ਬਿਕਰਮ ਸਿੰਘ ਮਜੀਠੀਆ ਪਟਿਆਲਾ ਦੀ ਜੇਲ੍ਹ 'ਚੋ ਹੋਏ ਰਿਹਾਅ
ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਪਟਿਆਲਾ ਦੀ ਜੇਲ੍ਹ ਵਿਚੋਂ ਰਿਹਾਅ ਹੋ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਹਾਈ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਦਿੱਤੀ ਸੀ। ਜੇਲ੍ਹ ਵਿਚੋਂ ਰਿਹਾਅ ਹੋ ਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਮੈਂ ਪਰਮਾਤਮਾ ਦਾ ਸ਼ੁਕਰਾਨਾ ਕਰਦਾ ਹਾਂ ਅਤੇ ਮੈਂ ਸਭ ਦਾ ਧੰਨਵਾਦ ਕਰਦਾ ਹਾਂ ਕਿ ਜਿਹੜੇ ਲੋਕਾਂ ਨੇ ਮੇਰੇ ਲਈ ਅਰਦਾਸ ਕੀਤੀ। ਉਨ੍ਹਾਂ ਨੇ ਕਿਹਾ ਹੈ ਕਿ ਵਿਰੋਧੀਆਂ ਦਾ ਵੀ ਧੰਨਵਾਦ ਕਰਦਾ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਹਾਈਕੋਰਟ ਨੇ ਸੱਚ ਨੂੰ ਸਾਹਮਣੇ ਲਿਆਂਦਾ ਹੈ। ਉਨ੍ਹਾਂ ਨੇ ਵਿਰੋਧੀਆਂ ਉੱਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਹੈ ਕਿ ਹੁਣ ਸਾਬਕਾ ਮੁੱਖ ਮੰਤਰੀ ਨਹੀਂ ਲੱਭਦਾ। ਉਨ੍ਹਾਂ ਨੇ ਕਿਹਾ ਹੈ ਕਿ ਰੱਬ ਨੇ ਇਨਸਾਫ਼ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਸਰਕਾਰਾਂ ਨੂੰ ਅਪੀਲ ਕਰਦਾ ਹਾਂ ਕਿ ਬੰਦੀ ਸਿੰਘਾਂ ਦੀ ਵੀ ਰਿਹਾਈ ਹੋਣੀ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕਾਨੂੰਨ ਅਨੁਸਾਰ ਜਿਹੜੇ ਸਿੰਘਾਂ ਦੀ ਸਜ਼ਾ ਪੂਰੀ ਹੋ ਗਈ ਹੈ ਉਨ੍ਹਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬਲਵੰਤ ਸਿੰਘ ਰਾਜੋਆਣਾ ਜੇਲ੍ਹ ਵਿੱਚ ਵੀ ਪੂਰੀ ਚੜ੍ਹਦੀ ਕਲਾਂ ਵਿੱਚ ਹਨ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਅਪੀਲ ਕਰਦਾ ਹਾਂ ਕਿ ਬੰਦੀ ਸਿੰਘਾਂ ਦੀ ਰਿਹਾਈ ਜ਼ਰੂਰ ਹੋਣੀ ਚਾਹੀਦੀ ਹੈ। ਬਿਕਰਮ ਸਿੰਘ ਮਜੀਠੀਆ ਦਾ ਕਹਿਣ ਹੈ ਕਿ ਵਿਰੋਧੀਆ ਨੂੰ ਅਪੀਲ ਕਰਦਾ ਹਾਂ ਕਿ ਬਦਲੇ ਦੀ ਰਾਜਨੀਤੀ ਨੂੰ ਦੁਸ਼ਮਣੀਆਂ 'ਚ ਨਾ ਬਦਲੋ। ਉਨ੍ਹਾਂ ਨੇ ਕਿਹਾ ਹੈ ਕਿ ਇਹ ਰੱਬ ਦਾ ਇਨਸਾਫ਼ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਤੋਂ ਬਾਅਦ ਪਰਿਵਾਰ ਨੂੰ ਮਿਲਾਂਗਾ। ਤੁਹਾਨੂੰ ਦੱਸ ਦੇਈਏ ਕਿ ਅਕਾਲੀ ਆਗੂ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੰਦੇ ਹੋਏ ਜ਼ਮਾਨਤ ਦਿੱਤੀ ਸੀ। ਇਹ ਵੀ ਪੜ੍ਹੋ:ਸੂਬਾ ਸਰਕਾਰ ਆੜ੍ਹਤੀਆ ਵਰਗ ਦੀ ਭਲਾਈ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ -PTC News