ਅਸ਼ਵਨੀ ਸ਼ਰਮਾ ਨੇ ਕੈਪਟਨ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਹਿਮ ਮੁੱਦਿਆਂ 'ਤੇ ਹੋਈ ਚਰਚਾ
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਬੀਜੇਪੀ ਆਗੂ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਬੀਜੇਪੀ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਪੰਜਾਬ ਦੀ ਮੌਜੂਦਾ ਸਰਕਾਰ ਕਿਸ ਤਰ੍ਹਾਂ ਲੋਕਤੰਤਰ ਅਤੇ ਸੰਵਿਧਾਨ ਦੀਆਂ ਧੱਜੀਆਂ ਉਡਾ ਰਹੀ ਹੈ ਅਤੇ ਝੂਠ ਬੋਲ ਰਹੀ ਹੈ, ਉਹ ਸਾਰੇ ਮੁੱਦਿਆਂ 'ਤੇ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਰਾਜਪਾਲ ਦੇ ਅਹੁਦੇ 'ਤੇ ਕਿਵੇਂ ਟਿੱਪਣੀ ਕੀਤੀ ਹੈ ਅਤੇ ਮਾਣ-ਸਨਮਾਨ ਦਾ ਖਿਆਲ ਨਹੀਂ ਰੱਖਿਆ, ਇਸ ਬਾਰੇ ਵੀ ਚਰਚਾ ਕੀਤੀ ਗਈ ਹੈ। ਇਸ ਮੁਲਾਕਾਤ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਕੈਪਟਨ ਅਮਰਿੰਦਰ ਸਿੰਘ ਲੰਬਾ ਸਮਾਂ ਮੁੱਖ ਮੰਤਰੀ ਰਹੇ ਹਨ, ਉਨ੍ਹਾਂ ਦਾ ਕਾਫੀ ਤਜਰਬਾ ਹੈ, ਉਹ ਪੰਜਾਬ ਨੂੰ ਸਮਝਦੇ ਹਨ, ਸੁਭਾਵਿਕ ਹੈ ਕਿ ਉਨ੍ਹਾਂ ਦੇ ਆਉਣ ਨਾਲ ਭਾਜਪਾ ਨੂੰ ਫਾਇਦਾ ਹੋਵੇਗਾ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਟਿਊਬਵੈੱਲਾਂ ‘ਤੇ ਲੋਡ ਵਧਾਉਣ ਲਈ ਵੀ.ਡੀ.ਐਸ. ਦੀ ਸਮਾਂ ਸੀਮਾ ਵਧਾਈ
ਆਮ ਆਦਮੀ ਪਾਰਟੀ ਨੇ 27 ਸਤੰਬਰ ਨੂੰ ਮੁੜ ਇਜਲਾਸ ਬੁਲਾਇਆ ਹੈ ਅਤੇ ਬਹਾਨਾ ਲੱਭਿਆ ਹੈ, ਪਰਾਲੀ ਅਤੇ ਬਿਜਲੀ ਦੇ ਮੁੱਦੇ 'ਤੇ ਸੈਸ਼ਨ ਬੁਲਾਇਆ ਹੈ ਪਰ ਮੈਨੂੰ ਪਤਾ ਹੈ ਕਿ ਉਹ ਇਨ੍ਹਾਂ ਦੋਵਾਂ ਮੁੱਦਿਆਂ 'ਤੇ ਚਰਚਾ ਨਹੀਂ ਕਰਨਗੇ। ਉਹਨਾਂ ਨੇ ਅੱਗੇ ਕਿਹਾ ਕਿ ਇਹਨਾਂ ਕੇਜਰੀਵਾਲ ਨੂੰ ਖੁਸ਼ ਕਰਨ ਲਈ, ਭਾਜਪਾ 'ਤੇ ਝੂਠੇ ਇਲਜ਼ਾਮ ਲਾਉਣ ਲਈ ਪਹਿਲਾਂ ਵੀ ਅਜਿਹਾ ਸੈਸ਼ਨ ਬੁਲਾਇਆ ਸੀ।
(ਨੇਹਾ ਸ਼ਰਮਾ ਦੀ ਰਿਪੋਰਟ )
-PTC News