Wed, Nov 13, 2024
Whatsapp

ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਸਰੋਗੇਸੀ ਰਾਹੀਂ ਬਣੀ ਮਾਂ, ਸੋਸ਼ਲ ਮੀਡੀਆ 'ਤੇ ਦਿੱਤੀ ਜਾਣਕਾਰੀ

Reported by:  PTC News Desk  Edited by:  Pardeep Singh -- January 22nd 2022 09:58 AM -- Updated: January 24th 2022 01:38 PM
ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਸਰੋਗੇਸੀ ਰਾਹੀਂ ਬਣੀ ਮਾਂ, ਸੋਸ਼ਲ ਮੀਡੀਆ 'ਤੇ ਦਿੱਤੀ ਜਾਣਕਾਰੀ

ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਸਰੋਗੇਸੀ ਰਾਹੀਂ ਬਣੀ ਮਾਂ, ਸੋਸ਼ਲ ਮੀਡੀਆ 'ਤੇ ਦਿੱਤੀ ਜਾਣਕਾਰੀ

ਨਵੀਂ ਦਿੱਲੀ: ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਮਾਂ ਬਣ ਗਈ ਹੈ। ਪ੍ਰਿਅੰਕਾ ਚੋਪੜਾ ਨੇ ਸਰੋਗੇਸੀ ਰਾਹੀਂ ਬੱਚੇ ਨੂੰ ਜਨਮ ਦਿੱਤਾ ਹੈ। ਇਸ ਦੀ ਜਾਣਕਾਰੀ ਉਸ ਨੇ ਖੁਦ ਸੋਸ਼ਲ ਮੀਡੀਆਂ 'ਤੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪ੍ਰਿਅੰਕਾ ਚੋਪੜਾ ਦਾ ਵਿਆਹ ਅਮਰੀਕੀ ਗਾਇਕ ਨਿਕ ਜੋਨਸ ਨਾਲ 2018 ਵਿੱਚ ਹੋਇਆ ਸੀ। ਮਾਂ ਬਣਨ ਦੀ ਜਾਣਕਾਰੀ ਸੋਸ਼ਲ ਮੀਡੀਆ ਉੱਤੇ ਦਿੰਦੇ ਹੋਏ ਪ੍ਰਿਅੰਕਾ ਚੋਪੜਾ ਦਾ ਕਹਿਣਾ ਹੈ ਕਿ ਸਾਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਮੈਂ ਸਰੋਗੇਸੀ ਰਾਹੀਂ ਬੱਚੇ ਦਾ ਸਵਾਗਤ ਕਰ ਰਹੇ ਹਾਂ। ਅਸੀਂ ਸਤਿਕਾਰ ਨਾਲ ਕਹਿਣਾ ਚਾਹਾਂਗੇ ਕਿ ਇਸ ਖਾਸ ਸਮੇਂ ਦੌਰਾਨ ਆਪਣੀ ਨਿੱਜਤਾ ਦਾ ਧਿਆਨ ਰੱਖਦੇ ਹੋਏ, ਅਸੀਂ ਆਪਣੇ ਪਰਿਵਾਰ 'ਤੇ ਧਿਆਨ ਦੇਣਾ ਚਾਹਾਂਗੇ, ਤੁਹਾਡਾ ਧੰਨਵਾਦ।

ਦੱਸਦੇਈਏ ਕਿ ਪ੍ਰਿਅੰਕਾ ਚੋਪੜਾ ਸਾਲ 2000 ਵਿੱਚ ਮਿਸ ਵਰਲਡ ਬਣੀ ਸੀ ਉਸ ਤੋਂ ਬਾਅਦ ਉਸ ਨੇ ਸਾਲ 2002 ਵਿੱਚ ਤਮਿਲ ਫਿਲ ਥਮੀਝਨ ਨਾਲ ਆਪਣੀ ਫਿਲਮੀ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਤੋਂ ਬਾਅਦ ਪ੍ਰਿਯੰਕਾ ਨੇ ਬਹੁਤ ਸਾਰੀਆਂ ਫਿਲਮ ਵਿੱਚ ਕੰਮ ਕਰਕੇ ਫਿਲਮ ਇੰਡਸਟਰੀ ਵਿੱਚ ਵੱਖਰੀ ਪਹਿਚਾਣ ਬਣਾਈ।
 
View this post on Instagram
 

A post shared by Priyanka (@priyankachopra)

ਬਾਲੀਵੁੱਡ ਅਦਾਕਾਰਾ ਪ੍ਰਿਅੰਕਾ ਚੋਪੜਾ ਨੂੰ ਫਿਲਮ ਇੰਡਸਟਰੀ ਵਿੱਚ ਬਹੁਤ ਸਾਰੇ ਸਨਮਾਨ ਮਿਲੇ ਹਨ। ਪ੍ਰਿਅੰਕਾ ਚੋਪੜਾ ਨੂੰ 2 ਵਾਰ ਰਾਸ਼ਟਰੀ ਫਿਲਮ ਪੁਰਸਕਾਰ ਅਤੇ ਪੰਜ ਫਿਲਮਫੇਅਰ ਪੁਰਸਕਾਰ ਮਿਲੇ ਹਨ। ਇਸ ਤੋਂ ਇਲਾਵਾ ਅਦਾਕਾਰਾ ਨੂੰ 2016 ਵਿੱਚ ਭਾਰਤ ਸਰਕਾਰ ਨੇ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਪ੍ਰਿਅੰਕਾ ਚੋਪੜਾ ਸਮਾਜਿਕ ਕੰਮਾਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਦੀ ਹੈ। ਪ੍ਰਿਅੰਕਾ ਚੋਪੜਾ ਨੂੰ 2010 ਅਤੇ 2016 ਵਿੱਚ ਬਾਲ ਅਧਿਕਾਰਾਂ ਲਈ ਰਾਸ਼ਟਰੀ ਅਤੇ ਗਲੋਬਲ ਯੂਨੀਸੇਫ ਸਦਭਾਵਨਾ ਰਾਜਦੂਤ ਵਜੋਂ ਨਿਯੁਕਤ ਕੀਤਾ ਗਿਆ ਸੀ। ਇਹ ਵੀ ਪੜ੍ਹੋ:ਦੇਸ਼ ਭਰ 'ਚ ਕੋਰੋਨਾ ਵੱਡਾ ਧਮਾਕਾ, ਜਾਣੋ ਕਿਹੜੇ ਸੂਬਾ 'ਚ ਕੋਰੋਨਾ ਦੇ ਵਧੇਰੇ ਕੇਸ -PTC News

Top News view more...

Latest News view more...

PTC NETWORK