ਬਿਕਰਮ ਸਿੰਘ ਮਜੀਠੀਆ ਦੀ ਸੁਣਵਾਈ 21 ਅਪ੍ਰੈਲ ਤੱਕ ਟਲੀ
ਚੰਡੀਗੜ੍ਹ: ਡਰੱਗ ਕੇਸ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ। ਹੁਣ ਸੁਪਰੀਮ ਕੋਰਟ ਨੇ ਬਿਕਰਮ ਸਿੰਘ ਮਜੀਠੀਆ ਦੀ ਪਟੀਸ਼ਨ 'ਤੇ 21 ਅਪ੍ਰੈਲ ਨੂੰ ਸੁਣਵਾਈ ਕਰੇਗੀ। ਮਜੀਠੀਆ ਦੇ ਵਕੀਲ ਨੇ ਮੇਰ ਮੁਵੱਕਿਲ ਲੰਬੇ ਸਮੇਂ ਤੋਂ ਹਿਰਾਸਤ ਵਿੱਚ ਹੈ ਅਤੇ ਜਲਦੀ ਸੁਣਵਾਈ ਕੀਤੀ ਜਾਵੇ। ਦੋਵੇਂ ਧਿਰਾਂ ਸੁਣਨ ਮਗਰੋਂ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ 21 ਅਪ੍ਰੈਲ ਨੂੰ ਸੁਣਵਾਈ ਹੋਵੇਗੀ। ਤੁਹਾਨੂੰ ਦੱਸ ਦੇਈਏ ਪੰਜਾਬ ਵਿਧਾਨ ਸਭਾ ਚੋਣਾਂ 2022 ਤੋਂ ਪਹਿਲਾਂ, ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਾਮਲੇ ਵਿੱਚ 23 ਫਰਵਰੀ ਤੱਕ ਗ੍ਰਿਫਤਾਰੀ ਤੋਂ ਰਾਹਤ ਦਿੱਤੀ ਸੀ ਜਿਸ ਤੋਂ ਬਾਅਦ ਉਸ ਦੇ ਕੱਲ੍ਹ ਆਤਮ ਸਮਰਪਣ ਕਰਨ ਦੀ ਗੱਲ ਚੱਲ ਰਹੀ ਸੀ ਪਰ ਵਕੀਲਾਂ ਨਾਲ ਗੱਲ ਕਰਨ ਤੋਂ ਬਾਅਦ ਉਹ ਅੱਜ ਆਤਮ ਸਮਰਪਣ ਕੀਤਾ ਗਿਆ ਸੀ। ਬਿਕਰਮ ਮਜੀਠੀਆ ਦੇ ਵਕੀਲਾਂ ਨੇ ਜ਼ਮਾਨਤ ਦੀ ਅਰਜ਼ੀ ਵੀ ਅਦਾਲਤ ਵਿਚ ਦਾਇਰ ਕੀਤੀ ਹੈ। ਮੀਡੀਆ ਨੂੰ ਅਦਾਲਤ ਦੇ ਅੰਦਰ ਜਾਣ ਤੋਂ ਪੁਲਿਸ ਨੇ ਰੋਕਿਆ ਹੋਇਆ ਹੈ। ਇਹ ਵੀ ਪੜ੍ਹੋ:ਬੇਰੁਜ਼ਗਾਰਾਂ ਨੇ CM ਭਗਵੰਤ ਦੇ ਘਰ ਦੇ ਬਾਹਰ ਲਗਾਇਆ ਧਰਨਾ -PTC News