ਭਾਜਪਾ ਸਾਂਸਦ ਹੰਸ ਰਾਜ ਹੰਸ ਨੂੰ ਹੱਥ ਜੋੜ ਕੇ ਅਪੀਲ ਕਰਦਾ ਕਿ ਸਰਕਾਰੀ ਜ਼ਮੀਨ ਵਾਪਸ ਕਰੇ: ਕੁਲਦੀਪ ਧਾਲੀਵਾਲ
ਚੰਡੀਗੜ੍ਹ: ਪੇਡੂ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪੰਚਾਇਤੀ ਜ਼ਮੀਨਾਂ ਉਤੇ ਕਬਜ਼ੇ ਮਾਮਲੇ ਨੂੰ ਲੈ ਕੇ ਪ੍ਰੈਸ ਕਾਨਫਰੰਸ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬਹੁਤ ਸਾਰੇ ਲੋਕਾਂ ਨੇ ਜ਼ਮੀਨ ਆਪਣੇ ਆਪ ਹੀ ਛੱਡ ਦਿੱਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਬਹੁਤ ਸਾਰੀਆਂ ਪੰਚਾਇਤਾਂ ਨੇ ਸਾਡਾ ਸਹਿਯੋਗ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਕਾਨੂੰਨੀ ਪ੍ਰਕਿਰਿਆ ਪੂਰੀ ਕਰਕੇ ਹੀ ਜ਼ਮੀਨ ਦਾ ਕਬਜ਼ਾ ਲੈਂਦੇ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਜਲੰਧਰ ਵਿੱਚ 22 ਏਕੜ ਜ਼ਮੀਨ ਦਾ ਕਬਜ਼ਾ ਲੈ ਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਜ਼ਮੀਨ 1985 ਤੋਂ ਇੱਕ ਆਈਏਐੱਸ ਅਧਿਕਾਰੀ ਦੇ ਪਰਿਵਾਰ ਦੇ ਕਬਜ਼ੇ ਵਿੱਚ ਸੀ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੀਆਂ ਕਈ ਜ਼ਮੀਨਾਂ ਦਾ ਹਾਈਕੋਰਟ ਵਿੱਚ ਕੇਸ ਚੱਲਦਾ ਹੈ ਉਸ ਬਾਰੇ ਕੋਰਟ ਜਿਵੇਂ ਕਹੇਗਾ ਉਵੇਂ ਹੀ ਕਰਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਜ਼ਮੀਨਾਂ ਨੂੰ ਕਬਜੇ ਵਿੱਚ ਲੈ ਕੇ ਫਿਰ ਠੇਕੇ ਉੱਤੇ ਦੇਵਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਭਾਜਪਾ ਸਾਂਸਦ ਹੰਸ ਰਾਜ ਹੰਸ ਨੂੰ ਹੱਥ ਜੋੜ ਕੇ ਅਪੀਲ ਕਰਾਂਗਾ ਕਿ ਸਰਕਾਰ ਦੀ ਜ਼ਮੀਨ ਸਰਕਾਰ ਨੂੰ ਵਾਪਿਸ ਕਰੇ। ਉਨ੍ਹਾਂ ਨੇ ਕਿਹਾ ਹੈ ਕਿ ਉਹ ਪੰਜਾਬ ਦੇ ਵੱਡੇ ਗਾਇਕ ਹਨ ਅਤੇ ਚੰਗੇ ਇਨਸਾਨ ਹਨ ਉਹ ਸਾਡੀ ਅਪੀਲ ਨੂੰ ਮੰਨ ਕੇ ਜਮੀਨ ਵਾਪਸ ਕਰਨਗੇ। ਇਹ ਵੀ ਪੜ੍ਹੋ:ਕੋਲੇ ਦੀ ਸਪਲਾਈ ਲਈ ਰੇਲਵੇ ਦਾ ਵੱਡਾ ਫੈਸਲਾ, 1100 ਟਰੇਨਾਂ ਹੋਣਗੀਆਂ ਰੱਦ, ਜਾਣੋ ਪੂਰਾ ਮਾਮਲਾ -PTC News