Thu, Nov 14, 2024
Whatsapp

ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਸਰਕਾਰ ਨੂੰ ਕਹੀ ਇਹ ਵੱਡੀ ਗੱਲ, ਜਾਣੋ ਕੀ ਕਿਹਾ

Reported by:  PTC News Desk  Edited by:  Pardeep Singh -- January 26th 2022 01:48 PM -- Updated: January 26th 2022 06:52 PM
ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਸਰਕਾਰ ਨੂੰ ਕਹੀ ਇਹ ਵੱਡੀ ਗੱਲ, ਜਾਣੋ ਕੀ ਕਿਹਾ

ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਸਰਕਾਰ ਨੂੰ ਕਹੀ ਇਹ ਵੱਡੀ ਗੱਲ, ਜਾਣੋ ਕੀ ਕਿਹਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਹਾਈਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਮੀਡੀਆ ਦੇ ਮੁਖਾਤਿਬ ਹੋਏ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਵੱਲੋਂ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਕਰ ਕੇ ਉਹਨਾਂ ਦੀ ਰਿਹਾਇਸ਼ ਉੱਤੇ ਛਾਪਾ ਮਾਰਨ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਲਈ ਕਾਂਗਰਸ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਹਾਈਕੋਰਟ ਵੱਲੋਂ ਉਹਨਾਂ ਦੀ ਅਗਾਉਂ ਜ਼ਮਾਨਤ ਉੱਤੇ ਅਰਜ਼ੀ ਬਾਰੇ ਅੰਤਿਮ ਫੈਸਲਾ ਲੈਣ ਤੋਂ ਪਹਿਲਾਂ ਇਹ ਛਾਪੇ ਮਾਰੇ ਗਏ। ਉਹਨਾਂ ਮੰਗ ਕੀਤੀ ਕਿ ਕੌਮੀ ਜਾਂਚ ਏਜੰਸੀ ਡੀਜੀਪੀ ਸਿਧਾਰਥ ਚਟੋਪਾਧਿਆਏ ਦੀਆਂ ਆਡੀਓ ਟੇਪ​ ਬਾਰੇ ਹੋਏ ਖੁਲ੍ਹਾਸੇ ਦੀ ਜਾਂਚ ਕਰੇ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਪੰਜਾਬ ਦੌਰੇ ਵੇਲੇ ਸੁਰੱਖਿਆ ਵਿਚ ਕੁਤਾਹੀ ਵਰਤੀ ਗਈ ਸੀ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਉਹਨਾਂ ਨੂੰ ਵਿਧਾਨ ਸਭਾ ਚੋਣਾਂ ਲੜਨ ਤੋਂ ਰੋਕਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਇਹੀ ਕਾਰਨ ਹੈ ਕਿ ਹਾਈਕੋਰਟ ਵੱਲੋਂ ਉਹਨਾਂ ਦੀ ਅਗਾਉਂ ਜ਼ਮਾਨਤ ਅਰਜ਼ੀ ਉੱਤੇ ਫੈਸਲਾ ਲੈਣ ਤੋਂ ਪਹਿਲਾਂ ਹੀ ਪੁਲਿਸ ਨੁੰ ਉਹਨਾਂ ਦੇ ਘਰ ਉੱਤੇ ਛਾਪੇ ਮਾਰਨ ਵਾਸਤੇ ਹਦਾਇਤਾਂ ਕੀਤੀਆਂ ਗਈਆਂ। ਅਕਾਲੀ ਆਗੂ ਨੇ ਕਿਹਾ ਕਿ ਮੇਰੇ ਲਈ ਕਾਨੂੰਨ ਵੱਖਰਾ ਹੈ ਤੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਜਿਹਨਾਂ ਦੇ ਖਿਲਾਫ ਨਸ਼ਾ ਤਸਕਰੀ ਦੇ ਦੋਸ਼ ਲੱਗੇ ਜਾਂ ਸਿੱਧੂ ਮੂਸੇਵਾਲਾ ਜਿਸ ’ਤੇ ਏ ਕੇ 47 ਨਾਲ ਫਾਇਰਿੰਗ ਕਰਨ ਦਾ ਇਲਜ਼ਾਮ ਹੈ ਜਾਂ ਲੋਕ ਇਨਸਾਫ ਪਾਰਟੀ ਦੇ ਆਗੂ ਸਿਮਰਜੀਤ ਬੈਂਸ ਜਿਸਦੇ ਖਿਲਾਫ ਗੈਰ ਜ਼ਮਾਨਤ ਵਾਰੰਟ ਜਾਰੀ ਕੀਤੇ ਗਏ, ਲਈ ਕਾਨੂੰਨ ਵੱਖਰਾ ਹੈ। ਇਹਨਾਂ ਦੇ ਘਰਾਂ ’ਤੇ ਕੋਈ ਛਾਪਾ ਨਹੀਂ ਮਾਰਿਆ ਗਿਆ। ਉਹਨਾਂ ਕਿਹਾ ਕਿ ਸੁਖਪਾਲ ਖਹਿਰਾ ਦੇ ਘਰ ’ਤੇ ਕੋਈ ਛਾਪਾ ਨਹੀਂ ਮਾਰਿਆ ਗਿਆ ਹਾਲਾਂਕਿ ਉਹ ਹਾਈ ਕੋਰਟ ਤੋਂ ਕੋਈ ਰਾਹਤ ਲੈਣ ਵਿਚ ਵੀ ਨਾਕਾਮ ਰਹੇ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਭੁਪਿੰਦਰ ਹਨੀ ਦੇ ਖਿਲਾਫ ਵੀ ਕੋਈ ਕਾਰਵਾਈ ਨਹੀਂ ਕੀਤੀ ਜਿਸਦੇ ਘਰੋਂ ਈ ਡੀ ਨੇ 10 ਕਰੋੜ ਰੁਪਏ ਨਗਦ ਬਰਾਮਦ ਕੀਤੇ ਤੇ ਉਹ ਮੁੱਖ ਮੰਤਰੀ ਦੀ ਸੁਰੱਖਿਆ ਗੈਰ ਕਾਨੁੰਨੀ ਤੌਰ ਉੱਤੇ ਵਰਤ ਰਹੇ ਹਨ।​ ਮਜੀਠੀਆ ਨੇ ਕਿਹਾ ਕਿ ਉਹਨਾਂ ਅਤੇ ਹੋਰਨਾਂ ਮੁਲਜ਼ਮਾਂ ਲਈ ਦੋ ਵੱਖ-ਵੱਖ ਕਾਨੂੰਨ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਹਾਲੇ ਤੱਕ ਡੀ ਜੀ ਪੀ ਸਿਧਾਰਥ ਚਟੋਪਾਧਿਆਏ ਦੇ ਖਿਲਾਫ ਕਾਰਵਾਈ ਨਹੀਂ ਕੀਤੀ । ਜਿਸਦੀਆਂ ਨਸ਼ਾ ਤਸਕਰਾਂ ਨਾਲ ਮੀਟਿੰਗਾਂ ਤੇ ਨਸ਼ੇ ਦੇ ਧੰਦੇ ਤੋਂ ਪੈਸੇ ਲੈਣ ਤੇ ਨਸ਼ਾ ਤਸਕਰ ਨੁੰ ਆਪਣਾ ਪੁੱਤਰ ਦੱਸਣ ਦੀਆਂ ਆਡੀਓ ਟੇਪਾਂ ਵਾਇਰਲ ਹੋਈਆਂ ਹਨ। ਉਹਨਾਂ ਕਿਹਾ ਕਿ ਜਗਦੀਸ਼ ਭੋਲਾ ਨਸ਼ਾ ਕੇਸ ਦੇ ਭਗੌੜੇ ਵੱਲੋਂ ਪ੍ਰਧਾਨ ਮੰਤਰੀ ਦੇ ਦੌਰੇ ਵੇਲੇ ਆਰ ਡੀ ਐਕਸ ਤੇ ਬੰਬ ਬਰਾਮਦ ਹੋਣ ਦੀ ਗੱਲ ਇਹਨਾਂ ਟੇਪਾਂ ਵਿਚ ਕੀਤੀ ਜਾਰਹੀ ਹੈ। ਉਹਨਾਂ ਕਿਹਾ ਕਿ ਸਿਰਫ ਐਨ ਆਈ ਏ ਦੀ ਜਾਂਚ ਹੀ ਇਸ ਸਾਰੇ ਦਾ ਮਾਮਲੇ ਅਤੇ ਪ੍ਰਧਾਨ ਮੰਤਰੀ ਦੇ ਦੌਰੇ ਵੇਲੇ ਸੁਰੱਖਿਆ ਵਿਚ ਹੋਈ ਕੁਤਾਹੀ ਸੱਚ ਸਾਹਮਣੇ ਲਿਆ ਸਕਦੀ ਹੈ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਹੱਤਿਆ ਵੀ ਹੋ ਸਕਦੀ ਸੀ। ਮਜੀਠੀਆ ਨੇ ਮੰਗ ਕੀਤੀ ਕਿ ਡੀ ਜੀ ਪੀ ਦੀ ਰਿਹਾਇਸ਼ ਦੇ ਨਾਲ ਨਾਲ ਉੁਹਨਾਂ ਦੇ ਫੋਨ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਵਿਜੀਲੈਂਸ ਮੁਖੀ ਹਰਪ੍ਰੀਤ ਸਿੱਧੂ ਦੇ ਫੋਨ ਵੀ ਜ਼ਬਤ ਕੀਤੇ ਜਾਣੇ ਚਾਹੀਦੇ ਹਨ ਤੇ ਇਹਨਾਂ ਦੀ ਪੜਤਾਲ ਹੋਣੀ ਚਾਹੀਦੀ ਹੈ ਤਾਂ ਜੋ ਉਹਨਾਂ ਦੇ ਖਿਲਾਫ ਝੁਠਾ ਕੇਸ ਦਰਜ ਕਰਨ ਦੇ ਨਾਲ ਨਾਲ ਮੁੱਖ ਮੰਤਰੀ ਦੀ ਸੁਰੱਖਿਆ ਵਿਚ ਹੋਈ ਕੁਤਾਹੀ ਦੀ ਸਾਰੀ ਸਾਜ਼ਿਸ਼ ਬੇਨਕਾਬ ਹੋ ਸਕੇ। ਉਹਨਾਂ ਕਿਹਾ ਕਿ ਇਸ ਮਾਮਲੇ ਵਿਚ ਐਨ ਆਈ ਏ ਦੀ ਜਾਂਚ ਵਿਚ ਹੋਰ ਦੇਰੀ ਨਹੀਂ ਹੋਣੀ ਚਾਹੀਦੀ। ਮਜੀਠੀਆ ਨੇ ਕਿਹਾ ਕਿ ਉਹਨਾਂ ਦੀ ਕਾਨੂੰਨੀ ਟੀਮ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਕਰ ਕੇ ਉਹਨਾਂ ਦੇ ਘਰਾਂ ’ਤੇ ਛਾਪੇ ਮਾਰਨ ਅਤੇ ਉਹਨਾਂ ਦੇ ਪਰਿਵਾਰਕ ਮੈਂਬਰਾਂ ਨੁੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਕਾਂਗਰਸ ਸਰਕਾਰ ਦੇ ਮੈਂਬਰਾਂ ਖਿਲਾਫ ਮਾਣਹਾਨੀ ਦੀ ਪਟੀਸ਼ਨ ਦਾਇਰ ਕਰਨ ’ਤੇ ਵਿਚਾਰ ਕਰ ਰਹੀ ਹੈ। ਉਹਨਾਂ ਕਿਹਾ ਕਿ ਛਾਪੇਮਾਰੀ ਵੀ ਉਦੋਂ ਕੀਤੀ ਗਈ ਜਦੋਂ ਉਹਨਾਂ ਦੇ ਪਰਿਵਾਰਕ ਮੈਂਬਰ ਕੋਰੋਨਾ ਪੌਜ਼ੀਟਿਵ ਹਨ। ਮਜੀਠੀਆ ਨੇ ਕਿਹਾ ਕਿ ਰੰਧਾਵਾ ਨੁੰ ਜਨਤਕ ਜੀਵਨ ਵਿਚ ਨੈਤਿਕਤਾ ਬਾਰੇ ਗੱਲ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਹੇ। ਉਹਨਾਂ ਕਿਹਾ ਕਿ ਰੰਧਾਵਾ ਦੇ ਪਿਤਾ ਸੰਤੋਖ ਸਿੰਘ ਰੰਧਾਵਾ ਦੇ ਖਿਲਾਫ ਪਾਕਿਸਤਾਨ ਦੀ ਆਈ ਐਸ ਆਈ ਦੇ ਨਾਲ ਸੰਬੰਧ ਹੋਣ ਦੇ ਦੋਸ਼ ਲੱਗੇ ਸਨ ਤੇ ਉਹਨਾਂ ਨੂੰ ਪ੍ਰਦੇਸ਼ ਕਾਂਗਰਸ ਪ੍ਰਧਾਨ ਤੇ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਸੀ। ਉਹਨਾਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਸੰਤੋਖ ਰੰਧਾਵਾ ਨੇ ਸ੍ਰੀ ਦਰਬਾਰ ਸਾਹਿਬ ’ਤੇ ਹਮਲੇ ਨੂੰ ਵਾਜਬ ਠਹਿਰਾਇਆ ਸੀ ਤੇ ਇੰਦਰਾ ਗਾਂਧੀ ਦੀ ਵਡਿਆਈ ਵੀ ਕੀਤੀ ਸੀ। ਉਹਨਾਂ ਕਿਹਾ ਕਿ ਮੰਤਰੀ ਨੇ ਆਪ ਬੀਜ ਘੁਟਾਲੇ ਸਮੇਤ ਕਈ ਘੁਟਾਲਿਆਂ ਲਈ ਅਤੇ ਮੁਖਤਾਰ ਅੰਸਾਰੀ ਤੇ ਜੱਗੂ ਭਗਵਾਨਪੁਰੀਆ ਵਰਗੇ ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਨ ਲਈ ਮਸ਼ਹੂਰ ਹੈ। ਇਹ ਵੀ ਪੜ੍ਹੋ:ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਲੜਨਗੇ ਚੋਣ: ਹਰਸਿਮਰਤ ਕੌਰ ਬਾਦਲ -PTC News


Top News view more...

Latest News view more...

PTC NETWORK