇ ਵਰਗੇ ਮੁੱਦਿਆਂ 'ਤੇ ਸਰਕਾਰ ਨੂੰ ਘੇਰਨ ਨੂੰ ਰਣਨੀਤੀ ਬਣਾਈ ਹੋਈ ਹੈ। -PTCNews