ਭਾਜਪਾ ਦਾ ਆਪ੍ਰੇਸ਼ਨ ਲੋਟਸ 'ਆਪ' 'ਤੇ ਨਹੀਂ ਹੋਇਆ ਕਾਮਯਾਬ : ਹਰਪਾਲ ਚੀਮਾ
ਚੰਡੀਗੜ੍ਹ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਥੇ ਕਾਨਫਰੰਸ ਕਰਕੇ ਖ਼ੁਲਾਸਾ ਕੀਤਾ ਕਿ ਆਪ੍ਰੇਸ਼ਨ ਲੋਟਸ ਆਮ ਆਦਮੀ ਪਾਰਟੀ ਉੱਤੇ ਕਾਮਯਾਬ ਨਹੀਂ ਹੋਇਆ। ਭਾਜਪਾ ਨੇ ਗੋਆ ਵਿੱਚ ਕਾਂਗਰਸ ਦੇ 8 ਵਿਧਾਇਕਾਂ ਨੂੰ ਤੋੜ ਕੇ ਪਾਰਟੀ ਵਿੱਚ ਸ਼ਾਮਿਲ ਕੀਤਾ ਸੀ। ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਈਡੀ ਵੱਲੋਂ ਸੋਨੀਆਂ ਗਾਂਧੀ ਉੱਤੇ ਈਡੀ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਪਿਛਲੇ 5 ਸਾਲਾਂ ਵਿਚ ਪੰਜਾਬ ਨੂੰ ਬਰਬਾਦ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਵੱਡੇ ਆਗੂ ਭਾਜਪਾ ਵਿੱਚ ਸ਼ਾਮਿਲ ਹੋ ਗਏ ਸਨ। ਉਨ੍ਹਾਂ ਨੇ ਕਿ ਬੀਜੇਪੀ ਪੰਜਾਬ ਦੀ ਸਰਕਾਰ ਤੋੜਨਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੀ ਸਾਰੀਆਂ ਪਾਰਟੀਆਂ ਬੀਜੇਪੀ ਦਾ ਸਾਥ ਦੇ ਰਹੀਆ ਹਨ।
ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਦੀ ਖ਼ਰੀਦੋ-ਫ਼ਰੋਖਤ ਦੇ ਸਬੰਧ ਵਿਚ ਪੁਲਿਸ ਨੇ ਐਫਆਈਆਰ ਦਰਜ ਕਰ ਲਈ ਹੈ। ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ 11 ਵਿਧਾਇਕਾਂ ਨੇ ਸ਼ਿਕਾਇਤਾਂ ਦਰਜ ਕਰਵਾਈਆਂ ਹਨ। ਇਨ੍ਹਾਂ ਵਿਚ ਦਿਨੇਸ਼ ਚੱਢਾ, ਰਮਨ ਅਰੋੜਾ, ਬੁੱਧਰਾਮ, ਕੁਲਵੰਤ ਪੰਡੋਰੀ, ਨਰਿੰਦਰ ਕੌਰ ਭਾਰਜ, ਰਜਨੀਸ਼ ਦਹੀਆ, ਰੁਪਿੰਦਰ ਹੈਪੀ, ਸ਼ੀਤਲ ਅੰਗੁਰਾਲ, ਮਨਜੀਤ ਵਿਲਾਸਪੁਰ, ਲਾਭ ਸਿੰਘ ਉਗੋਕੇ ਅਤੇ ਕੁਲਜੀਤ ਰੰਧਾਵਾ ਸ਼ਾਮਲ ਹਨ। ਮਿਆਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ ਗਈ ਹੈ। ਇਸ 'ਚ ਖਾਸ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ ਨੇ ਭਾਜਪਾ 'ਤੇ ਦੋਸ਼ ਲਗਾਏ ਸਨ ਪਰ ਅਣਪਛਾਤੇ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਇਧਰ ਅਰਵਿੰਦ ਕੇਜਰੀਵਾਲ ਨੇ ਸਾਰੇ ਵਿਧਾਇਕਾਂ ਨੂੰ 18 ਸਤੰਬਰ ਨੂੰ ਦਿੱਲੀ ਤਲਬ ਕੀਤਾ ਹੈ। ਸੀਐਮ ਭਗਵੰਤ ਮਾਨ ਵੀ ਉਸੇ ਦਿਨ ਜਰਮਨੀ ਤੋਂ ਪਰਤਣਗੇ।
-PTC News
ਇਹ ਵੀ ਪੜ੍ਹੋ : CBSE Board Exam 2023: ਇਸ ਤਾਰੀਕ ਨੂੰ ਪ੍ਰਾਈਵੇਟ ਵਿਦਿਆਰਥੀ ਪ੍ਰੀਖਿਆਵਾਂ ਲਈ ਕਰ ਸਕਣਗੇ ਰਜਿਸਟ੍ਰੇਸ਼ਨ