Wed, Nov 13, 2024
Whatsapp

ਭਗਵੰਤ ਮਾਨ ਦੀ ਨਸ਼ਿਆਂ ਵਿਰੁੱਧ ਸਾਈਕਲ ਰੈਲੀ 'ਤੇ ਬੀਜੇਪੀ ਲੀਡਰ ਚੁੱਘ ਦਾ ਤਿੱਖਾ ਹਮਲਾ

Reported by:  PTC News Desk  Edited by:  Riya Bawa -- May 22nd 2022 02:26 PM
ਭਗਵੰਤ ਮਾਨ ਦੀ ਨਸ਼ਿਆਂ ਵਿਰੁੱਧ ਸਾਈਕਲ ਰੈਲੀ 'ਤੇ ਬੀਜੇਪੀ ਲੀਡਰ ਚੁੱਘ ਦਾ ਤਿੱਖਾ ਹਮਲਾ

ਭਗਵੰਤ ਮਾਨ ਦੀ ਨਸ਼ਿਆਂ ਵਿਰੁੱਧ ਸਾਈਕਲ ਰੈਲੀ 'ਤੇ ਬੀਜੇਪੀ ਲੀਡਰ ਚੁੱਘ ਦਾ ਤਿੱਖਾ ਹਮਲਾ

ਚੰਡੀਗੜ੍ਹ: ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ 'ਤੇ ਐਕਸਾਈਜ਼ ਘਟਾ ਦਿੱਤੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਵੱਲੋਂ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਦੂਜੀ ਵਾਰ ਰਾਹਤ ਇੱਕ ਸ਼ਲਾਘਾਯੋਗ ਅਤੇ ਸਵਾਗਤਯੋਗ ਕਦਮ ਹੈ। ਇਸ ਨੂੰ ਦੇਖਦੇ ਹੋਏ ਹੁਣ ਵਿਰੋਧੀਆਂ ਨੇ ਪੰਜਾਬ ਦੀ 'ਆਪ' ਸਰਕਾਰ ਤੋਂ ਪੈਟਰੋਲ ਤੇ ਡੀਜ਼ਲ 'ਤੇ ਵੈਟ ਤੁਰੰਤ ਘਟਾਉਣ ਦੀ ਮੰਗ ਕੀਤੀ ਹੈ। ਇਸ ਦੌਰਾਨ ਪੰਜਾਬ ਬੀਜੇਪੀ ਦੇ ਲੀਡਰ ਤਰੁਣ ਚੁੱਘ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਨਜ਼ ਕੱਸਿਆ ਹੈ। ਪੰਜਾਬ ਸਰਕਾਰ ਨੇ ਨਸ਼ੇ ਵਿਰੁੱਧ ਸਾਈਕਲ ਰੈਲੀ ਕੀਤੀ ਹੈ। TRUN ਚੁੱਘ ਨੇ ਇਸ 'ਤੇ ਕਿਹਾ ਕਿ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਆਪਣਾ ਡੋਪ ਟੈਸਟ ਕਰਵਾਉਣ। ਉਨ੍ਹਾਂ ਕਿਹਾ ਕਿ ਉਹ ਵੀ ਇਹ ਡੋਪ ਟੈਸਟ ਕਰਵਾਉਣ ਲਈ ਤਿਆਰ ਹਨ। ਚੁੱਘ ਦਾ ਕਹਿਣਾ ਹੈ ਕਿ ਸੀਐਮ ਮਾਨ ਆਪਣੇ ਕੈਬਨਿਟ ਮੰਤਰੀਆਂ, ਵਿਧਾਇਕਾਂ ਤੇ ਸਾਰੇ ਪਾਰਟੀ ਪ੍ਰਧਾਨਾਂ ਦਾ ਵੀ ਡੋਪ ਟੈਸਟ ਕਰਵਾਉਣ। ਇਸ ਨਾਲ ਨਸ਼ੇ ਖਿਲਾਫ ਲੜ੍ਹਨ ਦੀ ਅਸਲੀਅਤ ਦਾ ਪਤਾ ਲੱਗ ਸਕੇਗਾ। Tarun Chugh ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਬੀਤੇ ਕੱਲ੍ਹ ਪੈਟਰੋਲ ਡੀਜ਼ਲ ਦੇ ਰੇਟਾਂ 'ਚ ਦਿੱਤੀ ਰਾਹਤ 'ਤੇ ਬੋਲਦੇ ਹੋਏ ਚੁੱਘ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਦੂਜੇ ਵਾਰ ਇਹ ਰਾਹਤ ਦਿੱਤੀ ਹੈ। ਹੁਣ ਪੰਜਾਬ ਸਣੇ ਗੈਰ ਭਾਜਪਾ ਰਾਜਾਂ ਨੂੰ ਪੈਟਰੋਲ-ਡੀਜ਼ਲ 'ਚ 10-10 ਰੁਪਏ ਤੇ ਰੋਸਈ ਗੈਸ 'ਚ 200 ਰੁਪਏ ਸਟੇਟ ਟੈਕਸ ਘੱਟ ਕਰਕੇ ਆਮ ਲੋਕਾਂ ਨੂੰ ਰਾਹਤ ਦੇਣੀ ਚਾਹੀਦੀ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕਮੀ, ਦੇਖੋ ਆਪਣੇ ਸ਼ਹਿਰ ਦੇ ਰੇਟ ਗੌਰਤਲਬ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹਾ ਸੰਗਰੂਰ ਵਿੱਚ ਐਤਵਾਰ ਨੂੰ ਨਸ਼ਿਆਂ ਖ਼ਿਲਾਫ਼ ਇੱਕ ਸਾਈਕਲ ਰੈਲੀ ਕੱਢੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸੀਐਮ ਮਾਨ ਖੁਦ ਪਹੁੰਚੇ। ਉਨ੍ਹਾਂ ਕਿਹਾ ਕਿ ਮੈਂ ਨਸ਼ਿਆਂ ਵਿੱਚ ਫਸੇ ਨੌਜਵਾਨਾਂ ਦਾ ਕਸੂਰ ਨਹੀਂ ਮੰਨਦਾ। ਉਨ੍ਹਾਂ ਨੂੰ ਬੇਰੁਜ਼ਗਾਰੀ ਦਾ ਮਾਹੌਲ ਹੀ ਅਜਿਹਾ ਮਿਲਿਆ ਕਿ ਉਹ ਨਸ਼ਿਆਂ ਦੇ ਸ਼ਿਕਾਰ ਹੋ ਗਏ। ਉਹ ਡਿਗਰੀਆਂ ਲੈ ਕੇ ਘਰ ਮੁੜ ਆਉਂਦੇ ਸਨ। ਇਸ ਕਰਕੇ ਨਿਰਾਸ਼ਾ ਵਿੱਚ ਕੁਝ ਨਸ਼ਾ ਲੈਣ ਲੱਗ ਪਏ ਤੇ ਕੁਝ ਵਿਦੇਸ਼ ਚਲੇ ਗਏ। ਇਹ ਵੀ ਪੜ੍ਹੋ : ਰਾਜਾਸਾਂਸੀ ਦੇ ਧਰਮਕੋਟ ਬੇਅਦਬੀ ਮਾਮਲੇ ਤਿੰਨ ਜਣੇ ਗ੍ਰਿਫ਼ਤਾਰ ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਗ੍ਰਹਿ ਜ਼ਿਲ੍ਹਾ ਸੰਗਰੂਰ ਵਿੱਚ ਐਤਵਾਰ ਨੂੰ ਨਸ਼ਿਆਂ ਖ਼ਿਲਾਫ਼ ਇੱਕ ਸਾਈਕਲ ਰੈਲੀ ਕੱਢੀ ਗਈ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸੀਐਮ ਮਾਨ ਖੁਦ ਪਹੁੰਚੇ। ਉਨ੍ਹਾਂ ਕਿਹਾ ਕਿ ਮੈਂ ਨਸ਼ਿਆਂ ਵਿੱਚ ਫਸੇ ਨੌਜਵਾਨਾਂ ਦਾ ਕਸੂਰ ਨਹੀਂ ਮੰਨਦਾ। ਉਨ੍ਹਾਂ ਨੂੰ ਬੇਰੁਜ਼ਗਾਰੀ ਦਾ ਮਾਹੌਲ ਹੀ ਅਜਿਹਾ ਮਿਲਿਆ ਕਿ ਉਹ ਨਸ਼ਿਆਂ ਦੇ ਸ਼ਿਕਾਰ ਹੋ ਗਏ। ਉਹ ਡਿਗਰੀਆਂ ਲੈ ਕੇ ਘਰ ਮੁੜ ਆਉਂਦੇ ਸਨ। ਇਸ ਕਰਕੇ ਨਿਰਾਸ਼ਾ ਵਿੱਚ ਕੁਝ ਨਸ਼ਾ ਲੈਣ ਲੱਗ ਪਏ ਤੇ ਕੁਝ ਵਿਦੇਸ਼ ਚਲੇ ਗਏ। ਖਾਲੀ ਮਨ ਸ਼ੈਤਾਨ ਦਾ ਘਰ ਹੈ। -PTC News


Top News view more...

Latest News view more...

PTC NETWORK