ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਚੋਣ ਵਾਅਦੇ ਯਾਦ ਕਰਵਾਉਣ ਲਈ ਅੱਜ ਪਟਿਆਲਾ ਵਿਖੇ ਸੂਬਾਈ ਰੈਲੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਚੋਣ ਵਾਅਦੇ ਯਾਦ ਕਰਵਾਉਣ ਲਈ ਅੱਜ ਪਟਿਆਲਾ ਵਿਖੇ ਸੂਬਾਈ ਰੈਲੀ:ਪਟਿਆਲਾ : ਪਿੰਡਾਂ ਅੰਦਰ ਜਿੱਥੇ ਚੋਣ ਸਰਗਰਮੀਆਂ ਚੱਲ ਰਹੀਆਂ ਹਨ ਅਤੇ ਹਰ ਪਾਰਟੀ ਵੋਟਰ ਖਿੱਚਣ ਦਾ ਯਤਨ ਕਰ ਰਹੀ ਹੈ, ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਚੋਣ ਵਾਅਦੇ ਯਾਦ ਕਰਵਾਉਣ ਲਈ ਸੰਘਰਸ਼ਾਂ ਦਾ ਪਿੜ ਮਘਾਇਆ ਜਾ ਰਿਹਾ ਹੈ।ਸੰਘਰਸ਼ ਦੀ ਤਿਆਰੀ ਕਰਦਿਆਂ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਅਤੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਦੇਸ਼ ਦੇ ਕਿਸਾਨੀ ਸੰਕਟ ਲਈ ਕਾਂਗਰਸ ਸਰਕਾਰ ਜਿੰਮੇਵਾਰ ਹੈ।ਉਹਨਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ -2017 ਵੇਲ਼ੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਚੋਣ ਵਾਅਦੇ "ਕਰਜਾ ਕੁਰਕੀ ਖਤਮ, ਫਸਲਾਂ ਦੀ ਪੂਰੀ ਰਕਮ" ਯਾਦ ਕਰਵਾਉਣ ਅਤੇ ਕਿਸਾਨਾਂ ਦੇ ਕਰਜ਼ੇ ‘ਤੇ ਲੀਕ ਮਰਵਾਉਣ ਖਾਤਰ ਪਟਿਆਲਾ ਵਿੱਚ ਅੱਜ ਮੁੱਖ ਮੰਤਰੀ ਦੇ ਸ਼ਹਿਰ ਦਾਣਾ ਮੰਡੀ, ਸਰਹਿੰਦ ਰੋਡ ਪਟਿਆਲਾ ਵਿਖੇ ਸੂਬਾਈ ਰੈਲੀ ਕੀਤੀ ਜਾ ਰਹੀ ਹੈ।
[caption id="attachment_294956" align="aligncenter" width="300"] ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਚੋਣ ਵਾਅਦੇ ਯਾਦ ਕਰਵਾਉਣ ਲਈ ਅੱਜ ਪਟਿਆਲਾ ਵਿਖੇ ਸੂਬਾਈ ਰੈਲੀ[/caption]
ਉਹਨਾਂ ਕਿਹਾ ਕਿ ਝੋਨੇ ਦੀ ਬਿਜਾਈ ਲਈ ਪਨੀਰੀ ਇੱਕ ਮਈ ਤੋਂ ਬਿਜਾਈ ਸ਼ੁਰੂ ਕਰ ਦਿੱਤੀ ਗਈ ਹੈ , ਜੇਕਰ ਕੋਈ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਨੂੰ ਰੋਕਦਾ ਹੈ ਤਾਂ ਕਿਸਾਨ ਜਥੇਬੰਦੀਆਂ ਇਸ ਦੀ ਅਗਵਾਈ ਕਰਨਗੀਆਂ ਅਤੇ ਅਧਿਕਾਰੀਆਂ ਦਾ ਘਿਰਾਓ ਕਰਨਗੀਆਂ।ਆਗੂਆਂ ਨੇ ਮੰਗ ਕੀਤੀ ਕਿ ਵੱਖ- ਵੱਖ ਹਾਦਸਿਆਂ ਵਿੱਚ ਕਿਸਾਨਾਂ ਦੀ ਸੜੀ ਕਣਕ ਦਾ ਪੂਰੇ ਨੁਕਸਾਨ ਦੀ ਫ਼ੌਰੀ ਭਰਪਾਈ ਕੀਤੀ ਜਾਵੇ।ਝੋਨੇ ਦੀ ਬਿਜਾਈ ਲਈ ਬਿਜਲੀ 1 ਜੂਨ ਤੋਂ ਚੌਵੀ ਘੰਟੇ ਦਿੱਤੀ ਜਾਵੇ ਤਾਂ ਕਿ ਕਿਸਾਨ ਆਪਣੀ ਲੋੜ ਅਨੁਸਾਰ ਮੋਟਰਾਂ ਚਲਾ ਸਕਣ ਅਤੇ ਖੇਤੀ ਮੋਟਰਾਂ ਦੇ ਲੋਡ ਵਾਧਾ ਫ਼ੀਸ ਖ਼ਤਮ ਕੀਤੀ ਜਾਵੇ।
[caption id="attachment_294955" align="aligncenter" width="300"]
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵੱਲੋਂ ਚੋਣ ਵਾਅਦੇ ਯਾਦ ਕਰਵਾਉਣ ਲਈ ਅੱਜ ਪਟਿਆਲਾ ਵਿਖੇ ਸੂਬਾਈ ਰੈਲੀ[/caption]
ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਜੋਧਪੁਰ ‘ਚ ਨਿਰਮਾਣ ਅਧੀਨ ਇਮਾਰਤ ਦੀ ਡਿੱਗੀ ਛੱਤ , ਮਾਂ -ਬੇਟੇ ਸਮੇਤ ਗਰਭਵਤੀ ਔਰਤ ਦੀ ਮੌਤ
ਇਸ ਤੋਂ ਇਲਾਵਾ ਉਨ੍ਹਾਂ ਦੀਆਂ ਹੇਠ ਲਿਖੀਆਂ ਮੰਗਾਂ ਹਨ : ਸਮੁੱਚਾ ਕਿਸਾਨੀ ਕਰਜ਼ਾ ਮੁਆਫ਼ ਕੀਤਾ ਜਾਵੇ ,ਸਵਾਮੀਨਾਥਨ ਰਿਪੋਰਟ ਲਾਗੂ ਕੀਤੀ ਜਾਵੇ ,ਖੇਤੀ 'ਤੇ ਲਾਗਤ ਖਰਚਿਆਂ ਨੂੰ ਘਟਾਉਣ ਲਈ ਕਾਰਪੋਰੇਟ ਮੁਨਾਫਿਆਂ 'ਤੇ ਰੋਕ ਲਾਈ ਜਾਵੇ ,ਕਰਜ਼ੇ ਕਾਰਨ ਖ਼ੁਦਕੁਸ਼ੀ ਦਾ ਸ਼ਿਕਾਰ ਹੋਏ ਪਰਿਵਾਰਾਂ ਨੂੰ 10-10 ਲੱਖ ਰੁਪਏ ਆਰਥਿਕ ਮਦਦ ਅਤੇ ਇੱਕ-ਇੱਕ ਸਰਕਾਰੀ ਨੌਕਰੀ ਦਿੱਤੀ ਜਾਵੇ ,ਸਮੂਹ ਆਬਾਦਕਾਰ ਅਤੇ ਮੁਜ਼ਾਰੇ ਕਿਸਾਨਾਂ ਨੂੰ ਹਰ ਕਿਸਮ ਦੀ ਕਾਬਜ਼ ਜ਼ਮੀਨ ਦੇ ਮਾਲਕੀ ਹੱਕ ਤੁਰੰਤ ਦਿੱਤੇ ਜਾਣ ,ਅਵਾਰਾ ਪਸ਼ੂਆਂ ਦਾ ਹੱਲ ਕੀਤਾ ਜਾਵੇ ,ਖ਼ਾਦਾਂ,ਕੀਟਨਾਸ਼ਕਾਂ, ਖੇਤੀ ਸੰਦਾਂ ਤੋਂ ਜੀਐਸਟੀ ਖਤਮ ਕੀਤਾ ਜਾਵੇ,ਖੇਤੀ ਲਈ ਪਹਿਲੀ ਜੂਨ ਤੋਂ ਲਗਾਤਾਰ 24:ਘੰਟੇ ਸਪਲਾਈ ਦਿੱਤੀ ਜਾਵੇ ,ਬਿਜਲੀ ਮੋਟਰਾਂ ਦਾ ਲੋਡ ਵਾਧਾ 1200 ਰੁ. ਪ੍ਰਤੀ ਹਾਰਸ ਪਾਵਰ ਭਰਵਾਕੇ ਬਿਨ੍ਹਾਂ ਸ਼ਰਤ ਲੋਡ ਵਿੱਚ ਵਾਧਾ ਕੀਤਾ ਜਾਵੇ।
-PTCNews