ਭਾਜਪਾ ਆਗੂ ਨੇ ਸਾਬਕਾ ਵਿਧਾਇਕ ਖ਼ਿਲਾਫ਼ ਕਾਰਵਾਈ ਲਈ ਮੁੱਖ ਮੰਤਰੀ ਨੂੰ ਲਿਖੀ ਚਿੱਠੀ
ਚੰਡੀਗੜ੍ਹ : ਭਾਰਤੀ ਜਨਤਾ ਪਾਰਟੀ ਦੇ ਆਗੂ ਜਗਦੀਸ਼ ਕੁਮਾਰ ਜੱਗਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਰਾਜਪੁਰਾ ਵਿਖੇ ਫੜੀਆਂ ਗਈਆਂ ਸ਼ਰਾਬ ਫੈਕਟਰੀਆਂ ਦੇ ਜ਼ਿੰਮੇਵਾਰ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਖਿਲਾਫ਼ ਸਖਤ ਕਾਰਵਾਈ ਕਰਨ। ਉਨ੍ਹਾਂ ਨੇ ਇਲਜ਼ਾਮ ਲਾਇਆ ਕਿ ਕਿ ਪੰਜਾਬ ਸਰਕਾਰ ਜਾਣਬੁੱਝ ਕੇ ਸ਼ਰਾਬ ਫੈਕਟਰੀਆਂ ਦੀ ਜਾਂਚ ਨਹੀਂ ਕਰਵਾ ਰਹੀ। ਜੱਗਾ ਨੇ ਚਿੱਠੀ ਲਿਖ ਕੇ ਭਗਵੰਤ ਮਾਨ ਨੂੰ ਕਿਹਾ ਕਿ ਇੱਕ ਹਫਤੇ ਦੇ ਅੰਦਰ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਕਾਇਮ ਕਰ ਕੇ ਸਾਬਕਾ ਵਿਧਾਇਕ ਖ਼ਿਲਾਫ਼ ਕਾਰਵਾਈ ਕਰੇ। ਜਗਦੀਸ਼ ਕੁਮਾਰ ਜੱਗਾ ਨੇ ਇਲਜ਼ਾਮ ਲਗਾਇਆ ਕਿ ਹਰਦਿਆਲ ਸਿੰਘ ਕੰਬੋਜ ਨੇ ਪਿਛਲੇ 5 ਸਾਲਾਂ ਦੌਰਾਨ ਕਥਿਤ ਤੌਰ ਉਤੇ ਭ੍ਰਿਸ਼ਟਾਚਾਰ ਕੀਤਾ ਅਤੇ ਇਸ ਰਕਮ ਨੂੰ ਆਸਟ੍ਰੇਲੀਆ ਤੇ ਇੰਗਲੈਂਡ ਵਿਖੇ ਜਾਇਦਾਦਾਂ ਖ਼ਰੀਦਣ ਲਈ ਵਰਤਿਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਪੱਤਰ 'ਚ ਜਗਦੀਸ਼ ਕੁਮਾਰ ਜੱਗਾ ਨੇ ਰਾਜਪੁਰਾ ਵਿੱਚ ਪਿਛਲੇ ਪੰਜ ਸਾਲਾਂ ਦੌਰਾਨ ਹੋਏ ਘਪਲਿਆਂ ਦੀ ਲਿਸਟ ਵੀ ਨਾਲ ਭੇਜੀ ਹੈ। ਭਾਜਪਾ ਦੇ ਆਗੂ ਜਗਦੀਸ਼ ਕੁਮਾਰ ਜੱਗਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸਾਬਕਾ ਵਿਧਾਇਕ ਦੀਆਂ ਬੇਨਾਮੀਆਂ ਜਾਇਦਾਦਾਂ ਨੂੰ ਲੈ ਕੇ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਸਾਬਕਾ ਵਿਧਾਇਕ ਨੇ ਘਪਲਿਆਂ ਨਾਲ ਕਮਾਈ ਕਰ ਕੇ ਵਿਦੇਸ਼ਾਂ ਵਿੱਚ ਜਾਇਦਾਦ ਬਣਾਈ ਹੈ। ਇਨ੍ਹਾਂ ਘਪਲਿਆਂ ਦੀ ਜਾਂਚ ਨੂੰ ਲੈ ਕੇ ਸਪੈਸ਼ਲ ਟੀਮ ਦਾ ਗਠਨ ਕਰਨਾ ਚਾਹੀਦਾ ਹੈ। ਇਸ ਦੇ ਹਰ ਪਹਿਲੂ ਦੀ ਬਾਰੀਕੀ ਨਾਲ ਜਾਂਚ ਕਰਵਾਉਣੀ ਚਾਹੀਦੀ ਹੈ। ਭਾਜਪਾ ਆਗੂ ਨੇ ਪਿਛਲੇ ਪੰਜ ਸਾਲਾਂ ਦਰਮਿਆਨ ਹੋਏ ਘਪਲਿਆਂ ਦੀ ਸੂਚੀ ਬਣਾ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਭੇਜੀ ਹੈ। ਰਿਪੋਰਟ : ਗਗਨਦੀਪ ਆਹੂਜਾ ਪਟਿਆਲਾ ਇਹ ਵੀ ਪੜ੍ਹੋ : ਜਲੰਧਰ 'ਚ 300 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਗੁਪਤ ਮਿਸ਼ਨ ਤਹਿਤ ਕੀਤੀ ਛਾਪੇਮਾਰੀ, ਇਕ ਔਰਤ ਨੂੰ ਕੀਤਾ ਗ੍ਰਿਫਤਾਰ