ਭਾਰਤ ਦੇ ਜਲ ਸ਼ਕਤੀ ਰਾਜ ਮੰਤਰੀ ਬਿਸਵੇਸ਼ਵਰ ਟੁਡੂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ : ਸਿੱਖਾਂ ਦੀ ਆਸਥਾ ਦਾ ਕੇਂਦਰ ਸ੍ਰੀ ਦਰਬਾਰ ਸਾਹਿਬ ਜਿਥੇ ਹਰ ਕੋਈ ਆਪਣੀ ਆਸਥਾ ਲੈ ਕੇ ਨਤਮਸਤਕ ਹੋਣ ਪਹੁੰਚਦਾ ਹੈ ਉੱਥੇ ਹੀ ਭਾਰਤ ਦੇ ਜਲ ਸ਼ਕਤੀ ਰਾਜ ਮੰਤਰੀ ਬਿਸਵੇਸ਼ਵਰ ਟੁਡੂ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੇ ਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਤੋਂ ਬਾਅਦ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਪੰਜਾਬ ਪਹੁੰਚੇ ਹਨ ਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਨਤਮਸਤਕ ਹੋਣ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ 'ਚ ਉਨ੍ਹਾਂ ਦੇ ਇਕ ਦੋ ਪ੍ਰੋਗਰਾਮ ਹਨ ਪਰ ਆਪਣੇ ਆਪ ਨੂੰ ਸੁਭਾਗਾ ਸ਼ੈਲੀ ਸਮਝਦੇ ਹਨ ਕਿ ਉਨ੍ਹਾਂ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਨਤਮਸਤਕ ਹੋਣ ਦਾ ਮੌਕਾ ਮਿਲਿਆ ਅਤੇ ਇਸ ਨਾਲ ਉਨ੍ਹਾਂ ਨੇ ਕਿਹਾ ਕਿ ਪਿੰਡਾਂ ਵਿਚ ਜਿਥੇ ਜ਼ਿਆਦਾਤਰ ਦਲਿਤ ਸਮਾਜ ਦੇ ਲੋਕਾਂ ਦੀ ਗਿਣਤੀ ਹੈ। ਉਨ੍ਹਾਂ ਪਿੰਡਾਂ ਵਿਚ ਵੀਹ ਲੱਖ ਦਾ ਖ਼ਰਚਾ ਲਗਾ ਕੇ ਪਿੰਡਾਂ ਦੀ ਡਿਵੈੱਲਪਮੈਂਟ ਕੀਤੀ ਜਾਵੇਗੀ। ਉਨ੍ਹਾਂ ਨੇ ਅੱਗੇ ਕਿਹਾ ਕਿ ਆਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਉਤਸਵ ਦੇ ਮੱਦੇਨਜ਼ਰ 75 ਜ਼ਿਲ੍ਹਿਆਂ ਵਿਚ ਜਲ ਡਿਵੈਲਪਮੈਂਟ ਕੀਤੀ ਜਾ ਰਹੀ ਹੈ ਤੇ ਕੋਸ਼ਿਸ਼ ਇਹੀ ਰਹੇਗੀ ਕਿ ਪੰਜਾਬ ਵਿੱਚ ਬੀਜੇਪੀ ਵੱਲੋਂ ਵੱਧ ਤੋਂ ਵੱਧ ਵਿਕਾਸ ਕਰਵਾ ਕੇ 2024 ਵਿੱਚ ਜ਼ਿਆਦਾ ਤੋਂ ਜ਼ਿਆਦਾ ਸੰਸਦ ਮੈਂਬਰ ਜਿੱਤ ਸਕਣ। -PTC News ਇਹ ਵੀ ਪੜ੍ਹੋ : ਕੈਬਨਿਟ ਵੱਲੋਂ ਗ੍ਰਾਮ ਪੰਚਾਇਤਾਂ ਨੂੰ ਸਾਂਝੀ ਜ਼ਮੀਨ ਦੇ ਮਾਲਕੀ ਹੱਕ ਦੇਣ ਲਈ ਪੰਜਾਬ ਵਿਲੇਜ ਕਾਮਨ ਲੈਂਡਜ ਐਕਟ 'ਚ ਸੋਧ ਨੂੰ ਪ੍ਰਵਾਨਗੀ