ਪਠਾਨਕੋਟ : ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਇਸ ਅੰਦਾਜ਼ 'ਚ ਪਹੁੰਚੇ ਕੋਰਟ ਕੰਪਲੈਕਸ
ਪਠਾਨਕੋਟ : ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਇਸ ਅੰਦਾਜ਼ 'ਚ ਪਹੁੰਚੇ ਕੋਰਟ ਕੰਪਲੈਕਸ:ਪਠਾਨਕੋਟ : ਪੰਜਾਬ 'ਚ ਗਰਮੀ ਵੱਧਣ ਦੇ ਨਾਲ-ਨਾਲ ਸਿਆਸਤ ਵੀ ਗਰਮ ਹੁੰਦੀ ਨਜ਼ਰ ਆਉਣ ਲੱਗ ਪਈ ਹੈ।ਪੰਜਾਬ ਰਾਜ ਅੰਦਰ ਪੈਣ ਵਾਲ਼ੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।ਜਿਉਂ -ਜਿਉਂ ਵੋਟਾਂ ਦੇ ਦਿਨ ਨੇੜੇ ਆ ਰਹੇ ਹਨ ਉਮੀਦਵਾਰ ਲੋਕਾਂ ਦੇ ਦਰਵਾਜ਼ਿਆਂ ਅੱਗੇ ਜਾ ਕੇ ਉਨ੍ਹਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਲਈ ਅਪੀਲ ਕਰ ਰਹੇ ਹਨ।ਹੁਣ ਇਸ ਵੇਲੇ ਪੰਜਾਬ ‘ਚ ਵੱਖ -ਵੱਖ ਪਾਰਟੀਆਂ ਦੇ ਉਮੀਦਵਾਰ ਵੱਖ -ਵੱਖ ਢੰਗ ਤਰੀਕਿਆਂ ਨਾਲ ਚੋਣ ਪ੍ਰਚਾਰ ਵਿੱਚ ਲੱਗੇ ਹੋਏ ਹਨ।ਇਸ ਤਰ੍ਹਾਂ ਗੁਰਦਾਸਪੁਰ ਤੋਂ ਭਾਜਪਾ ਉਮੀਦਵਾਰ ਸੰਨੀ ਦਿਓਲ ਵੀ ਤਾਬੜਤੋੜ ਪ੍ਰਚਾਰ ਕਰ ਰਹੇ ਹਨ।
[caption id="attachment_291955" align="aligncenter" width="300"] ਪਠਾਨਕੋਟ : ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਇਸ ਅੰਦਾਜ਼ 'ਚ ਪਹੁੰਚੇ ਕੋਰਟ ਕੰਪਲੈਕਸ[/caption]
ਪੰਜਾਬ 'ਚ ਚੋਣਾਂ ਦੇ ਮਾਹੌਲ 'ਚ ਸੰਨੀ ਦਿਓਲ ਦੀ ਐਂਟਰੀ ਤੋਂ ਬਾਅਦ ਸਿਆਸਤ ਭਖ ਗਈ ਹੈ।ਇਸ ਦੌਰਾਨ ਸੰਨੀ ਦਿਓਲ ਵੱਲੋਂ ਅੱਜ ਪਠਾਨਕੋਟ ਕੋਰਟ ਕੰਪਲੈਕਸ 'ਚ ਬਾਰ ਕੌਂਸਲ ਨਾਲ ਮੀਟਿੰਗ ਕੀਤੀ ਗਈ ਹੈ।ਇਸ ਮੀਟਿੰਗ ਦੌਰਾਨ ਬਾਰ ਕੌਂਸਲ ਦੇ ਮੈਂਬਰ ਵੱਡੀ ਗਿਣਤੀ ਵਿੱਚ ਮੌਜੂਦ ਸਨ।ਉਨ੍ਹਾਂ ਨੇ ਕਿਹਾ ਕਿ ਮੈਨੂੰ ਯਕੀਨ ਹੈ ਕਿ ਮੈਂ ਇੱਥੋਂ ਜਿੱਤ ਹਾਸਲ ਕਰਾਂਗਾ ਅਤੇ ਜਿੱਤਣ ਤੋਂ ਬਾਅਦ ਲੋਕਾਂ ਦੇ ਜਿੰਨੇ ਵੀ ਕੰਮ ਹੋਣਗੇ ,ਉਸ ਨੂੰ ਪੂਰਾ ਕਰਾਂਗਾ।ਇਸ ਮੀਟਿੰਗ ਦੌਰਾਨ ਬਾਰ ਕੌਂਸਲ ਨੇ ਸੰਨੀ ਦਿਓਲ ਨੂੰ ਭਰੋਸਾ ਦਿੱਤਾ ਹੈ ਕਿ ਉਹ ਉਨ੍ਹਾਂ ਦੇ ਨਾਲ ਹਨ।
[caption id="attachment_291954" align="aligncenter" width="300"]
ਪਠਾਨਕੋਟ : ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਇਸ ਅੰਦਾਜ਼ 'ਚ ਪਹੁੰਚੇ ਕੋਰਟ ਕੰਪਲੈਕਸ[/caption]
ਇਸ ਤੋਂ ਇਲਾਵਾ ਸੰਨੀ ਦਿਓਲ ਵੱਲੋਂ ਅੱਜ ਕਾਦੀਆਂ ਵਿਧਾਨ ਸਭਾ ਹਲਕੇ ਦੇ ਵੱਖ -ਵੱਖ ਪਿੰਡਾਂ ਵਿੱਚ ਰੋਡ ਸ਼ੋਅ ਕੀਤਾ ਜਾ ਰਿਹਾ ਹੈ।ਸੰਨੀ ਦਿਓਲ ਦਾ ਰੋਡ ਸ਼ੋਅ ਅੱਜ ਕਾਦੀਆਂ ਵਿਧਾਨ ਸਭਾ ਹਲਕੇ ਦੇ ਪਿੰਡ ਜਫਰਵਾਲ ਤੋਂ ਸ਼ੁਰੂ ਹੋਇਆ ਹੈ ਅਤੇ ਅਤੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ।ਇਹ ਰੋਡ ਸ਼ੋਅ ਵੱਖ -ਵੱਖ ਪਿੰਡਾਂ ਵਿਚੋਂ ਹੁੰਦਾ ਹੋਇਆ ਕਾਦੀਆਂ ਸ਼ਹਿਰ ਵਿਖੇ ਸਮਾਪਤ ਹੋਵੇਗਾ।ਇਸ ਰੋਡ ਸ਼ੋਅ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਹੁੰਚੇ ਹਨ।
[caption id="attachment_291953" align="aligncenter" width="300"]
ਪਠਾਨਕੋਟ : ਭਾਜਪਾ ਉਮੀਦਵਾਰ ਤੇ ਫਿਲਮ ਸਟਾਰ ਸੰਨੀ ਦਿਓਲ ਇਸ ਅੰਦਾਜ਼ 'ਚ ਪਹੁੰਚੇ ਕੋਰਟ ਕੰਪਲੈਕਸ[/caption]
ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :CBSE 10ਵੀਂ ਕਲਾਸ ਦੇ ਨਤੀਜਿਆਂ ਵਿੱਚ ਬਠਿੰਡਾ ਦੀ ਲੜਕੀ ਨੇ ਦੇਸ਼ ਭਰ ‘ਚੋਂ ਕੀਤਾ ਨਾਂਅ ਰੌਸ਼ਨ , ਜਾਣੋਂ ਹੋਰ ਕਿਸ ਨੇ ਕੀਤਾ ਟਾਪ
ਦੱਸ ਦੇਈਏ ਕਿ ਗੁਰਦਾਸਪੁਰ ਲੋਕ ਸਭਾ ਸੀਟ 'ਤੇ ਕਾਂਗਰਸ ਵੱਲੋਂ ਸੁਨੀਲ ਜਾਖੜ ਅਤੇ ਆਮ ਆਦਮੀ ਪਾਰਟੀ ਵੱਲੋਂ ਪੀਟਰ ਮਸੀਹ ਨੂੰ ਉਮੀਦਵਾਰ ਐਲਾਨਿਆ ਹੈ।ਇਸ ਸੀਟ 'ਤੇ ਹੁਣ ਭਾਜਪਾ ਉਮੀਦਵਾਰ ਸੰਨੀ ਦਿਓਲ ਅਤੇ ਕਾਂਗਰਸ ਦੇ ਸੁਨੀਲ ਜਾਖੜ ਵਿਚਾਲੇ ਜ਼ਬਰਦਸਤ ਮੁਕਾਬਲਾ ਹੋਵੇਗਾ ਕਿਉਂਕਿ ਸੰਨੀ ਦਿਓਲ ਦੇ ਆਉਣ ਨਾਲ ਮੁਕਾਬਲਾ ਕਾਫ਼ੀ ਫਸਵਾਂ ਹੋ ਗਿਆ ਹੈ।
-PTCNews
ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ