ਕਾਬੁਲ ਕੌਮਾਂਤਰੀ ਕ੍ਰਿਕਟ ਸਟੇਡੀਅਮ 'ਚ ਬੰਬ ਧਮਾਕਾ, ਕਈ ਜ਼ਖਮੀ
ਕਾਬੁਲ, 29 ਜੁਲਾਈ: ਕਾਬੁਲ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿੱਚ ਸ਼ਪਾਗੀਜ਼ਾ ਕ੍ਰਿਕਟ ਟੂਰਨਾਮੈਂਟ ਦੌਰਾਨ ਇੱਕ ਧਮਾਕਾ ਹੋਇਆ ਅਤੇ ਮੀਡੀਆ ਰਿਪੋਰਟਾਂ ਅਨੁਸਾਰ ਕਈ ਲੋਕ ਜ਼ਖਮੀ ਹੋ ਗਏ। ਅਫਗਾਨਿਸਤਾਨ ਦੇ ਇੱਕ ਪੱਤਰਕਾਰ ਅਬਦੁਲਹਕ ਓਮੇਰੀ ਦੇ ਅਨੁਸਾਰ, ਅਫਗਾਨਿਸਤਾਨ ਵਿੱਚ ਸ਼ਪਾਗੀਜ਼ ਕ੍ਰਿਕਟ ਟੂਰਨਾਮੈਂਟ ਦੌਰਾਨ ਕਾਬੁਲ ਕੌਮਾਂਤਰੀ ਕ੍ਰਿਕਟ ਮੈਦਾਨ ਦੇ ਅੰਦਰ ਇੱਕ ਧਮਾਕਾ ਹੋਇਆ ਜਿਸ 'ਚ ਕਈ ਲੋਕ ਮਾਰੇ ਗਏ ਹਨ। ਹਾਲਾਂਕਿ, ਦੇਸ਼ ਦੇ ਸਥਾਨਕ ਮੀਡੀਆ ਆਉਟਲੇਟ ਟੋਲੋ ਨਿਊਜ਼ ਨੇ ਕਿਹਾ ਕਿ ਅਫਗਾਨਿਸਤਾਨ ਕ੍ਰਿਕਟ ਬੋਰਡ ਦੇ ਕਾਰਜਕਾਰੀ ਅਧਿਕਾਰੀ ਨਸੀਬ ਖਾਨ ਜ਼ਦਰਾਨ ਨੇ ਕਾਬੁਲ ਵਿੱਚ ਕੌਮਾਂਤਰੀ ਕ੍ਰਿਕਟ ਮੈਦਾਨ ਵਿੱਚ ਧਮਾਕੇ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ ਕਿ ਇਸ ਘਟਨਾ ਵਿੱਚ ਚਾਰ ਲੋਕ ਜ਼ਖਮੀ ਹੋਏ ਹਨ। ਜ਼ਦਰਾਨ ਨੇ ਕਿਹਾ ਕਿ ਖਿਡਾਰੀਆਂ ਅਤੇ ਵਿਦੇਸ਼ੀ ਨਾਗਰਿਕਾਂ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਹੈ। ਮੀਡੀਆ ਪੋਰਟਲ ਨੇ ਨਸੀਬ ਖਾਨ ਦੇ ਹਵਾਲੇ ਨਾਲ ਕਿਹਾ ਕਿ ਇਹ ਧਮਾਕਾ ਕ੍ਰਿਕਟ ਪ੍ਰਸ਼ੰਸਕਾਂ ਵਿਚਕਾਰ ਹੋਇਆ ਅਤੇ ਉਸ ਨੇ ਇਹ ਵੀ ਕਿਹਾ ਕਿ ਕ੍ਰਿਕਟ ਸਟਾਫ ਜਾਂ ਵਿਦੇਸ਼ੀਆਂ ਨੂੰ ਕੋਈ ਨੁਕਸਾਨ ਨਹੀਂ ਹੋਇਆ।
ਧਮਾਕੇ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਲੋਕ ਘਬਰਾ ਕੇ ਸੁਰੱਖਿਅਤ ਥਾਂ 'ਤੇ ਪਨਾਹ ਲੈਣ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ। ਇਹ ਧਮਾਕਾ ਛੇਵੇਂ ਮੈਚ ਦੌਰਾਨ ਕ੍ਰਿਕਟ ਪ੍ਰਸ਼ੰਸਕਾਂ ਦੇ ਮਿਲਣ ਵਾਲੀ ਥਾਂ 'ਤੇ ਹੋਇਆ। ਟੋਲੋ ਨਿਊਜ਼ ਦੀ ਰਿਪੋਰਟ ਮੁਤਾਬਕ ਇਸ ਧਮਾਕੇ ਬਾਰੇ ਜ਼ਿਆਦਾ ਵੇਰਵੇ ਨਹੀਂ ਦਿੱਤੇ ਗਏ ਹਨ। ਸੋਸ਼ਲ ਮੀਡੀਆ 'ਤੇ ਘੁੰਮ ਰਹੀ ਇੱਕ ਵੀਡੀਓ ਵਿੱਚ ਕਾਬੁਲ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿੱਚ ਹੋਏ ਧਮਾਕੇ ਤੋਂ ਤੁਰੰਤ ਬਾਅਦ ਦੇ ਪਲਾਂ ਨੂੰ ਦਿਖਾਇਆ ਜਾ ਰਿਹਾ ਹੈ। ਹੋਰ ਵੇਰਵੇ ਅਜੇ ਉਪਲਬਧ ਨਹੀਂ ਹਨ। ਚਸ਼ਮਦੀਦਾਂ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਕਾਬੁਲ ਇੰਟਰਨੈਸ਼ਨਲ ਕ੍ਰਿਕੇਟ ਸਟੇਡੀਅਮ ਵਿੱਚ ਸ਼ਪਾਗੀਜ਼ਾ ਮੁਕਾਬਲੇ ਦੌਰਾਨ ਧਮਾਕਾ ਹੋਇਆ। ਸੁਰੱਖਿਆ ਅਧਿਕਾਰੀਆਂ ਨੇ ਅਜੇ ਤੱਕ ਕੋਈ ਟਿੱਪਣੀ ਨਹੀਂ ਕੀਤੀ ਹੈ। -PTC NewsAfghanistan | The Alokozay Kabul International Cricket Ground was rocked by a bomb blast during a Shpageeza Cricket League match. No casualties reported so far.#Afghanistan #Kabul #ShpageezaCricketLeague pic.twitter.com/ZzkfW3sOID — Prashant Dhawan (@DhawanPrasant) July 30, 2022