ਬੀਜੇਪੀ ਪੰਜਾਬ 'ਚ Law and order ਨੂੰ ਲੈ ਕੇ ਮਾਨ ਸਰਕਾਰ ਖਿਲਾਫ਼ ਅੱਜ ਕਰੇਗੀ ਰੋਸ ਪ੍ਰਦਰਸ਼ਨ
ਚੰਡੀਗੜ੍ਹ : ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੂਬੇ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਅਤੇ ਨਿੱਤ ਹੋ ਰਹੀਆਂ ਹੱਤਿਆਵਾਂ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਨੀਂਦ ਤੋਂ ਜਗਾਉਣ ਲਈ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਅਪਰਾਧੀਆਂ ਅਤੇ ਗੈਂਗਸਟਰਾਂ ਵੱਲੋਂ ਨਿੱਤ ਦਿਨ ਕਤਲ, ਲੁੱਟਾਂ-ਖੋਹਾਂ, ਡਕੈਤੀਆਂ, ਗੋਲੀਕਾਂਡ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਸਰਕਾਰ ਅਤੇ ਪੁਲਿਸ-ਪ੍ਰਸ਼ਾਸ਼ਨ ਚੁੱਪ-ਚਾਪ ਤਮਾਸ਼ਾ ਦੇਖਦਾ ਰਹਿੰਦਾ ਹੈ। ਮਾਨ ਸਰਕਾਰ ਨੂੰ ਕੁੰਭਕਰਨੀ ਨੀਂਦ ਤੋਂ ਜਗਾਉਣ ਲਈ ਭਾਜਪਾ ਵਰਕਰ 13 ਜੂਨ, 2022 ਦਿਨ ਸੋਮਵਾਰ ਨੂੰ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਧਰਨੇ-ਪ੍ਰਦਰਸ਼ਨ ਕਰਨਗੇ। ਸ਼ਰਮਾ ਨੇ ਸਮੂਹ ਵਰਕਰਾਂ ਨੂੰ ਇਨ੍ਹਾਂ ਪ੍ਰਦਰਸ਼ਨਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ। ਇਹ ਵੀ ਪੜ੍ਹੋ:National Herald Case: ਰਾਹੁਲ ਗਾਂਧੀ ਅੱਜ ਈਡੀ ਸਾਹਮਣੇ ਹੋਣਗੇ ਪੇਸ਼, ਕਾਂਗਰਸ ਦੇ ਮਾਰਚ ਨੂੰ ਨਹੀਂ ਮਿਲੀ ਇਜਾਜ਼ਤ -PTC News